ETV Bharat / state

ਮੁੱਖ ਮੰਤਰੀ ਵੱਲੋਂ ਕਣਕ ਬੀਜ 'ਤੇ ਸਬਸਿਡੀ ਨੂੰ ਮਨਜ਼ੂਰੀ, ਢਾਈ ਲੱਖ ਕਿਸਾਨਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਸਬਸਿਡੀ ਉੱਤੇ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਕਣਕ ਦੇ ਬੀਜ ਦੀ ਸਬਸਿਡੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪ੍ਰਸ਼ਾਸਨ ਮੁਤਾਬਕ 18.50 ਕਰੋੜ ਰੁਪਏ ਦੀ ਸਬਸਿਡੀ ਨਾਲ 2.5 ਲੱਖ ਕਿਸਾਨਾਂ ਨੂੰ ਮਿਲੇਗਾ ਲਾਭ, ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇਗੀ।

ਫ਼ੋਟੋ
ਫ਼ੋਟੋ
author img

By

Published : Nov 1, 2020, 5:15 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਉੱਤੇ ਕਣਕ ਦਾ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ 2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਇਆ ਜਾਵੇਗਾ ਜਿਸ ਨਾਲ ਸਿੱਧੇ ਤੌਰ ਉੱਤੇ ਲਗਭਗ 2.5 ਲੱਖ ਕਿਸਾਨਾਂ ਨੂੰ ਲਾਭ ਮਿਲੇਗਾ।

ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਬਸਿਡੀ ਸਿਰਫ਼ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਅਤੇ ਸਬਸਿਡੀ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇ।

  • Chief Minister @capt_amarinder Singh approved Wheat Seed Subsidy Policy-2020-21 of Agriculture Department to provide certified wheat seed at 50 per cent subsidy to farmers in the Rabi season. ₹18.50 Cr subsidy to benefit 2.5 lakh farmers, small & marginal farmers to get priority

    — CMO Punjab (@CMOPb) November 1, 2020 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੇ ਖੇਤਰ ਵਿੱਚ ਵੇਚੇ ਜਾ ਰਹੇ ਬੀਜਾਂ ਉੱਤੇ ਨੇੜਿਓਂ ਨਜ਼ਰ ਰੱਖਣ ਲਈ ਵਿਸਥਾਰਤ ਨਿਰਦੇਸ਼ ਜਾਰੀ ਕਰਨ। ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਤੱਕ ਸਿਰਫ਼ ਮਿਆਰੀ ਬੀਜ ਹੀ ਪਹੁੰਚਣ।

ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇ ਇਸ ਸਬੰਧ ਵਿੱਚ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕੋਈ ਗ਼ਲਤ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਬੀਜ ਏਜੰਸੀਆਂ ਦੇ ਸਬੰਧਿਤ ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀਆਂ ਨੂੰ ਵੀ ਇਸ ਲਈ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਮੰਨਿਆ ਜਾਵੇਗਾ।

ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 1 ਨਵੰਬਰ ਤੋਂ ਆਪਣੇ ਖੇਤਰਾਂ ਵਿੱਚਲੇ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਵਿੱਚ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।

ਗੌਰਤਲਬ ਹੈ ਕਿ ਹਾੜ੍ਹੀ ਸੀਜ਼ਨ 2020-21 ਦੌਰਾਨ ਸੂਬੇ ਦੇ ਲਗਭਗ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਹੋਣ ਦੀ ਉਮੀਦ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.