ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸ਼ਾਹੀ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇਗਾ।
ਵੱਡਾ ਸ਼ਹਿਰ ਹੋਣ ਦੇ ਬਾਵਜੂਦ ਵਿਕਾਸ ਦੀ ਰਫ਼ਤਾਰ 'ਚ ਪਿੱਛੇ: ਇੱਥੇ ਆਪਣੇ ਦਫ਼ਤਰ ਵਿਖੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਉਥੇ ਹੀ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਸੂਬੇ ਦਾ ਵੱਡਾ ਸ਼ਹਿਰ ਹੋਣ ਦੇ ਬਾਵਜੂਦ ਪਟਿਆਲਾ ਵਿਕਾਸ ਦੀ ਰਫ਼ਤਾਰ ਵਿੱਚ ਹੁਣ ਤੱਕ ਦੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਪਛੜ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
-
ਅੱਜ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈਕੇ ਅਫ਼ਸਰਾਂ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਤੇ ਵੱਖ ਵੱਖ ਪ੍ਰੋਜੈਕਟਾਂ 'ਤੇ ਵਿਸਥਾਰ ਸਹਿਤ ਚਰਚਾ ਹੋਈ...
— Bhagwant Mann (@BhagwantMann) December 26, 2023 " class="align-text-top noRightClick twitterSection" data="
ਪਟਿਆਲਾ ਸ਼ਹਿਰ ਦੇ ਲੋਕਾਂ ਲਈ ਬਹੁਤ ਜਲਦ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੇ ਹਾਂ ਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਲੋਕ ਸਮੱਰਪਿਤ ਕਰਨ ਲਈ ਵੀ ਅਫ਼ਸਰਾਂ ਨੂੰ ਕਿਹਾ... pic.twitter.com/QbSMwOH7LL
">ਅੱਜ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈਕੇ ਅਫ਼ਸਰਾਂ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਤੇ ਵੱਖ ਵੱਖ ਪ੍ਰੋਜੈਕਟਾਂ 'ਤੇ ਵਿਸਥਾਰ ਸਹਿਤ ਚਰਚਾ ਹੋਈ...
— Bhagwant Mann (@BhagwantMann) December 26, 2023
ਪਟਿਆਲਾ ਸ਼ਹਿਰ ਦੇ ਲੋਕਾਂ ਲਈ ਬਹੁਤ ਜਲਦ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੇ ਹਾਂ ਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਲੋਕ ਸਮੱਰਪਿਤ ਕਰਨ ਲਈ ਵੀ ਅਫ਼ਸਰਾਂ ਨੂੰ ਕਿਹਾ... pic.twitter.com/QbSMwOH7LLਅੱਜ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈਕੇ ਅਫ਼ਸਰਾਂ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਤੇ ਵੱਖ ਵੱਖ ਪ੍ਰੋਜੈਕਟਾਂ 'ਤੇ ਵਿਸਥਾਰ ਸਹਿਤ ਚਰਚਾ ਹੋਈ...
— Bhagwant Mann (@BhagwantMann) December 26, 2023
ਪਟਿਆਲਾ ਸ਼ਹਿਰ ਦੇ ਲੋਕਾਂ ਲਈ ਬਹੁਤ ਜਲਦ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੇ ਹਾਂ ਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਲੋਕ ਸਮੱਰਪਿਤ ਕਰਨ ਲਈ ਵੀ ਅਫ਼ਸਰਾਂ ਨੂੰ ਕਿਹਾ... pic.twitter.com/QbSMwOH7LL
