ਚੰਡੀਗੜ੍ਹ: ਅਜਨਾਲਾ ਵਿੱਚ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਐਕਸ਼ਨ ਤੋਂ ਬਾਅਦ ਜਿੱਥੇ ਪੂਰੇ ਭਾਰਤ ਵਿੱਚ ਇਸ ਦੀ ਚਰਚਾ ਹੋ ਰਹੀ ਅਤੇ ਪੰਜਾਬ ਸਰਕਾਰ ਦੀ ਅੰਮ੍ਰਿਤਪਾਲ ਦੇ ਐਕਸ਼ਨ ਲਈ ਵਿਰੋਧੀ ਕਿਰਕਿਰੀ ਕਰ ਰਹੇ ਨੇ ਇਸ ਸਭ ਦੇ ਵਿਚਾਲੇ ਸੂਬੇ ਦੇ ਮੁੱਖ ਮੰਤਰੀ ਨੇ ਮਾਮਲੇ ਉੱਤੇ ਆਪਣੀ ਚੁੱਪੀ ਤੋੜੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਅੰਮ੍ਰਿਤਪਾਲ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਭ ਨੂੰ ਢਾਲ ਬਣਾ ਕੇ ਥਾਣਿਆਂ ਵਿੱਚ ਦਾਖਿਲ ਹੋਣ ਵਾਲੇ ਲੋਕ ਕਦੇ ਵੀ ਪੰਜਾਬ ਅਤੇ ਪੰਜਾਬੀਤ ਦੇ ਵਾਰਿਸ ਨਹੀਂ ਹੋ ਸਕਦੇ ।
ਕੀ ਸੀ ਮਾਮਲਾ: ਦੱਸ ਦਈਏ ਅਜਨਾਲਾ ਥਾਣੇ ਉੱਤੇ ਅੰਮ੍ਰਿਤਪਾਲ ਦੇ ਸਾਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪਾਲਕੀ ਸਾਹਿਬ ਵਿੱਚ ਸਜਾ ਕੇ ਦਾਖਿਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਦਾ ਥਾਣੇ ਵਿੱਚ ਦਾਖ਼ਿਲ ਹੋਣ ਦਾ ਮਕਸਦ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਸੀ। ਇਸ ਦੌਰਾਨ ਜਦੋਂ ਅੰਮ੍ਰਿਤਪਾਲ ਨੇ ਨਿਹੰਗ ਸਿੰਘਾਂ ਦੇ ਨਾਲ ਥਾਣੇ ਉੱਤੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣਾ ਚਾਹਿਆ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਤਿੱਖੀ ਝੜਪ ਵੀ ਹੋਈ ਅਤੇ ਇਸ ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮ ਦੀਆਂ ਪੱਗਾਂ ਲੱਥੀਆਂ ਅਤੇ ਕਈ ਗੰਭੀਰ ਜ਼ਖ਼ਮੀ ਹੋਏ। ਅੰਮ੍ਰਿਤਪਾਲ ਨੇ ਕਿਹਾ ਸੀ ਕਿ ਉਨ੍ਹਾਂ ਦੇ ਸਾਥੀ ਲਵਪ੍ਰੀਤ ਤੂਫਾਨ ਸਿੰਘ 'ਤੇ ਗ੍ਰਿਫਤਾਰੀ ਕਰਕੇ ਤਸ਼ੱਦਦ ਕੀਤਾ ਗਿਆ ਹੈ। ਉਸ ਦੇ ਖ਼ਿਲਾਫ ਇਹ ਸਾਰਾ ਕਾਫਲਾ ਅਜਨਾਲੇ ਥਾਣੇ ਦਾ ਘਿਰਾਓ ਅਤੇ ਗ੍ਰਿਫਤਾਰੀਆਂ ਦੇਣ ਲਈ ਆਇਆ ਸੀ। ਇਸ ਦੌਰਾਨ ਨਿਹੰਗ ਸਿੱਖਾਂ ਨੇ ਥਾਣੇ ਅੰਦਰ ਵੜ ਕੇ ਪੁਲਿਸ ਉੱਤੇ ਹਮਲਾ ਕਰ ਦਿੱਤਾ, ਜਿਸ ਵਿੱਚ ਕਈ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
-
ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..
— Bhagwant Mann (@BhagwantMann) February 25, 2023 " class="align-text-top noRightClick twitterSection" data="
">ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..
— Bhagwant Mann (@BhagwantMann) February 25, 2023ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..
— Bhagwant Mann (@BhagwantMann) February 25, 2023
ਪੁਲਿਸ ਨੇ ਮੁਲਜ਼ਮ ਲਵਪ੍ਰੀਤ ਤੂਫਾਨ ਨੂੰ ਕੀਤਾ ਸੀ ਰਿਹਾਅ: ਦੱਸ ਦਈਏ ਅੰਮ੍ਰਿਤਪਾਲ ਦੇ ਸਾਥੀਏ ਨੇ ਇਸ ਤੋਂ ਬਾਅਦ ਥਾਣੇ ਉੱਤੇ ਕਬਜ਼ਾ ਕਰ ਲਿਆ ਅਤੇ ਕਿਹਾ ਕਿ ਉਹ ਉਦੋਂ ਤੱਕ ਇੱਥੋਂ ਨਹੀਂ ਹਟਣਗੇ ਜਦੋਂ ਤੱਕ ਲਵਪ੍ਰੀਤ ਤੂਫਾਨ ਦੀ ਰਿਹਾਈ ਨਹੀਂ ਹੁੰਦੀ। ਇਸ ਤੋਂ ਬਾਅਦ ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਅਦਾਲਤ ਵਿੱਚ ਜਾ ਕੇ ਮੁਲਜ਼ਮ ਲਵਪ੍ਰੀਤ ਦੀ ਰਿਹਾਈ ਕਰਵਾਈ ਅਤੇ ਉਸ ਉੱਤੇ ਦਰਜ ਪਰਚੇ ਨੂੰ ਵੀ ਰੱਦ ਕਰ ਦਿੱਤਾ। ਅੰਮ੍ਰਿਤਪਾਲ ਦੇ ਇਸ ਐਕਸ਼ਨ ਅਤੇ ਭੜਕਾਊ ਬਿਆਨਾਂ ਤੋਂ ਬਾਅਦ ਪੂਰੇ ਭਾਰਤ ਵਿੱਚ ਮਾਹੌਲ ਗਰਮਾ ਗਿਆ। ਅੰਮ੍ਰਿਤਪਾਲ ਖ਼ਿਲਾਫ਼ ਨਿਸ਼ਾਨੇ ਸਾਧਦਿਆਂ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਉੱਤੇ ਤਿੱਖੇ ਨਿਸ਼ਾਨੇ ਸਾਧੇ ਉਨ੍ਹਾਂ ਕਿਹਾ ਪੰਜਾਬ ਵਿੱਚ ਕਾਨੂੰਨ ਵਿਵਸਥਾ ਖਤਮ ਹੋ ਚੁੱਕੀ ਹੈ ਕਿਉਂਕਿ ਹੁਣ ਲੋਕ ਕਾਨੂੰਨ ਹੱਥ ਵਿੱਚ ਲੈਕੇ ਮੁਲਜ਼ਮਾਂ ਨੂੰ ਥਾਣਿਆਂ ਵਿੱਚੋਂ ਛਡਾ ਰਹੇ ਨੇ। ਹੁਣ ਇਸ ਪੂਰੇ ਮਾਮਲੇ ਉੱਤੇ ਪੰਜਾਬ ਦੇ ਮੰਤਰੀਆਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ਼ ਮੀਡੀਆ ਉੱਤੇ ਅੰਮ੍ਰਿਤਪਾਲ ਦੀ ਕਾਰਵਾਈ ਦੀ ਨਿਖੇਧੀ ਕੀਤੀ ਹੈ।
ਇਹ ਵੀ ਪੜ੍ਹੋ: Amritpal Singh's Instagram Account Ban: ਅੰਮ੍ਰਿਤਪਾਲ ਦਾ ਇੰਸਟਾਗ੍ਰਾਮ ਅਕਾਊਂਟ ਬੈਨ, ਡੀਜੀਪੀ ਨੂੰ ਦਿੱਤੀ ਸੀ ਧਮਕੀ...