ETV Bharat / state

Government Schools Principals go to Singapore: ਟ੍ਰੇਨਿੰਗ ਲਈ ਸਿੰਗਾਪੁਰ ਜਾਣਗੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ, ਤਾਰੀਖ ਦਾ ਐਲਾਨ - ਪ੍ਰਿੰਸੀਪਲਾਂ ਦੀ 11 ਫਰਵਰੀ ਨੂੰ ਵਾਪਸੀ ਹੋਵੇਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਜਾ ਰਿਹਾ ਹੈ। ਇਸਦਾ ਐਲਾਨ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੈਚ 4 ਫਰਵਰੀ ਨੂੰ ਜਾਵੇਗਾ ਅਤੇ ਇਨ੍ਹਾਂ ਦਾ 6 ਫਰਵਰੀ ਤੋਂ 10 ਤੱਕ ਪ੍ਰੋਫੈਸ਼ਨਲ ਟ੍ਰੇਨਿੰਗ ਦਾ ਸੈਸ਼ਨ ਰਹੇਗਾ। ਉਨ੍ਹਾਂ ਕਿਹਾ ਕਿ 11 ਫਰਵਰੀ ਨੂੰ ਇਨ੍ਹਾਂ ਦੀ ਵਾਪਸੀ ਹੋਵੇਗੀ। ਮਾਨ ਨੇ ਦਾਅਵਾ ਕੀਤਾ ਕਿ ਇਸ ਨਾਲ ਵਿਦੇਸ਼ੀ ਸਕੂਲਾਂ ਤੋਂ ਮਿਲੀ ਸੇਧ ਨਾਲ ਪੰਜਾਬ ਦੇ ਸਕੂਲਾਂ ਦੀ ਪੜ੍ਹਾਈ ਦਾ ਪੱਧਰ ਉੱਚਾ ਕਰਨ ਵਿੱਚ ਮਦਦ ਮਿਲੇਗਾ।

CM Bhagwant Maan new Announcement for principal
ਟ੍ਰੇਨਿੰਗ ਲਈ ਸਿੰਗਾਪੁਰ ਜਾਣਗੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ
author img

By

Published : Feb 2, 2023, 11:59 AM IST

Updated : Feb 2, 2023, 12:39 PM IST

CM Mann announcement : ਟ੍ਰੇਨਿੰਗ ਲਈ ਸਿੰਗਾਪੁਰ ਜਾਣਗੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ, ਤਾਰੀਖ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਸਰਕਾਰ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸਪਲਾਂ ਅਤੇ ਅਧਿਆਪਕਾਂ ਨੂੰ ਦੂਜੇ ਦੇਸ਼ਾਂ ਦੇ ਸਕੂਲਾਂ ਵਿੱਚ ਟ੍ਰੇਨਿੰਗ ਲੈਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।

6 ਫਰਵਰੀ ਤੋਂ 10 ਫਰਵਰੀ ਤੱਕ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ: ਸੀਐੱਮ ਭਗਵੰਤ ਮਾਨ ਨੇ ਕਿਹਾ ਕਿ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 4 ਫਰਵਰੀ ਨੂੰ ਇਹ ਬੈਚ ਸਿੰਗਾਪੁਰ ਲਈ ਰਵਾਨਾ ਹੋਵੇਗਾ ਅਤੇ 6 ਫਰਵਰੀ ਤੋਂ 10 ਫਰਵਰੀ ਤੱਕ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ ਦੀ 11 ਫਰਵਰੀ ਨੂੰ ਵਾਪਸੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦੌਰਾਨ ਅਧਿਆਪਕ ਉੱਥੋਂ ਦੇ ਸਕੂਲਾਂ ਦਾ ਪੜ੍ਹਾਉਣ ਦਾ ਤਰੀਕਾ ਗ੍ਰਹਿਣ ਕਰਨਗੇ ਤੇ ਇਹੀ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Navjot Singh Sidhu Release: ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਉਮੀਦ ਟੁੱਟੀ, ਹੁਣ ਇਸ ਦਿਨ ਰਿਹਾਈ ਦੀ ਆਸ

ਸਰਕਾਰੀ ਸਕੂਲਾਂ ਦੇ ਸੁਧਾਰ ਕਰ ਰਹੀ ਸਰਕਾਰ: ਵੀਡੀਓ ਸੰਦੇਸ਼ ਰਾਹੀਂ ਇਹ ਨਵਾਂ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਸੂਬੇ ਵਿੱਚ ਸਿੱਖਿਆ ਸੁਧਾਰ ਦਾ ਵਾਅਦਾ ਅਤੇ ਗਰੰਟੀ ਦੇ ਕੇ ਆਈ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਸੁਧਾਰ ਲਈ ਕਈ ਅਹਿਮ ਫੈਸਲੇ ਕੀਤੇ ਹਨ। ਪਹਿਲਾਂ ਸਰਕਾਰ ਨੇ ਮੈਗਾ ਪੀਟੀਐਮ ਕੀਤੀਆਂ ਤਾਂ ਜੋ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਆਪਸੀ ਤਾਲਮੇਲ ਪੈਦਾ ਕੀਤਾ ਜਾ ਸਕੇ। ਤਾਂ ਜੋ ਅਧਿਆਪਕਾਂ ਨੂੰ ਵੀ ਪਤਾ ਚੱਲ ਸਕੇ ਕਿ ਬੱਚਿਆਂ ਦੀਆਂ ਕੀ ਲੋੜਾਂ ਹਨ ਤੇ ਉਨ੍ਹਾਂ ਵਿੱਚ ਕਿਹੋ ਜਿਹੇ ਸੁਧਾਰ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਨਵੇਂ ਉਪਰਾਲੇ ਤਹਿਤ ਸਕੂਲ ਆਫ ਐਮੀਨੇਂਸ ਦਾ ਆਈਡੀਆ ਲਿਆਂਦਾ ਤਾਂ ਜੋ ਬੱਚੇ ਮੁਹਾਰਿਤ ਹਾਸਿਲ ਕਰ ਸਕਣ। ਉਨ੍ਹਾਂ ਕਿਹਾ ਕਿ ਅਧਿਆਪਕ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਇਸਨੂੰ ਹੋਰ ਤਰਾਸ਼ਣ ਲਈ ਸਰਕਾਰ ਹੰਭਲੇ ਮਾਰ ਰਹੀ ਹੈ। ਇਸੇ ਤਜੁਰਬੇ ਤਹਿਤ ਅਧਿਆਪਕਾਂ ਨੂੰ ਵਿਦੇਸ਼ਾਂ ਦੇ ਸਕੂਲਾਂ ਤੋਂ ਸਿੱਖਿਆ ਲੈਣ ਲਈ ਭੇਜਿਆ ਜਾ ਸਕੇ। ਸੀਐੱਮ ਮਾਨ ਨੇ ਆਪਣੇ ਐਲਾਨ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੀ ਖਾਸਤੌਰ ਉੱਤੇ ਜਿਕਰ ਕੀਤਾ ਹੈ।

Last Updated : Feb 2, 2023, 12:39 PM IST

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.