ਚੰਡੀਗੜ੍ਹ - ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ (SSP Kuldeep Singh Chahal) ਨੂੰ 3 ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਹਟਾਏ ਜਾਣ ਦਾ ਮਾਮਲਾ ਗਰਮਾ ਗਿਆ ਹੈ। ਇਹੀ ਨਹੀਂ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐੱਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। Chief Minister Bhagwant Mann letter to the Governor.
ਇਸ ਪੱਤਰ ਵਿੱਚ ਸੀਐਮ ਮਾਨ ਨੇ ਕਿਹਾ ਹੈ ਕਿ ਚੰਡੀਗੜ੍ਹ ਦੇ ਨਵੇਂ ਐਸਐਸਪੀ ਦੀ ਅਸਾਮੀ ਪੰਜਾਬ ਕੇਡਰ ਵਿੱਚੋਂ ਹੀ ਭਰੀ ਜਾਵੇ। ਇਸ ਵਿੱਚ ਪੁਰੋਹਿਤ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਚੰਡੀਗੜ੍ਹ ਦੇ ਐਸਐਸਪੀ ਦਾ ਅਹੁਦਾ ਰਵਾਇਤੀ ਤੌਰ 'ਤੇ ਪੰਜਾਬ ਕੇਡਰ ਦੇ ਇੱਕ ਆਈਪੀਐਸ ਅਧਿਕਾਰੀ ਦੁਆਰਾ ਭਰਿਆ ਜਾਂਦਾ ਹੈ। ਜਦਕਿ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਹਰਿਆਣਾ ਕੇਡਰ ਨਾਲ ਸਬੰਧਿਤ ਹਨ।
ਹਰਿਆਣਾ ਦੇ ਅਧਿਕਾਰੀ ਨੂੰ ਚਾਰਜ ਦੇਣ ਤੋਂ ਨਾਰਾਜ਼: ਭਗਵੰਤ ਮਾਨ ਨੇ ਹੈਰਾਨੀ ਪ੍ਰਗਟਾਈ ਹੈ ਕਿ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਲ ਨੂੰ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਪੰਜਾਬ ਵਾਪਸ ਭੇਜ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਇਸ ਅਹੁਦੇ ਦਾ ਚਾਰਜ ਹਰਿਆਣਾ ਕੇਡਰ ਦੇ ਅਧਿਕਾਰੀ (ਐਸਐਸਪੀ ਟਰੈਫਿਕ ਮਨੀਸ਼ਾ ਚੌਧਰੀ) ਨੂੰ ਦਿੱਤਾ ਗਿਆ ਹੈ। ਮਾਨ ਨੇ ਕਿਹਾ ਹੈ ਕਿ ਇਸ ਨਾਲ ਚੰਡੀਗੜ੍ਹ ਦੇ ਮਾਮਲਿਆਂ ਨੂੰ ਲੈ ਕੇ ਰਾਜਾਂ (ਪੰਜਾਬ ਅਤੇ ਹਰਿਆਣਾ) ਦਾ ਤਾਲਮੇਲ ਵਿਗੜ ਜਾਵੇਗਾ।
ਇਹ ਵੀ ਪੜ੍ਹੋ: ਨੌਜਵਾਨ ਨੇ ਵਧਾਇਆ ਪੰਜਾਬੀਆਂ ਦਾ ਮਾਣ, ਗੁਰਸ਼ਕਤੀ ਸਿੰਘ ਭਾਰਤੀ ਫੌਜ ਵਿੱਚ ਬਣੇ ਲੈਫਟੀਨੈਂਟ