ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਐਲਾਨੀ ਗਈ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ 'ਧੀਆਂ ਦਾ ਯੁੱਗ' ਹੈ ਕਿਉਂਕਿ ਵਿਦਿਆਰਥਣਾਂ ਆਪਣੇ ਨਿਵੇਕਲੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਮਾਣ ਵਧਾ ਰਹੀਆਂ ਹਨ।
ਮਿਆਰੀ ਸਿੱਖਿਆ ਦਾ ਚਾਨਣ: ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦਸਵੀਂ ਜਮਾਤ ਦੇ ਨਤੀਜੇ ਵਿੱਚ ਲੜਕੀਆਂ ਨੇ ਇਕ ਵਾਰ ਫਿਰ ਲੜਕਿਆਂ ਨੂੰ ਪਛਾੜ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਜਲਦੀ ਹੀ 51,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਵਿੱਚ ਮਿਆਰੀ ਸਿੱਖਿਆ ਦਾ ਚਾਨਣ ਫੈਲਾਉਣ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਨਤੀਜਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਦਾ ਜਿੱਥੇ ਲੜਕੀਆਂ ਨੂੰ ਬਹੁਤ ਲਾਭ ਹੋਇਆ ਹੈ, ਉੱਥੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਉਨ੍ਹਾਂ ਨੂੰ ਵੱਧ ਅਖ਼ਤਿਆਰ ਦੇਣ ਦਾ ਰਾਹ ਪੱਧਰਾ ਹੋ ਰਿਹਾ ਹੈ।
-
ਅੱਜ PSEB ਦੇ ਦਸਵੀਂ ਦੇ ਨਤੀਜੇ ਐਲਾਨੇ ਗਏ..ਸਾਡੀਆਂ ਧੀਆਂ ਨੇ ਮੁੜ ਤੋਂ ਬਾਜ਼ੀ ਮਾਰੀ ਹੈ…ਪਹਿਲੇ ਤੇ ਦੂਜੇ ਸਥਾਨ ‘ਤੇ ਫ਼ਰੀਦਕੋਟ ਜ਼ਿਲ੍ਹਾ ਤੇ ਤੀਜੇ ਸਥਾਨ ‘ਤੇ ਮਾਨਸਾ ਜ਼ਿਲ੍ਹਾ ਰਿਹਾ ਹੈ…ਪਾਸ ਹੋਏ ਸਾਰੇ ਬੱਚਿਆਂ ਤੇ ਮਾਪੇ-ਅਧਿਆਪਕਾਂ ਨੂੰ ਵੀ ਵਧਾਈਆਂ…
— Bhagwant Mann (@BhagwantMann) May 26, 2023 " class="align-text-top noRightClick twitterSection" data="
ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਵੇਗੀ... pic.twitter.com/WdQ5Pmz843
">ਅੱਜ PSEB ਦੇ ਦਸਵੀਂ ਦੇ ਨਤੀਜੇ ਐਲਾਨੇ ਗਏ..ਸਾਡੀਆਂ ਧੀਆਂ ਨੇ ਮੁੜ ਤੋਂ ਬਾਜ਼ੀ ਮਾਰੀ ਹੈ…ਪਹਿਲੇ ਤੇ ਦੂਜੇ ਸਥਾਨ ‘ਤੇ ਫ਼ਰੀਦਕੋਟ ਜ਼ਿਲ੍ਹਾ ਤੇ ਤੀਜੇ ਸਥਾਨ ‘ਤੇ ਮਾਨਸਾ ਜ਼ਿਲ੍ਹਾ ਰਿਹਾ ਹੈ…ਪਾਸ ਹੋਏ ਸਾਰੇ ਬੱਚਿਆਂ ਤੇ ਮਾਪੇ-ਅਧਿਆਪਕਾਂ ਨੂੰ ਵੀ ਵਧਾਈਆਂ…
— Bhagwant Mann (@BhagwantMann) May 26, 2023
ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਵੇਗੀ... pic.twitter.com/WdQ5Pmz843ਅੱਜ PSEB ਦੇ ਦਸਵੀਂ ਦੇ ਨਤੀਜੇ ਐਲਾਨੇ ਗਏ..ਸਾਡੀਆਂ ਧੀਆਂ ਨੇ ਮੁੜ ਤੋਂ ਬਾਜ਼ੀ ਮਾਰੀ ਹੈ…ਪਹਿਲੇ ਤੇ ਦੂਜੇ ਸਥਾਨ ‘ਤੇ ਫ਼ਰੀਦਕੋਟ ਜ਼ਿਲ੍ਹਾ ਤੇ ਤੀਜੇ ਸਥਾਨ ‘ਤੇ ਮਾਨਸਾ ਜ਼ਿਲ੍ਹਾ ਰਿਹਾ ਹੈ…ਪਾਸ ਹੋਏ ਸਾਰੇ ਬੱਚਿਆਂ ਤੇ ਮਾਪੇ-ਅਧਿਆਪਕਾਂ ਨੂੰ ਵੀ ਵਧਾਈਆਂ…
— Bhagwant Mann (@BhagwantMann) May 26, 2023
ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਵੇਗੀ... pic.twitter.com/WdQ5Pmz843
ਸੂਬੇ ਲਈ ਇਤਿਹਾਸਕ ਦਿਨ: ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਠਵੀਂ, ਬਾਰ੍ਹਵੀਂ ਅਤੇ ਹੁਣ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਇਸ ਪ੍ਰੀਖਿਆ ਨੂੰ ਸ਼ਾਨਦਾਰ ਢੰਗ ਨਾਲ ਪਾਸ ਕਰਨ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਵਿਦਿਆਰਥਣਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।
ਰੋਲ ਮਾਡਲ: ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਕੀਆਂ ਆਪਣੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਹਰ ਖ਼ੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਹੋਈਆਂ ਹਨ ਅਤੇ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖ਼ਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਦਾ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ।