ਚੰਡੀਗੜ੍ਹ:- ਕੋਰੋਨਾ ਨਾਲ ਨਜਿੱਠਣ ਲਈ CM ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ (Bhagwant Mann held a high level meeting) ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਪੰਜਾਬ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਵਿਸ਼ੇਸ਼ ਸੁਝਾਅ ਦਿੱਤੇ ਹਨ।
'ਜਨਤਕ ਥਾਵਾਂ ਵਿਚ ਮਾਸਕ ਪਾਉਣ ਦੀ ਅਪੀਲ':- ਇਸ ਦੌਰਾਨ ਗੱਲਬਾਤ ਕਰਦਿਆ ਸੀਐਮ ਭਗਵੰਤ ਮਾਨ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੋਵਿਡ ਨਾਲ ਨਜਿੱਠਣ ਲਈ ਡੀਸੀ ਕੋਵਿਡ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕੋਵਿਡ ਵਾਇਰਸ ਦੇ ਫੈਲਾਅ ਨੂੰ ਰੋਕਣ ਅਤੇ ਹਰੇਕ ਵਿਅਕਤੀ ਦੀ ਸਿਹਤ ਦੀ ਰਾਖੀ ਲਈ ਜ਼ੋਰ ਦਿੰਦੇ ਹੋਏ ਸਾਰੀਆਂ ਵਿਦਿਅਕ ਸੰਸਥਾਵਾਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਅਤੇ ਅੰਦਰੂਨੀ ਤੇ ਬਾਹਰੀ ਇਕੱਠਾਂ, ਮਾਲਜ਼, ਜਨਤਕ ਥਾਵਾਂ ਆਦਿ ਵਿਚ ਮਾਸਕ ਪਾਉਣ ਦੀ ਅਪੀਲ ਕੀਤੀ ਹੈ।
'ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਿਆਂ ਵਿਚ ਕੋਵਿਡ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣ ਲਈ ਆਖਿਆ':- ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ-19 ਦੇ ਅਨੁਕੂਲ ਇਹਤਿਆਤੀ ਕਦਮਾਂ ਜਿਵੇਂ ਕਿ ਸਮਾਜਿਕ ਦੂਰੀ, ਜਨਤਕ ਥਾਵਾਂ ਉੱਤੇ ਨਾ ਥੁੱਕਣ ਅਤੇ ਹੋਰ ਸਾਵਧਾਨੀਆਂ ਦੀ ਵਰਤੋਂ ਦੀ ਪੂਰੀ ਪਾਲਣਾ ਕੀਤੀ ਜਾਵੇ। ਭਗਵੰਤ ਮਾਨ ਨੇ ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਜੇਕਰ ਕਿਸੇ ਵਿਅਕਤੀ ਵਿਚ ਕਰੋਨਾ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਕੋਵਿਡ ਟੈਸਟ ਕਰਵਾਉਣ ਦੇ ਨਾਲ-ਨਾਲ ਇਸ ਨਾਲ ਸਬੰਧਤ ਸਾਵਧਾਨੀਆਂ ਵੀ ਵਰਤੀਆਂ ਜਾਣ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਵੀ ਆਪੋ-ਆਪਣੇ ਜ਼ਿਲ੍ਹਿਆਂ ਵਿਚ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣ ਲਈ ਆਖਿਆ।
ਕੋਵਿਡ ਸਬੰਧੀ ਪੰਜਾਬ ਸਰਕਾਰ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਤ ਕਰੇਗੀ:- ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕੋਵਿਡ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਸਥਿਤੀ ਨਾਲ ਨਿਪਟਣ ਲਈ ਪੰਜਾਬ ਸਰਕਾਰ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਤ ਕਰੇਗੀ। ਕੋਵਿਡ ਟੈਸਟ ਕਰ ਰਹੇ ਸਾਰੇ ਹਸਪਤਾਲਾਂ, ਲੈਬਾਰਟਰੀਆਂ, ਕੁਲੈਕਸ਼ਨ ਸੈਂਟਰਾਂ ਨੂੰ ਪੰਜਾਬ ਸਰਕਾਰ ਦੇ ਕੋਵਾ ਪੋਰਟਲ ਉਤੇ ਕੋਵਿਡ ਟੈਸਟਾਂ ਦੀਆਂ ਪਾਜ਼ਿਟਿਵ ਅਤੇ ਨੈਗੇਟਿਵ ਰਿਪੋਰਟਾਂ ਅਪਲੋਡ ਕੀਤੀਆਂ ਜਾਣ ਅਤੇ ਇਸ ਤੋਂ ਇਲਾਵਾ ਸਬੰਧਤ ਜ਼ਿਲ੍ਹਾ ਅਤੇ ਸੂਬਾ ਪੱਧਰ ਦੇ ਕੋਵਿਡ-19 ਸੈੱਲ ਨੂੰ ਟੈਸਟਾਂ ਬਾਰੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਕੋਵਿਡ-19 ਦੀ ਦੂਜੀ ਖੁਰਾਕ ਅਤੇ ਇਹਤਿਆਤੀ ਖੁਰਾਕ ਲਗਵਾਉਣ ਤੋਂ ਰਹਿੰਦੀ ਹੈ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਇਹ ਖੁਰਾਕ ਲੈ ਲੈਣੀ ਚਾਹੀਦੀ ਹੈ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਖਿਆ ਕਿ ਇਸ ਸਬੰਧ ਵਿਚ ਸਰਕਾਰ ਦੇ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨਾ ਚਾਹੀਦਾ ਹੈ ਅਤੇ ਇਸ ਦਾ ਅਮਲ ਕਰਵਾਇਆ ਜਾਵੇ।
ਇਹ ਵੀ ਪੜੋ:- 'ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਤੇ ਕਾਰੋਬਾਰ ਨੂੰ ਸੁਖਾਲਾ ਕਰਨ ਲਈ 30 ਹਜ਼ਾਰ ਕਰੋੜ ਦਾ ਹੋਇਆ ਨਿਵੇਸ਼'