ETV Bharat / state

Government Jobs: ਸਰਕਾਰ ਵੱਲੋਂ 272 ਸਹਿਕਾਰੀ ਇੰਸਪੈਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ, ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਰੰਗਲਾ ਪੰਜਾਬ ਦੀ ਟੀਮ ਦਾ ਹਿੱਸਾ ਬਣਨ ਦੀ ਕੀਤੀ ਅਪੀਲ

author img

By ETV Bharat Punjabi Team

Published : Oct 5, 2023, 9:37 PM IST

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਹਿਕਾਰੀ ਵਿਭਾਗ ਵਿੱਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੀਆਂ 36,796 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। (Government Jobs)

Government Jobs
Government Jobs

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 36,796 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਮੁਕੰਮਲ ਕਰ ਕੇ ਪੰਜਾਬ ਦੀ ਜਵਾਨੀ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ। (Government Jobs)

ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ: ਸਹਿਕਾਰੀ ਵਿਭਾਗ ਵਿੱਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੀਆਂ 36,796 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਬੇਹੱਦ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ।

  • ਕੋਆਪਰੇਟਿਵ ਸੁਸਾਇਟੀ ਦੇ 272 ਨਵ-ਨਿਯੁਕਤ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਚੰਡੀਗੜ੍ਹ ਤੋਂ…Live
    https://t.co/SwE3diMLuI

    — Bhagwant Mann (@BhagwantMann) October 5, 2023 " class="align-text-top noRightClick twitterSection" data=" ">

ਮੈਰਿਟ ਦੇ ਆਧਾਰ ਉਤੇ ਚੁਣੇ ਉਮੀਦਵਾਰ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸਾਰੇ ਉਮੀਦਵਾਰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਲਈ ਇਤਿਹਾਸਕ ਮੌਕਾ ਹੈ ਕਿਉਂਕਿ ਉਹ ਆਪਣੀ ਕਾਬਲੀਅਤ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸਾਡੀ ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ ਕਿਉਂਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਸੂਬਾ ਪਹਿਲਾਂ ਹੀ 70 ਸਾਲ ਪਿੱਛੇ ਚੱਲ ਰਿਹਾ ਹੈ।

ਵੱਡੀ ਗਿਣਤੀ ਵਿੱਚ ਲੜਕੀਆਂ ਨੇ ਮਾਰੀਆਂ ਮੱਲਾਂ: ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਸਰਕਾਰੀ ਨੌਕਰੀਆਂ ਲਈ ਚੁਣੀਆਂ ਜਾ ਰਹੀਆਂ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰੀਖਿਆ ਮਗਰੋਂ ਸਹਿਕਾਰੀ ਇੰਸਪੈਕਟਰਾਂ ਦੀਆਂ ਆਸਾਮੀਆਂ ਲਈ 181 ਲੜਕੇ ਤੇ 91 ਲੜਕੀਆਂ ਭਰਤੀ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੜਕੀਆਂ ਦੀ ਸਿੱਖਿਆ ਉਤੇ ਵੱਧ ਧਿਆਨ ਦੇ ਰਹੀ ਹੈ ਅਤੇ ਇਹ ਕੋਸ਼ਿਸ਼ਾਂ ਆਪਣੇ ਤੈਅ ਨਤੀਜੇ ਵੀ ਲਿਆ ਰਹੀਆਂ ਹਨ।

  • ਅੱਜ ਸਹਿਕਾਰਤਾ ਵਿਭਾਗ ’ਚ 272 ਨਿਯੁਕਤੀ ਪੱਤਰ ਦਿੱਤੇ…ਅਸੀਂ ਸਾਰੀਆਂ ਕਾਨੂੰਨੀ ਅੜਚਣਾ ਨੂੰ ਦੂਰ ਕਰਕੇ ਹੀ ਨੌਕਰੀਆਂ ਦੇ ਰਹੇ ਹਾਂ…ਮੈਂ ਮੇਰੇ ਦਸਤਖ਼ਤਾਂ ਕਰਕੇ ਨੌਕਰੀ ’ਚ ਕੋਈ ਵੀ ਦੇਰੀ ਨਹੀਂ ਹੋਣ ਦਿੰਦਾ...ਨੌਕਰੀਆਂ ਦੇਣ ਦੇ ਮਾਮਲੇ ’ਚ ਅਸੀਂ ਪਹਿਲਾਂ ਹੀ 70 ਸਾਲ ਦੇਰੀ ਨਾਲ ਚੱਲ ਰਹੇ ਹਾਂ… pic.twitter.com/NeqaUERmEm

