ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਪਟਵਾਰੀਆਂ ਦੇ ਵਿਵਾਦ ਵਿਚਾਲੇ ਸੀਐੱਮ ਭਗਵੰਤ ਮਾਨ ਵੱਲੋਂ 710 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਇਸ ਦੌਰਾਨ ਉਹਨਾਂ ਨੇ ਪਟਵਾਰੀਆਂ ਨੂੰ ਰਿਸ਼ਵਤ ਤੋਂ ਦੂਰ ਰਹਿਣ ਲਈ ਸੁਝਾਅ ਦਿੱਤੇ। ਉਹਨਾਂ ਆਖਿਆ ਕਿ ਪਿਛਲੀਆਂ ਸਰਕਾਰਾਂ ਰਿਸ਼ਵਤਖੋਰੀ ਵਿੱਚ ਸ਼ਮੂਲੀਅਤ ਰੱਖਦੀਆਂ ਰਹੀਆਂ ਪਰ ਹੁਣ ਰਿਸ਼ਤਵਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਸਿਖਲਾਈ ਅਧੀਨ ਪਟਵਾਰੀ ਆਪਣੀ ਡਿਊਟੀ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸੁਚਾਰੂ ਢੰਗ ਨਾਲ ਨਿਭਾਅ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪਟਵਾਰੀਆਂ ਲਈ 5000 ਰੁਪਏ ਮਹੀਨਾ ਭੱਤਾ ਬਹੁਤ ਘੱਟ ਹੈ ਕਿਉਂ ਜੋ ਉਹ ਬਹੁਤ ਸਖ਼ਤ ਮੁਕਾਬਲੇ ਵਿੱਚੋਂ ਪਾਸ ਹੋ ਕੇ ਸੇਵਾ ਵਿੱਚ ਆਉਂਦੇ ਹਨ, ਜਿਸ ਕਰਕੇ ਸਰਕਾਰ ਨੇ ਵਾਧਾ ਕਰਨ ਦਾ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਈ ਜਾਵੇਗੀ।
-
ਨਵੇਂ ਹੱਥਾਂ 'ਚ ਨਵੀਆਂ ਕਲਮਾਂ...
— Bhagwant Mann (@BhagwantMann) September 8, 2023 " class="align-text-top noRightClick twitterSection" data="
710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਚੰਡੀਗੜ੍ਹ ਤੋਂ Live... https://t.co/cRY3zWrDPc
">ਨਵੇਂ ਹੱਥਾਂ 'ਚ ਨਵੀਆਂ ਕਲਮਾਂ...
— Bhagwant Mann (@BhagwantMann) September 8, 2023
710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਚੰਡੀਗੜ੍ਹ ਤੋਂ Live... https://t.co/cRY3zWrDPcਨਵੇਂ ਹੱਥਾਂ 'ਚ ਨਵੀਆਂ ਕਲਮਾਂ...
— Bhagwant Mann (@BhagwantMann) September 8, 2023
710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਚੰਡੀਗੜ੍ਹ ਤੋਂ Live... https://t.co/cRY3zWrDPc
29000 ਸਰਕਾਰੀ ਨੌਕਰੀਆਂ ਦਾ ਦਾਅਵਾ: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਹੁਣ ਤੱਕ 29000 ਤੋਂ ਜ਼ਿਆਦਾ ਨਿਯੁਕਤੀ ਪੱਤਰ ਵੰਡਣ ਦਾ (Claim 29000 government jobs ) ਦਾਅਵਾ ਕੀਤਾ। ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ 'ਤੇ ਮਾਣ ਅਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਸੀਐੱਮ ਮਾਨ ਨੇ ਕਿਹਾ ਕਿ ਇਹ ਨੌਕਰੀਆਂ ਯੋਗਤਾ ਦੇ ਆਧਾਰ 'ਤੇ ਹੀ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੀਆਂ ਸਰਕਾਰਾਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ। ਜਦ ਕਿ ਹੁਣ ਇਮਾਨਦਾਰੀ ਅਤੇ ਯੋਗਤਾ ਦੇ ਅਧਾਰ 'ਤੇ ਨੌਕਰੀ ਦਿੱਤੀ ਜਾਂਦੀ ਹੈ। ਸਿਫਾਰਿਸ਼ ਨਾਲ ਇੱਕ ਵੀ ਨੌਕਰੀ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਇਹ ਵੀ ਦਾਅਵਾ ਕੀਤਾ ਗਿਆ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਸੰਪੂਰਨ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।
ਪਟਵਾਰੀਆਂ ਨਾਲ ਚੱਲ ਰਿਹਾ ਵਿਵਾਦ: ਦੱਸ ਦਈਏ ਕਿ ਪੰਜਾਬ ਵਿੱਚ ਪਟਵਾਰੀਆਂ ਵੱਲੋਂ ਕਲਮ ਛੋੜ ਹੜਤਾਲ ਦੇ ਐਲਾਨ ਤੋਂ ਬਾਅਦ ਸਰਕਾਰ ਅਤੇ ਪਟਵਾਰੀਆਂ ਵਿਚਾਲੇ ਖਿੱਚੋਤਾਣ ਬਰਕਰਾਰ ਹੈ। ਸਰਕਾਰ ਨੇ ਪਟਵਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਹੜਤਾਲ ਉੱਤੇ ਜਾਣ ਵਾਲੇ ਪਟਵਾਰੀਆਂ ਦੀ ਕਲਮ ਸਦਾ ਲਈ ਉਨ੍ਹਾਂ ਤੋਂ ਖੋਹ ਲਈ ਜਾਵੇਗੀ ਅਤੇ ਉਨ੍ਹਾਂ ਦੀ ਥਾਂ ਨਵੇਂ ਪਟਵਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਜਿਸ ਤੋਂ ਬਾਅਦ ਵੀ ਪਟਵਾਰੀਆਂ ਨੇ ਆਪਣਾ ਸੰਘਰਸ਼ ਜਾਰੀ ਰੱਖਿਆ। ਹੜਤਾਲ ਨੂੰ ਵੇਖਦਿਆਂ ਸੂਬੇ ਵਿਚ ਐਸਮਾ ਵੀ ਲਗਾਇਆ ਗਿਆ, ਪਰ ਇਸ ਤੋਂ ਬਾਅਦ ਵੀ ਪਟਵਾਰੀਆਂ ਦੀ ਹੜਤਾਲ ਕੁਝ ਸ਼ਰਤਾਂ ਸਮੇਤ ਜਾਰੀ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਦਿੱਤਾ ਗਿਆ ਵਾਧੂ ਕੰਮ ਕਰਨ ਤੋਂ ਇਨਕਾਰ ਕੀਤਾ ਹੈ ਅਤੇ ਸਿਰਫ਼ ਆਪਣੇ ਹਿੱਸੇ ਦਾ ਕੰਮ ਕੀਤਾ ਜਾ ਰਿਹਾ ਹੈ।
- Sale of Drugs in Medical Stores: ਬਠਿੰਡਾ ਦੇ ਮੈਡੀਕਲ ਸਟੋਰਾਂ ’ਤੇ ਸ਼ਰੇਆਮ ਵਿਕ ਰਿਹਾ ਨਸ਼ਾ, ਡੀਸੀ ਨੇ ਠੱਲ ਪਾਉਣ ਲਈ ਲਿਆ ਸਖ਼ਤ ਐਕਸ਼ਨ
- Heroin Recovered: ਮਨਾਲੀ ਪੁਲਿਸ ਨੇ 4 ਨੌਜਵਾਨਾਂ ਨੂੰ ਹੈਰੋਇਨ ਸਮੇਤ ਫੜਿਆ, ਮੁਲਜ਼ਮਾਂ ਵਿੱਚ ਇੱਕ ਪੰਜਾਬ ਪੁਲਿਸ ਦਾ ਕਾਂਸਟੇਬਲ ਵੀ ਸ਼ਾਮਿਲ
- G20 Summit : ਦਿੱਲੀ-ਐਨਸੀਆਰ ਵਿੱਚ ਤਿੰਨ ਦਿਨਾਂ ਲਈ ਬੰਦ ਰਹਿਣਗੀਆਂ ਆਨਲਾਈਨ ਡਿਲੀਵਰੀ ਸੇਵਾਵਾਂ, ਬਾਜ਼ਾਰ ਤੋਂ ਖਰੀਦਣਾ ਪਵੇਗਾ ਸਾਮਾਨ
ਪਟਵਾਰੀਆਂ ਦੀਆਂ 586 ਨਵੀਆਂ ਅਸਾਮੀਆਂ: ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਨੇ 710 ਨਵੇਂ ਪਟਵਾਰੀਆਂ ਦੀ ਵੈਰੀਫਿਕੇਸ਼ਨ ਅਤੇ ਹੋਰ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਜਲਦੀ ਹੀ 586 ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਕੱਢੀਆਂ (586 new posts of Patwaris) ਜਾ ਰਹੀਆਂ ਹਨ ਅਤੇ ਇਸ ਦਾ ਇਸ਼ਤਿਹਾਰ ਵੀ ਜਲਦੀ ਜਾਰੀ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਅਸਾਮੀਆਂ ਨੂੰ ਹਰੀ ਝੰਡੀ ਦਿੰਦਿਆਂ ਸਬੰਧਤ ਵਿਭਾਗ ਨੂੰ ਇਨ੍ਹਾਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਕਰਵਾਉਣ ਦੇ ਹੁਕਮ ਦਿੱਤੇ ਹਨ।