ਚੰਡੀਗੜ੍ਹ: ਹੁਣ ਪੰਜਾਬ 'ਚ ਜੇਲ੍ਹਾਂ ਦੀ ਸੁਰੱਖ਼ਿਆ ਡਰੋਨ ਕਰਨਗੇ। ਇਸ ਗੱਲ ਦਾ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੋਈ ਮੀਟਿੰਗ 'ਚ ਲਿਆ ਗਿਆ। ਇਸ ਮੀਟਿੰਗ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਡੀਜੀਪੀ ਦਿਨਕਰ ਗੁਪਤਾ ਵੀ ਮੌਜੂਦ ਸਨ। ਮੁੱਖ ਮੰਤਰੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਹੁਣ ਤੋਂ ਜੇਲ੍ਹਾਂ ਦੀ ਸੁਰੱਖਿਆ ਡਰੋਨ ਕੈਮਰਿਆਂ ਰਾਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਜੇਲ੍ਹ ਵਾਰਡਨਾਂ ਦੀਆਂ 700 ਅਸਾਮੀਆਂ ਨੂੰ ਛੇਤੀ ਭਰਨ ਦਾ ਐਲਾਨ ਕੀਤਾ ਹੈ।
ਲੁਧਿਆਣਾ ਜੇਲ੍ਹ 'ਚ ਕੈਦੀਆਂ ਦੀ ਮੌਤਾਂ 'ਤੇ ਸੁਪਰਡੈਂਟ ਨੇ ਦਿੱਤਾ ਬੇਤੁਕਾ ਜਵਾਬ
ਮੁੱਖ ਮੰਤਰੀ ਨੇ ਜੇਲ੍ਹਾਂ ਦੀ ਸੁਰੱਖਿਆ ਬਾਰੇ ਜੇਲ੍ਹਾਂ, ਵਿੱਤ ਵਿਭਾਗ ਦੇ ਮੁਖੀਆਂ ਦੇ ਨਾਲ-ਨਾਲ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਕੀਤੀ। ਇਸ ਮੌਕੇ ਕੈਪਟਨ ਨੇ ਪੰਜਾਬ ਪੁਲਿਸ ਦੇ ਖ਼ੁਫ਼ੀਆ ਵਿਭਾਗ ਦੇ ਮੁਲਾਜ਼ਮਾਂ ਨੂੰ ਭੇਜੇਗੀ। ਜ਼ਿਕਰਯੋਗ ਹੈ ਕਿ ਨਾਭਾ ਜੇਲ੍ਹ ਵਿੱਚ ਡੇਰਾ ਪ੍ਰੇਮੀ ਤੇ ਬਰਗਾੜੀ ਕਾਂਡ ਦੇ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਅਤੇ ਲੁਧਿਆਣਾ ਜੇਲ੍ਹ ਵਿੱਚ ਕੈਦੀਆਂ ਦੇ ਹੰਗਾਮੇ ਮਗਰੋਂ ਜੇਲ੍ਹਾਂ ਵਿੱਚ ਸੂਹੀਆ ਵਿਭਾਗ ਦੀ ਤਾਇਨਾਤੀ ਦੀ ਮੰਗ ਉੱਠੀ ਸੀ।
ਮੁੱਖ ਮੰਤਰੀ ਨੇ ਕੇਂਦਰ ਤੋਂ ਜੇਲ੍ਹਾਂ ਦੀ ਸੁਰੱਖਿਆ ਲਈ ਮਿਲੀਆਂ ਸੀਆਰਪੀਐਫ ਦੀਆਂ ਚਾਰ ਕੰਪਨੀਆਂ ਨੂੰ ਜਲਦ ਤੋਂ ਜਲਦ ਤਾਇਨਾਤ ਕੀਤੇ ਜਾਣ ਦੇ ਨਿਰਦੇਸ਼ ਵੀ ਦਿੱਤੇ।