ਚੰਡੀਗੜ੍ਹ: ਪੰਜਾਬ ਹਰਿਆਣਾ ਸਕੱਤਰੇਤ ਚੰਡੀਗੜ੍ਹ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਸੀਆਈਐਸਐਫ ਕੈਂਪਸ ਵਿੱਚ ਤਾਇਨਾਤ ਇੱਕ ਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ। ਜਾਣਕਾਰੀ ਮੁਤਾਬਕ ਸੀਆਈਐਸਐਫ ਦੇ ਜਵਾਨ ਨੇ ਡਿਊਟੀ ਦੌਰਾਨ ਖੁਦਕੁਸ਼ੀ ਕਰ ਲਈ। ਮ੍ਰਿਤਕ ਸੀਆਈਐਸਐਫ ਜਵਾਨ ਕਰਨਾਟਕ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ ਅਤੇ ਉਸ ਦਾ ਨਾਂ ਨਾਗਾਰਜੁਨ ਹੈ। ਮ੍ਰਿਤਕ ਜਵਾਨ ਕਰਨਾਟਕ ਦੇ ਦਾਵਨਗੇਰੇ ਜ਼ਿਲ੍ਹੇ ਦੇ ਹਦੀ ਪਿੰਡ ਦਾ ਰਹਿਣ ਵਾਲਾ ਸੀ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਹਰਿਆਣਾ ਸਕੱਤਰੇਤ 'ਚ ਤਾਇਨਾਤ ਇਸ ਜਵਾਨ ਨੇ ਸਵੇਰੇ 4:30 ਵਜੇ ਦੇ ਕਰੀਬ ਖੁਦਕੁਸ਼ੀ ਕਰ ਲਈ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਸ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਵੇਰੇ ਜਿਵੇਂ ਹੀ ਇਸ ਸੀਆਈਐਸਐਫ ਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ, ਇਸ ਦੀ ਸੂਚਨਾ ਤੁਰੰਤ ਚੰਡੀਗੜ੍ਹ ਪੁਲਿਸ ਨੂੰ ਦਿੱਤੀ ਗਈ।
ਆਖਿਰ ਇਸ ਜਵਾਨ ਨੇ ਖੁਦਕੁਸ਼ੀ ਕਿਉਂ ਕੀਤੀ, ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਪੁਲਿਸ ਨੂੰ ਅਜੇ ਤੱਕ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਚੰਡੀਗੜ੍ਹ ਪੁਲਿਸ ਨੇ ਸੈਕਟਰ-16 ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਹੈ।
ਇਸ ਦੇ ਨਾਲ ਹੀ ਸੈਕਟਰ-3 ਥਾਣੇ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਥਾਣੇ ਦੇ ਏਐਸਆਈ ਵਰਿੰਦਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਕਿ ਜਵਾਨ ਨੇ ਖੁਦਕੁਸ਼ੀ ਕਿਉਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਜਵਾਨ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:- Road Accident Ferozepur: ਸੜਕ ਹਾਦਸੇ 'ਚ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