ETV Bharat / state

ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ CM ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ - 15 ਜਨਵਰੀ ਨੂੰ ਇੰਤਕਾਲ ਕੈਂਪ

Mutation Camp In Entire State: ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੰਬਿਤ ਪਏ ਇੰਤਕਾਲਾਂ ਲਈ 6 ਜਨਵਰੀ ਨੂੰ ਵਿਸ਼ੇਸ਼ ਕੈਂਪ ਲਗਾਏ ਗਏ ਸੀ। ਜਿਸ 'ਚ ਵਧੀਆ ਰੁਝਾਨ ਨੂੰ ਦੇਖਦਿਆਂ ਮੁੜ ਤੋਂ 15 ਜਨਵਰੀ ਨੂੰ ਇਹ ਕੈਂਪ ਲਗਾਇਆ ਜਾਵੇਗਾ।

ਵਿਸ਼ੇਸ਼ ਇੰਤਕਾਲ ਕੈਂਪ
ਵਿਸ਼ੇਸ਼ ਇੰਤਕਾਲ ਕੈਂਪ
author img

By ETV Bharat Punjabi Team

Published : Jan 7, 2024, 1:25 PM IST

ਚੰਡੀਗੜ੍ਹ: ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ।

ਲੋਕਾਂ ਵੱਲੋਂ ਭਰਵਾਂ ਹੁੰਗਾਰਾ: ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਇੰਤਕਾਲ ਦੇ ਲੰਬਿਤ ਪਏ ਕੇਸਾਂ ਦੇ ਨਿਬੇੜਾ ਯਕੀਨੀ ਬਣਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

  • ਬੀਤੇ ਦਿਨੀਂ ਪੰਜਾਬ 'ਚ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਤਹਿਸੀਲਾਂ ਤੇ ਸਬ-ਤਹਿਸੀਲਾਂ 'ਚ ਵਿਸ਼ੇਸ਼ ਕੈਂਪ ਲਗਾਏ ਗਏ ਜਿੱਥੇ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ...ਇਹ ਇੱਕ ਚੰਗੀ ਪਹਿਲ ਹੈ ਤੇ ਅਸੀਂ ਲੋਕਾਂ ਨੂੰ ਸਹੂਲਤ ਦੇਣ ਲਈ ਲਗਾਤਾਰ ਅਜਿਹੇ ਉਪਰਾਲੇ ਕਰਾਂਗੇ...
    ਅਸੀਂ ਦੋਬਾਰਾ 15 ਜਨਵਰੀ ਨੂੰ ਇਹ ਕੈਂਪ ਲਾਵਾਂਗੇ..

    — Bhagwant Mann (@BhagwantMann) January 7, 2024 " class="align-text-top noRightClick twitterSection" data=" ">

31 ਹਜ਼ਾਰ ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ: ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਇੰਤਕਾਲ ਦੇ 31,000 ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੰਬਿਤ ਪਏ ਕੇਸਾਂ ਦਾ ਇੱਕ ਦਿਨ ਵਿੱਚ ਅਜਿਹੇ ਕੈਂਪ ਲਗਾ ਕੇ ਹੱਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ 'ਨਵੇਂ ਯੁੱਗ ਦੀ ਸ਼ੁਰੂਆਤ' ਹੈ ਕਿਉਂਕਿ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਹ ਵੀ ਬਿਨਾਂ ਕਿਸੇ ਦਿੱਕਤ ਦੇ ਮਿਲ ਰਹੀਆਂ ਹਨ।

ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਸੂਬੇ ਭਰ ਵਿੱਚ ਅਜਿਹਾ ਕੈਂਪ ਲਗਾਇਆ ਜਾਵੇਗਾ ਤਾਂ ਜੋ ਬਕਾਇਆ ਪਏ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਆਪਣੀ ਭਲਾਈ ਲਈ ਲਾਏ ਜਾ ਰਹੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪ੍ਰਭਾਵਸ਼ਾਲੀ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।

ਬੀਤੇ ਦਿਨ ਸੂਬੇ ਭਰ 'ਚ ਲੱਗਿਆ ਸੀ ਕੈਂਪ: ਕਾਬਿਲੇਗੌਰ ਹੈ ਕਿ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਸੀ ਕਿ ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ ਪਏ 31538 ਮਾਮਲੇ ਨਿਪਟਾਏ ਗਏ ਹਨ। ਇਕ ਦਿਨ ਵਿਚ ਇੰਨੇ ਇੰਤਕਾਲ ਦਰਜ ਕਰਨ ਦਾ ਇਹ ਨਵਾਂ ਰਿਕਾਰਡ ਹੈ। ਜਿੰਪਾ ਨੇ ਖੁਦ ਹੁਸ਼ਿਆਰਪੁਰ, ਫਗਵਾੜਾ, ਫਿਲੌਰ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ ਅਤੇ ਸ਼ਹੀਦ ਭਗਤ ਸਿੰਘ ਨਗਰ ਤਹਿਸੀਲਾਂ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਸਮੱਸਿਆਂਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.