ETV Bharat / state

ਸਰਹੱਦੀ ਇਲਾਕਿਆਂ 'ਚ ਹਾਈ ਅਲਰਟ, ਕੈਪਟਨ ਵੱਲੋਂ ਪਠਾਨਕੋਟ ਪ੍ਰਸ਼ਾਸਨ ਤੇ ਡੀਜੀਪੀ ਨੂੰ ਸਖ਼ਤ ਨਿਰਦੇਸ਼

author img

By

Published : Aug 2, 2019, 8:59 PM IST

Updated : Aug 2, 2019, 9:24 PM IST

ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ ਦੇ ਖ਼ਦਸ਼ੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕਰਕੇ ਯਾਤਰੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਫ਼ੋਟੋ

ਚੰਡੀਗੜ੍ਹ: ਜੰਮੂ-ਕਸ਼ਮੀਰ ਸਰਕਾਰ ਨੇ ਸ਼ੁੱਕਰਵਾਰ ਨੂੰ ਸਾਰੇ ਅਮਰਨਾਥ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਜਲਦੀ ਤੋਂ ਜਲਦੀ ਆਪਣੀ ਯਾਤਰਾ ਨੂੰ ਘਟਾ ਕੇ ਕਸ਼ਮੀਰ ਵਾਦੀ ਵਿੱਚੋਂ ਬਾਹਰ ਨਿੱਕਲ ਜਾਣ। ਅਮਰਨਾਥ ਯਾਤਰੀਆਂ ਨੂੰ ਇਹ ਸਲਾਹ ਜੰਮੂ-ਕਸ਼ਮੀਰ ਦੇ ਗ੍ਰਹਿ ਵਿਭਾਗ ਨੇ ਦਿੱਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਖ਼ੁਫ਼ੀਆ ਰਿਪੋਰਟਾਂ ਮਿਲੀਆਂ ਹਨ ਕਿ ਦਹਿਸ਼ਤਗਰਦ ਹੁਣ ਅਮਰਨਾਥ ਯਾਤਰੀਆਂ ਨੂੰ ਆਪਣਾ ਨਿਸ਼ਾਨਾ ਬਣਾ ਸਕਦੇ ਹਨ।

  • The J&K advisory asking #AmarnathYatris and tourists to leave Valley is a matter of concern. We’re taking no chances & I’ve asked Pathankot district administration to ensure their safe return through the border. I’ve also asked @DGPPunjabPolice to put the force on high alert.

    — Capt.Amarinder Singh (@capt_amarinder) August 2, 2019 " class="align-text-top noRightClick twitterSection" data=" ">

ਐੱਸਟੀਐੱਫ਼ ਵੱਲੋਂ ਭਾਰਤ-ਪਾਕਿ ਸਰਹਦ ਨੇੜੇ ਸਾਢੇ 4 ਕਿਲੋ ਹੈਰੋਇਨ ਬਰਾਮਦ

ਇਹ ਐਲਰਟ ਜਾਰੀ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਅਮਰਨਾਥ ਯਾਤਰੀਆਂ ਅਤੇ ਸੈਲਾਨੀਆਂ ਨੂੰ ਸਰਹੱਦ ਰਾਹੀਂ ਸੁਰੱਖਿਅਤ ਵਾਪਸ ਲੈ ਕੇ ਆਉਣ। ਉਨ੍ਹਾਂ ਪੰਜਾਬ ਦੇ ਡੀਜੀਪੀ ਨੂੰ ਵੀ ਫ਼ੋਰਸ ਹਾਈ ਐਲਰਟ 'ਤੇ ਰੱਖਣ ਦਾ ਆਦੇਸ਼ ਦਿੱਤਾ ਹੈ।

ਜ਼ਿਰਕਯੋਗ ਹੈ ਕਿ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਜਿਹੀਆਂ ਖ਼ੁਫ਼ੀਆ ਰਿਪੋਰਟਾਂ ਮਿਲੀਆਂ ਹਨ ਕਿ ਅੱਤਵਾਦੀ ਹੁਣ ਬੰਬ ਧਮਾਕਿਆਂ ਨਾਲ ਅਮਰਨਾਥ ਯਾਤਰੀਆਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਹਨ। ਲੈਫ਼ਟੀਨੈਂਟ ਜਨਰਲ ਕੇ.ਜੇ.ਐੱਸ. ਢਿੱਲੋਂ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਰੱਖਿਆ ਬਲ ਹੁਣ ਅਮਰਨਾਥ ਯਾਤਰਾ ਦੇ ਰੂਟ ਉੱਤੇ ਪਿਛਲੇ ਤਿੰਨ ਦਿਨਾਂ ਤੋਂ ਸਖ਼ਤ ਸੁਰੱਖਿਆ ਚੌਕਸੀ ਰੱਖ ਰਹੇ ਹਨ।

Intro:Body:

capt on amarnath yatra

Conclusion:
Last Updated : Aug 2, 2019, 9:24 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.