ਸ਼ਹਿਰ ਵਿੱਚ 57 ਕਰੋੜ ਦੀ ਲਾਗਤ ਨਾਲ 77 ਵਿਕਾਸ ਪ੍ਰੋਜੈਕਟ: ਏਜੰਡੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ 57 ਕਰੋੜ ਰੁਪਏ ਦੀ ਲਾਗਤ ਨਾਲ 77 ਵਿਕਾਸ ਪ੍ਰੋਜੈਕਟ ਪਹਿਲਾਂ ਹੀ ਚੱਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪਟਿਆਲਾ ਵਾਸੀਆਂ ਨੂੰ 24X7 ਨਹਿਰੀ ਪਾਣੀ ਦੀ ਸਪਲਾਈ ਦੇਣ ਦਾ ਕੰਮ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਜੋ ਲੋਕਾਂ ਨੂੰ ਨਿਰੰਤਰ ਅਤੇ ਪੀਣ ਯੋਗ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗਾ।
ਸ਼ਹਿਰ ਦੀ ਸਾਫ਼-ਸਫ਼ਾਈ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ: ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅਬਲੋਵਾਲ ਡੇਅਰੀ ਪ੍ਰੋਜੈਕਟ ਜਿੱਥੇ ਪਹਿਲਾਂ ਹੀ ਪਲਾਟ ਅਲਾਟ ਕੀਤੇ ਜਾ ਚੁੱਕੇ ਹਨ, ਵਿੱਚ ਡੇਅਰੀਆਂ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਮਾਡਲ ਟਾਊਨ ਡਰੇਨ ਦੇ ਨਿਰਮਾਣ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਅਤੇ ਛੇ ਕਿਲੋਮੀਟਰ ਦੇ ਫੇਜ਼-2 ਨੂੰ 65 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਕੰਮਕਾਜ ਅਤੇ ਸ਼ਹਿਰ ਵਿੱਚ ਲੋਕਾਂ ਲਈ ਸਾਫ਼-ਸਫ਼ਾਈ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਦਾ ਵੀ ਜਾਇਜ਼ਾ ਲਿਆ।
ਕੰਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ: ਮੁੱਖ ਮੰਤਰੀ ਨੇ ਲੋਕਾਂ ਦੀ ਸਹੂਲਤ ਲਈ ਸਟਰੀਟ ਲਾਈਟ, ਪਾਰਕਾਂ ਦੀ ਸਾਂਭ-ਸੰਭਾਲ, ਵਿਰਾਸਤੀ ਸਟਰੀਟ ਪ੍ਰੋਜੈਕਟ, ਛੋਟੀ ਬੜੀ ਨਦੀ ਪ੍ਰੋਜੈਕਟ ਅਤੇ ਹੋਰ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਕੰਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੇਂ ਪ੍ਰੋਜੈਕਟਾਂ ਦੀ ਰੂਪ-ਰੇਖਾ, ਵਿਉਂਤਬੰਦੀ ਅਤੇ ਅਮਲ ਨੂੰ ਉੱਚ ਪੇਸ਼ੇਵਰ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
- ਅੰਮ੍ਰਿਤਸਰ 'ਚ ਧੁੰਦ ਕਾਰਨ ਹਵਾਈ ਉਡਾਣਾਂ ਪ੍ਰਭਾਵਿਤ: ਕੁਆਲਾਲੰਪੁਰ ਤੇ ਮਲੇਸ਼ੀਆ ਦੀਆਂ 2 ਫਲਾਈਟਾਂ ਰੱਦ, ਕਈਆਂ ਦਾ ਬਦਲਿਆ ਸਮਾਂ
- ਵਿਦੇਸ਼ ਨੇ ਨਿਗਲਿਆ ਇੱਕ ਹੋਰ ਮਾਂ ਦਾ ਪੁੱਤ, 14 ਸਾਲ ਪਹਿਲਾਂ ਗਿਆ ਸੀ ਇੰਡਲੈਂਡ ਤੇ ਹੁਣ ਆਈ ਮੌਤ ਦੀ ਖ਼ਬਰ, ਸਦਮੇ 'ਚ ਪਰਿਵਾਰ
- ਸੁਖਬੀਰ ਦੇ ਸਿੱਖ-ਮੁਸਲਿਮ ਬਿਆਨ 'ਤੇ ਭਾਜਪਾ ਨੇ ਜਤਾਇਆ ਇਤਰਾਜ਼, ਗਰੇਵਾਲ ਨੇ ਕਿਹਾ- ਇਸ ਤਰ੍ਹਾਂ ਸੱਤਾ ਨਹੀਂ ਮਿਲਣੀ, ਬਾਦਲ ਨੇ ਆਖੀ ਸੀ ਇਹ ਗੱਲ...
ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ : ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੌਜੂਦਾ ਬੱਸ ਸਟੈਂਡ ਨੂੰ ਸਿਟੀ ਬੱਸ ਸਟੈਂਡ ਵਜੋਂ ਵਰਤਣ ਦੀ ਸੰਭਾਵਨਾ ਤਲਾਸ਼ਣ ਲਈ ਵੀ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਨੂੰ ਜਨਤਕ ਆਵਾਜਾਈ ਦੇ ਬਿਹਤਰ ਸਾਧਨ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਵਿਆਪਕ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।