ਚੰਡੀਗੜ੍ਹ: ਸੂਬੇ ਵਿੱਚ ਕੋਵਿਡ-19 ਦੇ ਵਧਦੇ ਮਾਮਲਿਆਂ ਅਤੇ ਮੌਤਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਡੀ.ਜੀ.ਪੀ. ਨੂੰ ਵਿਸ਼ੇਸ਼ ਰਾਖਵੇਂ ਦਸਤੇ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਤੇ ਇਸ ਮਕਸਦ ਹਿੱਤ ਅਗਲੇ ਕੁਝ ਮਹੀਨਿਆਂ ਲਈ ਗੈਰ-ਜ਼ਰੂਰੀ ਡਿਊਟੀਆਂ 'ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ।
-
Expressing concern over increasing cases and fatalities in state, Chief Minister @capt_amarinder Singh on directed DGP to create special #Covid Reserves by withdrawing #policepersonnel deployed on non-essential duties for next few months. https://t.co/rgzaQBc20A
— Government of Punjab (@PunjabGovtIndia) July 16, 2020 " class="align-text-top noRightClick twitterSection" data="
">Expressing concern over increasing cases and fatalities in state, Chief Minister @capt_amarinder Singh on directed DGP to create special #Covid Reserves by withdrawing #policepersonnel deployed on non-essential duties for next few months. https://t.co/rgzaQBc20A
— Government of Punjab (@PunjabGovtIndia) July 16, 2020Expressing concern over increasing cases and fatalities in state, Chief Minister @capt_amarinder Singh on directed DGP to create special #Covid Reserves by withdrawing #policepersonnel deployed on non-essential duties for next few months. https://t.co/rgzaQBc20A
— Government of Punjab (@PunjabGovtIndia) July 16, 2020
ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਦੀ ਸਮੀਖਿਆ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਖਾਸ ਕਰਕੇ ਮਾਸਕ ਨਾ ਪਾਉਣ ਵਾਲਿਆਂ ਖਿਲਾਫ਼ ਸਖ਼ਤ ਕਦਮ ਚੁੱਕੇ ਜਾਣ। ਉਨ੍ਹਾਂ ਡੀ.ਜੀ.ਪੀ. ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਕੋਵਿਡ ਦੇ ਕੇਸਾਂ ਦੀ ਬਹੁਤਾਤ ਵਾਲੇ ਸ਼ਹਿਰਾਂ ਦੇ ਐਸ.ਐਸ.