ਚੰਡੀਗੜ੍ਹ: ਪੰਜਾਬ ਅੰਦਰ ਮੌਜੂਦਾ ਤਮਾਮ ਮੁਸ਼ਕਿਲਾਂ ਵਿਚਾਲੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ। ਇਸ ਮੌਕੇ ਮੁਲਾਕਾਤ ਦੌਰਾਨ ਹੋਈ ਗੱਲਬਾਤ ਨੂੰ ਜਨਤਕ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਬਾਰਡਡ ਉੱਤੇ ਆਉਂਦੇ ਡ੍ਰੋਨ ਦੇ ਮਸਲੇ ਉੱਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ ਅਤੇ ਕਿਸ ਤਰ੍ਹਾਂ ਇਸ ਗੰਭੀਰ ਸਮੱਸਿਆ ਨਾਲ ਨਜਿੱਠਿਆ ਜਾ ਸਕਦਾ ਹੈ ਇਸ ਸਬੰਧੀ ਵੀ ਚਰਚਾ ਹੋਈ। ਸੀਐੱਮ ਮਾਨ ਨੇ ਅੱਗੇ ਇਹ ਵੀ ਲਿਖਿਆ ਕਿ ਇਸ ਤੋਂ ਇਲਾਵਾ ਸਰਹੱਦ ਉੱਤੇ ਕੰਡਿਆਲੀ ਤਾਰ ਨੂੰ ਕਿਸ ਤਰ੍ਹਾਂ ਸ਼ਿਫਟ ਕੀਤਾ ਜਾਵੇ ਇਹ ਮਸਲਾ ਵੀ ਵਿਚਾਰਿਆ ਗਿਆ।
ਸੀਐੱਮ ਮਾਨ ਦਾ ਟਵੀਟ: ਸੀਐੱਮ ਮਾਨ ਨੇ ਮੁਲਕਾਤ ਤੋਂ ਮਗਰੋਂ ਟਵੀਟ ਕਰਦਿਆਂ ਲਿਖਿਆ ਕਿ,ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬਾਰਡਰ 'ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ 'ਤੇ ਚਰਚਾ ਕੀਤੀ..ਸਰਹੱਦ 'ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ..ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ..ਕਾਨੂੰਨ ਵਿਵਸਥਾ ਦੇ ਮਸਲੇ 'ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ,'।
-
ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਨਾਲ ਮੁਲਾਕਾਤ ਕਰਕੇ ਬਾਰਡਰ 'ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ 'ਤੇ ਚਰਚਾ ਕੀਤੀ...ਸਰਹੱਦ 'ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ...
— Bhagwant Mann (@BhagwantMann) March 2, 2023 " class="align-text-top noRightClick twitterSection" data="
ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ...
ਕਾਨੂੰਨ ਵਿਵਸਥਾ ਦੇ ਮਸਲੇ 'ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ...
">ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਨਾਲ ਮੁਲਾਕਾਤ ਕਰਕੇ ਬਾਰਡਰ 'ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ 'ਤੇ ਚਰਚਾ ਕੀਤੀ...ਸਰਹੱਦ 'ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ...
— Bhagwant Mann (@BhagwantMann) March 2, 2023
ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ...
ਕਾਨੂੰਨ ਵਿਵਸਥਾ ਦੇ ਮਸਲੇ 'ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ...ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਨਾਲ ਮੁਲਾਕਾਤ ਕਰਕੇ ਬਾਰਡਰ 'ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ 'ਤੇ ਚਰਚਾ ਕੀਤੀ...ਸਰਹੱਦ 'ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ...
— Bhagwant Mann (@BhagwantMann) March 2, 2023
ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ...
ਕਾਨੂੰਨ ਵਿਵਸਥਾ ਦੇ ਮਸਲੇ 'ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ...
