ETV Bharat / state

Professor Prithipal Singh Passes Away: ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਦੇ ਦੇਹਾਂਤ 'ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ - ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਦਾ ਦੇਹਾਂਤ

ਪੰਜਾਬ ਦੇ ਪ੍ਰਸਿੱਧ ਇਤਿਹਾਸਕਾਰ ਤੇ ਲੇਖਕ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਦਾ ਦੇਹਾਂਤ ਹੋ ਗਿਆ। ਜਿਸ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਨ੍ਹਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਗਿਆ ਹੈ। (Professor Prithipal Singh Passes Away)

Professor Prithipal Singh
Professor Prithipal Singh
author img

By ETV Bharat Punjabi Team

Published : Sep 7, 2023, 9:00 PM IST

ਚੰਡੀਗੜ੍ਹ: ਪ੍ਰਸਿੱਧ ਲੇਖਕ ਅਤੇ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਵੀਰਵਾਰ ਦੁਪਹਿਰ 90 ਸਾਲ ਦੀ ਉਮਰ ਵਿੱਚ ਲੁਧਿਆਣਾ 'ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਜਿੰਨ੍ਹਾਂ ਦਾ ਭਲਕੇ 8 ਸਤੰਬਰ ਨੂੰ ਭਾਈ ਰਣਧੀਰ ਸਿੰਘ ਨਗਰ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਗੁਰੂ ਨਾਨਕ ਖਾਲਸਾ ਵਿਦਿਆ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। (Professor Prithipal Singh Passes Away)

  • ਪੰਜਾਬੀ ਮਾਂ ਬੋਲੀ ਦੇ ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ…ਪੰਜਾਬ ਤੇ ਸਿੱਖ ਕੌਮ ਦਾ ਵਿਲੱਖਣ ਇਤਿਹਾਸ ਕਪੂਰ ਸਾਬ੍ਹ ਨੇ ਆਪਣੀ ਕਲਮ ਰਾਹੀਂ ਅਨੇਕਾਂ ਕਿਤਾਬਾਂ ‘ਚ ਕਲਮਬੱਧ ਕੀਤਾ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ… pic.twitter.com/q7kLzuTNAp

    — Bhagwant Mann (@BhagwantMann) September 7, 2023 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਅਤੇ ਲਿਖਿਆ ਕਿ , "ਪੰਜਾਬੀ ਮਾਂ ਬੋਲੀ ਦੇ ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ…ਪੰਜਾਬ ਤੇ ਸਿੱਖ ਕੌਮ ਦਾ ਵਿਲੱਖਣ ਇਤਿਹਾਸ ਕਪੂਰ ਸਾਬ੍ਹ ਨੇ ਆਪਣੀ ਕਲਮ ਰਾਹੀਂ ਅਨੇਕਾਂ ਕਿਤਾਬਾਂ ‘ਚ ਕਲਮਬੱਧ ਕੀਤਾ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ।"

ਅਧਿਆਪਕ ਦੇ ਕਿੱਤੇ ਵਜੋਂ ਹੋਈ ਸੀ ਸ਼ੁਰੂਆਤ: ਦੱਸ ਦਈਏ ਕਿ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਨੇ ਰਾਮਗੜ੍ਹੀਆ ਕਾਲਜ ਫਗਵਾੜਾ ਤੋਂ ਅਧਿਆਪਕ ਵਜੋਂ ਆਪਣਾ ਸਫ਼ਰ ਸ਼ੁਰੂ ਕੀਤਾ। ਇਸ ਤੋਂ ਬਾਅਦ ਉਹ ਲਾਇਲਪੁਰ ਕਾਲਜ, ਜਲੰਧਰ ਵਿੱਚ ਇਤਿਹਾਸ ਦੇ ਪ੍ਰੋਫ਼ੈਸਰ ਬਣ ਗਏ। ਉਹ ਗੁਰੂ ਨਾਨਕ ਨਵਭਾਰਤ ਕਾਲਜ, ਨਰੂਦ ਪੰਚਤਾ (ਜਲੰਧਰ) ਅਤੇ ਜੀ.ਜੇ.ਐਨ ਖਾਲਸਾ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਵੀ ਰਹਿ ਚੁੱਕੇ ਹਨ।

ਲੇਖਕਾਂ ਅਤੇ ਇਤਿਹਾਸਕਾਰਾਂ ਵਿੱਚ ਸੋਗ ਦੀ ਲਹਿਰ: ਉਹ ਪੰਜਾਬ ਸਟੇਟ ਯੂਨੀਵਰਸਿਟੀ ਟੈਕਸਟ ਬੁੱਕ ਬੋਰਡ ਦੇ ਡਾਇਰੈਕਟਰ ਅਤੇ ਗੁੱਜਰਾਂਵਾਲਾ ਗੁਰੂ ਨਾਨਕ ਕੌਂਸਲ, ਲੁਧਿਆਣਾ ਦੇ ਮੁਖੀ ਵੀ ਸਨ। ਇਸ ਤੋਂ ਇਲਾਵਾ ਇਤਿਹਾਸ ਨਾਲ ਸਬੰਧੀ ਬਹੁਤ ਸਾਰੀਆਂ ਲਿਖਤਾਂ ਅਤੇ ਹੋਰ ਸਮੱਗਰੀ ਉਹ ਲੋਕਾਂ ਦੀ ਝੋਲੀ ਪਾ ਚੁੱਕੇ ਹਨ। ਉਨ੍ਹਾਂ ਦੀ ਮੌਤ ਤੋਂ ਬਾਅਦ ਸਾਰੇ ਲੇਖਕਾਂ ਅਤੇ ਇਤਿਹਾਸਕਾਰਾਂ ਵਿੱਚ ਸੋਗ ਦੀ ਲਹਿਰ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.