ਨਵ-ਨਿਯੁਕਤ ਲੜਕੀਆਂ ਨੂੰ ਘਰ ਨੇੜੇ ਲਗਾਉਣ ਦਾ ਫੈਸਲਾ: ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਨੂੰ ਵੱਧ ਅਖ਼ਤਿਆਰ ਦੇਣ ਲਈ ਨੇੜ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਨਾਲ ਸਮਾਜ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ ਅਤੇ ਪੰਜਾਬ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵ-ਨਿਯੁਕਤ ਲੜਕੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਉਹ ਆਪਣੀ ਡਿਊਟੀ ਪੂਰੇ ਸਮਰਪਣ ਨਾਲ ਅਦਾ ਕਰ ਸਕਣ।

ਆਪਣੀ ਪਛਾਣ ਬਣਾਉਣ ਲਈ ਕੋਸ਼ਿਸ਼ ਕਰਨ: ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਜਹਾਜ਼ ਨੂੰ ਉਡਣ ਲਈ ਰਨਵੇਅ ਇਕ ਸਹਾਇਕ ਦੀ ਭੂਮਿਕਾ ਨਿਭਾਉਂਦਾ ਹੈ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਪਛਾਣ ਬਣਾਉਣ ਲਈ ਕੋਸ਼ਿਸ਼ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਇਸ ਨਾਲ ਨੌਜਵਾਨ ਆਸਮਾਨ ਛੂਹ ਸਕਣ।

  • ਜੇ ਤੁਹਾਨੂੰ ਲੱਗਿਆ ਕਿ ਤੁਹਾਡਾ ਮਹਿਕਮਾ ਹੋਰ ਵਧੀਆ ਕੰਮ ਕਰ ਸਕਦੈ ਪਰ 1-2 ਬੰਦੇ ਅੜਿੱਕਾ ਲਗਾ ਰਹੇ ਨੇ...ਤੁਸੀਂ ਸਾਨੂੰ ਦੱਸ ਦਿਉ, ਅਸੀਂ ਸਾਰੇ ਅੜਿੱਕੇ ਚੱਕ ਦੇਵਾਂਗੇ…

    ਪਹਿਲਾਂ ਪਟਵਾਰੀਆਂ ਵਾਲੇ ਮਸਲੇ ਦਾ ਤੁਹਾਨੂੰ ਸਭ ਪਤਾ ਹੀ ਹੈ…ਜੋ ਕਹਿੰਦੇ ਸੀ ਕਲਮ ਛੋੜ ਹੜ੍ਹਤਾਲ ਕਰਾਂਗੇ, ਮੈਂ ਉਨ੍ਹਾਂ ਨੂੰ ਲਿਖ ਦਿੱਤਾ ਸੀ ਕਿ ਛੱਡ ਦਿਓ ਕਲਮ…ਮੁੜ ਉਹ… pic.twitter.com/m5YZug6QIx

ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਸਿਖਲਾਈ: ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਸਿਖਲਾਈ ਦੇਣ ਲਈ ਅੱਠ ਹਾਈ-ਟੈੱਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਤੇ ਸੂਬੇ ਤੇ ਦੇਸ਼ ਭਰ ਦੀਆਂ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਵੱਡੇ-ਵੱਡੇ ਅਹੁਦਿਆਂ ਉਤੇ ਬਿਠਾ ਕੇ ਦੇਸ਼ ਦੀ ਸੇਵਾ ਲਈ ਲਾਉਣਾ ਹੈ।

