ETV Bharat / state

ਸੀਐਮ ਮਾਨ ਦਾ ਵੱਡਾ ਐਲਾਨ, PRTC ਦੇ ਮ੍ਰਿਤਕ ਡਰਾਈਵਰ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਐਲਾਨ - ਮੁਆਵਜ਼ਾ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪੜ੍ਹੋ ਪੂਰੀ ਖ਼ਬਰ ...

CM Bhagwant Big Announcement For PRTC Driver

author img

By

Published : May 9, 2022, 10:28 AM IST

Updated : May 9, 2022, 1:15 PM IST

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ PRTC ਡ੍ਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਵੱਡਾ ਐਲਾਨ ਵੀ ਕੀਤਾ ਹੈ।

PRTC ਮ੍ਰਿਤਕ ਡਰਾਈਵਰ ਮਨਜੀਤ ਦੇ ਪਰਿਵਾਰ ਨੂੰ ਇਨਸਾਫ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਵੱਡਾ ਐਲਾਨ ਵੀ ਕੀਤਾ ਹੈ। ਮਾਨ ਸਰਕਾਰ ਵਲੋਂ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਮੁਆਵਜ਼ਾ ਮਿਲੇਗਾ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਫ੍ਰੰਟਲਾਈਨ ਕੋਰੋਨਾ ਵਾਰੀਅਰ ਵੱਜੋਂ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।

  • ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ₹50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ

    ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ pic.twitter.com/4rVR1Fveaq

    — Bhagwant Mann (@BhagwantMann) May 9, 2022 " class="align-text-top noRightClick twitterSection" data=" ">

ਜ਼ਿਕਰਯੋਗ ਹੈ ਕਿ PRTC ਡਰਾਈਵਰ ਮਨਜੀਤ ਸਿੰਘ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੱਸ ਲੈਕੇ ਗਿਆ ਸੀ। ਰਾਹ 'ਚ ਡਿਊਟੀ ਦੌਰਾਨ ਮਨਜੀਤ ਦੀ ਮੌਤ ਹੋ ਗਈ ਸੀ। ਹਜ਼ੂਰ ਸਾਹਿਬ ਫਸੀ ਸੰਗਤ ਲਈ ਬੱਸਾਂ ਰਵਾਨਾ ਹੋਈਆਂ ਸਨ। ਉਸ ਸਮੇਂ ਦੀ ਕੈਪਟਨ ਸਰਕਾਰ ਤੋਂ ਆਮ ਆਦਮੀ ਪਾਰਟੀ ਨੇ ਮੰਗ ਮ੍ਰਿਤਕ ਮਨਜੀਤ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼ ਦਿੱਤੇ।Body:ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫੌਤ ਹੋ ਜਾਣ ਉੱਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ, ਜਦਕਿ ਕੋਵਿਡ-19 ਮਹਾਂਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ। ਇਸ ਕਾਰਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੰਗ ਵੱਲੋਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਉਸ ਸਮੇਂ ਭਗਵੰਤ ਮਾਨ ਦੀ ਅਗਵਾਈ ਵਿਚ 'ਆਪ' ਨੇ ਕਾਂਗਰਸ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਰਹਿਣ ਵਾਲੇ 38 ਸਾਲਾ ਡਰਾਈਵਰ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ। ਅੱਜ ਸੀਐਮ ਭਗਵੰਤ ਮਾਨ ਵਲੋਂ ਬਾਕਾਇਦਾ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਮੁਆਵਜ਼ਾ ਰਾਸ਼ੀ ਦੇਣ ਲਈ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ : ਕਾਂਗਰਸ ਸਾਬਕਾ ਪ੍ਰਧਾਨ ਸਿੱਧੂ ਕਰਨਗੇ CM ਭਗਵੰਤ ਮਾਨ ਨਾਲ ਮੁਲਾਕਾਤ

Last Updated : May 9, 2022, 1:15 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.