ਕਾਨੂੰਨ ਵਿਵਸਥਾ ਉੱਤੇ ਚਰਚਾ: ਪੰਜਾਬ ਅੰਦਰ ਇਸ ਸਮੇਂ ਜਿੱਥੇ ਗੈਂਗਸਟਰਾਂ ਦਾ ਬੋਲਬਾਲਾ ਹੈ ਉੱਥੇ ਹੀ ਹੁਣ ਜੇਲ੍ਹਾਂ ਵੀ ਗੈਂਗਲੈਂਡ ਬਣਦੀਆਂ ਜਾ ਰਹੀਆਂ ਹਨ ਅਤੇ ਬੀਤੇ ਦਿਨੀ ਗੋਇੰਦਵਾਲ ਸਾਹਿਬ ਜੇਲ੍ਹ ਅੰਦਰ ਹੋਈ ਗੈਂਗਵਾਰ ਵਿੱਚ ਦੋ ਕੈਦੀਆਂ ਦੇ ਸਿਰ ਉੱਤੇ ਗੰਭੀਰ ਸੱਟ ਲੱਗਣ ਕਾਰਣ ਜਾਨ ਵੀ ਚਲੀ ਗਈ। ਇਸ ਤੋਂ ਇਲਾਵਾ ਅੰਮ੍ਰਿਤਪਾਲ ਦੇ ਐਕਸ਼ਨ ਨੂੰ ਲੈਕੇ ਵੀ ਪੰਜਾਬ ਦੀਆਂ ਚਰਚਾਵਾਂ ਪੂਰੇ ਦੇਸ਼ ਵਿੱਚ ਹੋ ਰਹੀਆਂ ਨੇ। ਇਸ ਸਭ ਤਣਾਅ ਭਰੇ ਮਾਹੌਲ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਾਨੂੰਨ ਵਿਵਸਥਾ ਦੇ ਮਸਲੇ ਉੱਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ ਅਤੇ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਮਸਲੇ ਦੇ ਹੱਲ ਲਈ ਮਿਲ ਕੇ ਕੰਮ ਕਰਨਗੇ।
ਬਜਟ ਤੋਂ ਪਹਿਲਾਂ ਮੀਟਿੰਗ: ਦੱਸ ਦਈਏ ਭਲਕੇ 3 ਮਾਰਚ ਤੋਂ ਪੰਜਾਬ ਦਾ ਬਜਟ ਇਜਲਾਸ ਕਈ ਤਰ੍ਹਾਂ ਦੇ ਵਿਵਾਦਾਂ ਅਤੇ ਸੁਪਰੀਮ ਕੋਰਟ ਦੀ ਦਖ਼ਲ ਤੋਂ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ। ਹੁਣ ਇਸ ਬਜਟ ਇਜਲਾਸ ਤੋਂ ਪਹਿਲਾਂ ਸੀਐੱਮ ਮਾਨ ਦੀ ਦੇਸ਼ ਦੇ ਗ੍ਰਹਿ ਮੰਤਰੀ ਨਾਲ ਕੀਤੀ ਗਈ ਮੁਲਾਕਾਤ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਹੋ ਸਕਦਾ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਤੋਂ ਉਨ੍ਹਾਂ ਦੀ ਵਿੱਤੀ ਮਦਦ ਕਰਨ ਲਈ ਅਪੀਲ ਕੀਤੀ ਹੋਵੇ। ਇਸ ਤੋਂ ਇਲਾਵਾ ਭਲਕੇ ਤੋਂ ਸ਼ੁਰੂ ਹੋਣ ਜਾ ਰਹੇ ਪੰਜਾਬ ਸਰਕਾਰ ਦੇ ਪਲੇਠੇ ਬਜਟ ਸੈਸ਼ਨ ਉੱਤੇ ਪੰਜਾਬ ਦੇ ਹਰ ਵਰਗ ਦੀਆਂ ਨਿਗਾਹਾਂ ਹਨ।
ਇਹ ਵੀ ਪੜ੍ਹੋ: Amritpal Singh life is in danger: ਅੰਮ੍ਰਿਤਪਾਲ ਸਿੰਘ 'ਤੇ ਹੋ ਸਕਦਾ ਹੈ ਜਾਨਲੇਵਾ ਹਮਲਾ, ਪੰਜਾਬ ਪੁਲਿਸ ਹੋਈ ਮੁਸਤੈਦ !