ਲੋਕਾਂ ਨੂੰ ਤੰਗ ਕਰਨ ਦੀ ਥਾਂ ਉਨ੍ਹਾਂ ਦੀ ਭਲਾਈ: ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦਿਆਂ ਦੀ ਵਰਤੋਂ ਲੋਕਾਂ ਨੂੰ ਤੰਗ ਕਰਨ ਦੀ ਥਾਂ ਉਨ੍ਹਾਂ ਦੀ ਭਲਾਈ ਲਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਲੋਕ ਭਲਾਈ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਨੂੰ ਹਰ ਹੀਲੇ ਨੇਪਰੇ ਚਾੜ੍ਹਿਆ ਜਾਵੇਗਾ।

  • ਸਾਡਾ ਰੌਲਾ ਇਸ ਗੱਲ ’ਤੇ ਹੈ ਕਿ ਇਹ ਇੰਨੇ ਸਾਲ ਪੰਜਾਬ ਦੇ ਖ਼ਜ਼ਾਨੇ ਨੂੰ ਖ਼ਾਲੀ-ਖ਼ਾਲੀ ਕਿਉਂ ਕਹੀ ਗਏ… ਅਸੀਂ ਡੇਢ ਸਾਲ ’ਚ ਕਦੇ ਖ਼ਾਲੀ ਨੀ ਕਿਹਾ…ਸਾਡੇ ਨੌਜਵਾਨ ਖ਼ਜ਼ਾਨਾ ਮੰਤਰੀ ਤੋਂ ਖ਼ਜ਼ਾਨਾ ਖ਼ਾਲੀ ਸੁਣ-ਸੁਣ ਕੇ ਪੰਜਾਬ ਛੱਡ ਵਿਦੇਸ਼ ਚਲੇ ਗਏ… ਅਸੀਂ ਹੁਣ ਸਾਰੇ ਭ੍ਰਿਸ਼ਟਾਚਾਰੀਆਂ ਦੀਆਂ ਜਾਇਦਾਦਾਂ ਨੂੰ ਅਟੈਚ ਕਰਾਂਗੇ ਤੇ ਉਨ੍ਹਾਂ ਨੂੰ… pic.twitter.com/vvL9W1K8eT

ਫ਼ਰਜ਼ ਪੂਰੀ ਇਮਾਨਦਾਰੀ ਤੇ ਦਿਆਨਤਦਾਰੀ ਨਿਭਾਉਣ: ਨਵੇਂ ਭਰਤੀ ਹੋਏ ਅਫ਼ਸਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਉਹ ਆਪਣੇ ਫ਼ਰਜ਼ ਪੂਰੀ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਨੇਪਰੇ ਚੜ੍ਹਾਉਣਗੇ। ਉਨ੍ਹਾਂ ਕਿਹਾ ਕਿ ਇਹ ਦਿਨ ਖ਼ਾਸ ਹਨ ਕਿਉਂਕਿ ਪਹਿਲੀਆਂ ਸਰਕਾਰਾਂ ਦਾ ਬਿਨਾਂ ਰਿਸ਼ਵਤ ਦੇ ਸਿਫ਼ਾਰਸ਼ ਤੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਧਿਆਨ ਹੀ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਇਹ ਗੱਲ ਯਕੀਨੀ ਬਣਾਈ ਹੈ ਕਿ ਸਿਰਫ਼ ਯੋਗ ਤੇ ਹੋਣਹਾਰ ਨੌਜਵਾਨ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਚੁਣੇ ਜਾਣ।

  • ਸ੍ਰੀ ਮੁਕਤਸਰ ਸਾਹਿਬ ਦੇ ਇੱਕ ਪਰਿਵਾਰ ’ਚੋਂ 2 ਮੁੰਡਿਆਂ ਦੀ ਨੌਕਰੀ ਲੱਗੀ ਹੈ… ਅੱਜ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਖੁਸ਼ੀ ਹੋਈ ਹੈ… ਮੈਂ ਅਕਸਰ ਕਹਿੰਦਾ ਹੁੰਨਾ ਕਿ ਜਦੋਂ ਕੋਈ ਦਰਖ਼ਤ ਫ਼ਲ, ਫੁੱਲ ਜਾਂ ਛਾਂ ਦੇਣ ਲੱਗ ਜਾਵੇ ਤਾਂ ਉਸਦੇ ਮਾਲੀ ਨੂੰ ਬਹੁਤ ਖੁਸ਼ੀ ਹੁੰਦੀ ਹੈ…
    ਸੋ ਅੱਜ ਉਨ੍ਹਾਂ ਅਧਿਆਪਕਾਂ ਤੇ ਮਾਪਿਆਂ ਨੂੰ ਬਹੁਤ ਖੁਸ਼ੀ ਹੋਊਗੀ… pic.twitter.com/sA4UgTh6hU

