ਚੰਡੀਗੜ੍ਹ: ਕਰੀਬ ਇੱਕ ਮਹੀਨੇ ਤੋਂ ਖ਼ਾਲੀ ਪਏ ਸੂਬੇ ਦੇ ਬਿਜਲੀ ਵਿਭਾਗ ਦੀ ਸਾਰ ਹੁਣ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੈ ਲਈ ਹੈ। ਮੁੱਖ ਮੰਤਰੀ ਨੇ ਵਿਭਾਗ ਦੀ ਕਾਰਗੁਜ਼ਾਰੀ ਨੂੰ ਅੱਗੇ ਵਧਾਉਣ ਲਈ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਬੁੱਧਵਾਰ ਨੂੰ ਚੰਡੀਗੜ੍ਹ 'ਚ ਮੁੱਖ ਮੰਤਰੀ ਰਿਹਾਇਸ਼ 'ਤੇ ਤਿੰਨ ਵਜੇ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਬਿਜਲੀ ਵਿਭਾਗ ਦੇ ਅਧਿਕਾਰੀ ਮੌਜੂਦ ਰਹਿਣਗੇ।
ਆਖ਼ਿਰ ਮੰਨ ਗਏ ਨਵਜੋਤ ਸਿੰਘ ਸਿੱਧੂ!
ਬੀਤੇ ਇੱਕ ਮਹੀਨੇ ਤੋਂ ਵਿਭਾਗ 'ਚ ਕੋਈ ਕਾਰਗੁਜ਼ਾਰੀ ਨਾ ਹੋਣ ਕਾਰਨ ਬਿਜਲੀ ਨਾਲ ਸਬੰਧਿਤ ਹੋਰ ਯੋਜਨਾਵਾਂ ਅਤੇ ਨਿਤੀਆਂ ਬਣਾਉਣ ਦੀ ਵੀ ਲੋੜ ਸੀ, ਜਿਸ ਕਾਰਨ ਮੁੱਖ ਮੰਤਰੀ ਨੇ ਇਹ ਮੀਟਿੰਗ ਬੁਲਾਈ ਹੈ। ਸੂਤਰਾਂ ਮੁਤਾਬਕ ਵਿਭਾਗ ਨਾਲ ਸਬੰਧਤ ਕਈ ਅਹਿਮ ਫ਼ੈਸਲੇ ਹਨ, ਜੋ ਮੰਤਰੀ ਵੱਲੋਂ ਹੀ ਦਿੱਤੇ ਜਾਂਦੇ ਹਨ। ਹੁਣ ਇਨ੍ਹਾਂ ਸਾਰੇ ਫ਼ੈਸਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਇਹ ਮੀਟਿੰਗ ਕਰਨਗੇ।
ਜ਼ਿਕਰਯੋਗ ਹੈ ਕਿ ਕੈਪਟਨ-ਸਿੱਧੂ ਵਿਚਕਾਰ ਤਕਰਾਰ ਦੇ ਚਲਦਿਆਂ ਹਾਲ ਦੇ ਸਮੇਂ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਮਹਿਕਮਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਸਿੱਧੂ ਨੇ ਆਪਣਾ ਅਹੁਦਾ ਹੁਣ ਤੱਕ ਵੀ ਨਹੀਂ ਸੰਭਾਲਿਆ।