ਪੀਜ਼ ਨੂੰ ਇਹ ਹਦਾਇਤਾਂ ਵੀ ਦਿੱਤੀਆਂ ਜਾਣ ਕਿ ਇਸ ਮਹਾਂਮਾਰੀ ਦੇ ਹੋਰ ਫੈਲਾਅ ਨੂੰ ਰੋਕਣ ਲਈ ਨਿਯਮਾਂ ਅਤੇ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਪੰਜਾਬ ਵਿੱਚ ਪ੍ਰਤੀ ਮਿਲੀਅਨ ਦੇ ਹਿਸਾਬ ਨਾਲ ਮੌਤਾਂ ਦਾ ਅੰਕੜਾ 7.7 ਪ੍ਰਤੀ ਮਿਲੀਅਨ ਤੱਕ ਵਧਣ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਪਛਾਣ ਛੇਤੀ ਤੋਂ ਛੇਤੀ ਕੀਤੀ ਜਾਵੇ ਤੇ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਸਬੰਧੀ ਤੇਜ਼ੀ ਨਾਲ ਕਦਮ ਚੁੱਕੇ ਜਾਣ। ਸੂਬੇ ਵਿੱਚ ਮੌਜੂਦਾ ਸਮੇਂ 12 ਜ਼ਿਲ੍ਹਿਆਂ ਵਿੱਚ 38 ਮਾਈਕਰੋ ਕੰਟੇਨਮੈਂਟ ਜ਼ੋਨ ਹਨ ਜਦੋਂ ਕਿ ਛੇ ਜ਼ਿਲ੍ਹਿਆਂ ਵਿੱਚ ਸੱਤ ਕੰਟੇਨਮੈਂਟ ਜ਼ੋਨ ਹਨ।
ਮੁੱਖ ਮੰਤਰੀ ਨੇ ਸੂਬਾ ਸਰਕਾਰ ਦੁਆਰਾ ਪਹਿਲਾਂ ਤੋਂ ਨਿਰਧਾਰਿਤ ਟੀਚਿਆਂ ਦੇ ਅਨੁਸਾਰ ਟੈਸਟਿੰਗ ਵਿੱਚ ਵਾਧਾ ਕਰਨ ਲਈ ਤੁਰੰਤ ਕਾਰਵਾਈ ਕੀਤੇ ਜਾਣ ਲਈ ਵੀ ਜ਼ੋਰ ਦਿੱਤਾ। ਬੇਹੱਦ ਸਾਵਧਾਨੀ ਵਰਤੇ ਜਾਣ ਦੀ ਅਹਿਮੀਅਤ ਦਰਸਾਉਂਦਿਆਂ, ਹਾਲਾਂਕਿ ਸੂਬੇ ਦੇ ਅੰਕੜੇ ਕੌਮੀ ਔਸਤ ਤੋਂ ਬਿਹਤਰ ਹਨ, ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਕਿਹਾ ਕਿ ਤਾਜ਼ਾ-ਤਰੀਨ ਦਿਸ਼ਾ-ਨਿਰਦੇਸ਼ਾਂ ਨੂੰ ਖਾਸ ਕਰਕੇ ਇਕੱਠਾਂ ਵਿੱਚ ਪੰਜ ਵਿਅਕਤੀਆਂ ਦੀ ਬੰਦਿਸ਼ ਦੇ ਸੰਦਰਭ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾਵੇ।
ਕੋਵਿਡ ਖ਼ਿਲਾਫ਼ ਜੰਗ ਜਿੱਤਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਤਮਾਮ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਸਥਾਨਕ ਆਗੂਆਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਸਮੁੱਚੇ ਤੌਰ 'ਤੇ ਇਕ ਮੁਹਿੰਮ ਵਿੱਢੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ, ਸਰਕਾਰੀ ਮੈਡੀਕਲ ਕਾਲਜ, ਕਮਿਊਨਿਟੀ ਮੈਡੀਸਨ ਵਿਭਾਗ, ਸਿਹਤ ਵਿਭਾਗ ਅਤੇ ਹੋਰਨਾ ਮਾਹਿਰਾਂ ਵੱਲੋਂ ਕੀਤੇ ਕੰਮ ਦੇ ਚੰਗੇ ਸਿੱਟੇ ਮਿਲ ਰਹੇ ਹਨ।
ਇਸ ਤੋਂ ਪਹਿਲਾਂ ਡੀ.ਜੀ.ਪੀ. ਨੇ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਫੋਰਸ ਵਿੱਚ ਇਸ ਵੇਲੇ ਕੋਵਿਡ ਦੇ 125 ਸਰਗਰਮ ਕੇਸ ਹਨ ਅਤੇ ਇਨ੍ਹਾਂ ਦੇ ਪਰਿਵਾਰਿਕ ਜੀਆਂ ਵਿੱਚੋਂ 161 ਮੈਂਬਰਾਂ ਦਾ ਟੈਸਟ ਵੀ ਪੌਜ਼ੀਟਿਵ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਲਾਗ ਨਾਲ ਪ੍ਰਭਾਵਿਤ ਸਾਰੇ ਮੁਲਾਜ਼ਮਾਂ ਨੂੰ ਏਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਪਲਾਜ਼ਮਾ ਬੈਂਕਾਂ ਦੀ ਸਥਾਪਨਾ 'ਤੇ ਅਮਲ ਸਬੰਧੀ ਡਾ. ਤਲਵਾੜ ਨੇ ਦੱਸਿਆ ਕਿ ਬਲੱਡ ਬੈਂਕ ਐਂਡ ਟਰਾਂਸਫਿਊਜ਼ਨ ਮੈਡੀਸਨ, ਪੀ.ਜੀ.ਆਈ., ਚੰਡੀਗੜ੍ਹ ਦੇ ਸਾਬਕਾ ਮੁਖੀ ਡਾ. ਨੀਲਿਮਾ ਮਰਵਾਹਾ ਨੂੰ ਇਨ੍ਹਾਂ ਬੈਂਕਾਂ ਦੀ ਨਿਗਰਾਨੀ ਕਰਨ ਦਾ ਜ਼ਿੰਮਾ ਦੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਏ.ਡੀ.ਜੀ.ਪੀ. ਜੇਲ੍ਹਾਂ ਨਾਲ ਵਿਚਾਰ-ਚਰਚਾ ਉਪਰੰਤ ਕੋਵਿਡ ਪੌਜ਼ੀਟਿਵ ਕੈਦੀਆਂ ਨੂੰ 17 ਦਿਨਾਂ ਲਈ ਅਲਹਿਦਗੀ ਦੀਆਂ ਸੁਵਿਧਾਵਾਂ ਵਿੱਚ ਰੱਖਣ ਦਾ ਫੈਸਲਾ ਲਿਆ ਗਿਆ ਹੈ।