ਪੰਜਾਬ ਨਿਵੇਸ਼ ਪੱਖੋਂ ਦੇਸ਼ ਭਰ ਵਿੱਚੋਂ ਤਰਜੀਹੀ ਸਥਾਨ: ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਨਾਲ ਪੰਜਾਬ ਨਿਵੇਸ਼ ਪੱਖੋਂ ਦੇਸ਼ ਭਰ ਵਿੱਚੋਂ ਤਰਜੀਹੀ ਸਥਾਨ ਵਜੋਂ ਉਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ 2.89 ਲੱਖ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਨਿਵੇਸ਼ ਆਏਗਾ, ਜਿਸ ਨਾਲ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

  • ਅੱਜ 272 ਪਰਿਵਾਰਾਂ ਦੇ ਸੁਪਨੇ ਪੂਰੇ ਹੋਏ ਨੇ…ਸਹਿਕਾਰਤਾ ਵਿਭਾਗ 'ਚ ਕੋਆਪਰੇਟਿਵ ਸੁਸਾਇਟੀ ਦੇ ਇੰਸਪੈਕਟਰ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ... ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ… ਪੰਜਾਬ ਦੀ ਰੰਗਲਾ ਪੰਜਾਬ ਟੀਮ 'ਚ ਸੱਭ ਦਾ ਸਵਾਗਤ ਹੈ...

    ਡੇਢ ਸਾਲ 'ਚ ਸਾਡੀ ਸਰਕਾਰ 36 ਹਜ਼ਾਰ ਤੋਂ ਵੱਧ ਸਰਕਾਰੀ… pic.twitter.com/3RYZcCLKA6

ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਢੀ: ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਢੀ ਹੈ ਅਤੇ ਕਿਸੇ ਵੀ ਭ੍ਰਿਸ਼ਟਾਚਾਰੀ ਲੀਡਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਭ੍ਰਿਸ਼ਟ ਲੀਡਰਾਂ ਨੇ ਆਪਣੇ ਕਾਰਜਕਾਲ ਦੌਰਾਨ ਆਲੀਸ਼ਾਨ ਮਹਿਲ ਬਣਾਏ, ਜਦੋਂ ਕਿ ਆਮ ਆਦਮੀ ਨੂੰ ਦੋ ਟੁੱਕ ਦੀ ਰੋਟੀ ਤੋਂ ਵੀ ਮੁਥਾਜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਭ੍ਰਿਸ਼ਟ ਆਗੂਆਂ ਤੋਂ ਇਕ-ਇਕ ਪੈਸਾ ਵਾਪਸ ਕਰਵਾਇਆ ਜਾਵੇਗਾ ਅਤੇ ਇਸ ਨੂੰ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।

ਪੰਜਾਬ ਨੂੰ ਰੰਗਲਾ ਸੂਬਾ ਬਣਾਉਣ 'ਚ ਯੋਗਦਾਨ: ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਸਾਨੂੰ ਕਾਰਜਕਾਲ ਦਾ ਜ਼ਿੰਮਾ ਸੌਂਪਿਆ ਹੈ ਅਤੇ ਹੁਣ ਸਾਡੇ ਮੋਢਿਆਂ ਉਤੇ ਇਹ ਜ਼ਿੰਮੇਵਾਰੀ ਹੈ ਕਿ ਸਮਾਜ ਨੂੰ ਇਸ ਦਾ ਲਾਹਾ ਮਿਲੇ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਸਾਰੀਆਂ ਚੀਜ਼ਾਂ ਲੀਹ ਉਤੇ ਹਨ ਅਤੇ ਹੁਣ ਨੌਜਵਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਨੂੰ ਰੰਗਲਾ ਸੂਬਾ ਬਣਾਉਣ। ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.