ETV Bharat / state

ਸੀਐੱਮ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ - ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ

ਪੰਜਾਬ ਰੈਜ਼ੀਮੈਂਟ ਦੇ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਐਕਸ ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ।

ਤਸਵੀਰ
ਤਸਵੀਰ
author img

By

Published : Feb 27, 2021, 6:52 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 22 ਪੰਜਾਬ ਰੈਜ਼ੀਮੈਂਟ ਦੇ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਐਕਸ ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ।

ਪਰਵਿੰਦਰ ਸਿੰਘ ਦੀ ਡਿਊਟੀ ਦੌਰਾਨ ਹੋਈ ਮੌਤ

ਦੱਸ ਦਈਏ ਕਿ ਕੰਟਰੇਲ ਰੇਖਾ ਨੇੜੇ ਬਟਾਲਿਕ ਸੈਕਟਰ ਲੇਹ ਦੇ ਉੱਚਾਈ ਵਾਲੇ ਖੇਤਰ ਵਿੱਚ ਡਿਊਟੀ ਦੌਰਾਨ ਪਰਵਿੰਦਰ ਸਿੰਘ ਦੀ ਜਾਨ ਚਲੀ ਗਈ। ਜੂਨੀਅਰ ਕਮਿਸ਼ਨਡ ਅਫ਼ਸਰ ਆਪਣੇ ਪਿੱਛੇ ਪਿਤਾ, ਪਤਨੀ ਅਤੇ 11 ਤੇ 13 ਸਾਲ ਦੀ ਉਮਰ ਦੇ ਦੋ ਪੁੱਤਰ ਛੱਡ ਗਏ ਹਨ।

ਸਰਕਾਰ ਵੱਲੋਂ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦੇ ਪਰਿਵਾਰਿਕ ਮੈਂਬਰਾਂ ਨਾਲ ਹਮਦਰਦੀ ਜਾਹਿਰ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਵੱਲੋਂ ਹਰ ਇਕ ਸੰਭਵ ਸਹਾਇਤਾ ਕਰੇਗੀ। ਪਰਿਵਾਰ ਦੇ ਮੈਂਬਰਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਇਹ ਵੀ ਪੜੋ: ਲੇਬਰ ਰੂਮ ਦੇ ਬਾਹਰ ਮਹਿਲਾ ਨੇ ਬੱਚੇ ਨੂੰ ਦਿੱਤਾ ਜਨਮ, ਪਤੀ ਨੇ ਹਸਪਤਾਲ ਪ੍ਰਸ਼ਾਸਨ 'ਤੇ ਲਾਏ ਦੋਸ਼

ਸ਼ਹੀਦ ਦੇ ਜੱਦੀ ਸਥਾਨ ’ਤੇ ਕੀਤਾ ਜਾਵੇਗਾ ਅੰਤਿਮ ਸਸਕਾਰ

ਕਾਬਿਲੇਗੌਰ ਹੈ ਕਿ ਸ਼ਹੀਦ ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ 28 ਫਰਵਰੀ ਐਤਵਾਰ ਨੂੰ ਜਗਰਾਓਂ ਵਿਖੇ ਉਨ੍ਹਾਂ ਦੇ ਜੱਦੀ ਸਥਾਨ ਵਿਖੇ ਪਹੁੰਚੇਗੀ। ਇਸੇ ਦਿਨ ਹੀ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.