ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਭਾਵੇਂ ਸੂਬੇ ਦੇ ਰਾਜਪਾਲ ਨਾਲ ਤਾਲਮੇਲ ਠੀਕ ਨਹੀਂ ਚੱਲ ਰਿਹਾ ਪਰ ਪੰਜਾਬ ਦੇ ਹਿੱਸੇ ਦਾ ਹੱਕ ਮੰਗਣ ਲਈ ਸੀਐੱਮ ਮਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਿਕ ਕੇਂਦਰ ਸਰਕਾਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 3,600 ਕਰੋੜ ਰੁਪਏ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਦੇ 600 ਕਰੋੜ ਰੁਪਏ ਪਿਛਲੇ ਇੱਕ ਸਾਲ ਤੋਂ ਜਾਰੀ ਨਹੀਂ ਕੀਤੇ ਹਨ। ਇਸ ਤੋਂ ਇਲਾਵਾ ਵਿਸ਼ੇਸ਼ ਪੂੰਜੀ ਸਹਾਇਕ ਲਈ 1600 ਕਰੋੜ ਰੁਪਏ ਦਾ ਫੰਡ ਵੀ ਰੋਕ ਕੇ ਰੱਖਿਆ ਹੋਇਆ ਹੈ।
ਸੀਐੱਮ ਮਾਨ ਬਕਾਇਆ ਫੰਡ ਜਾਰੀ ਕਰਵਾਉਣ ਲਈ ਕਰ ਰਹੇ ਜੱਦੋ-ਜਹਿਦ: ਪੰਜਾਬ ਦੇ ਵਿੱਤ ਵਿਭਾਗ ਨੇ ਸਰਕਾਰ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਵਿੱਚ ਕੇਂਦਰ ਸਰਕਾਰ ਕੋਲ ਪੰਜਾਬ ਦੇ ਹਿੱਸੇ ਦੀ ਬਕਾਇਆ ਰਕਮ ਦੱਸੀ ਗਈ ਹੈ। ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਇਹ ਫੰਡ ਕਿੰਨੇ ਸਮੇਂ ਤੋਂ ਬਕਾਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਕੇਂਦਰੀ ਮੰਤਰੀਆਂ ਨੂੰ ਮਿਲ ਕੇ ਬਕਾਇਆ ਫੰਡ ਜਾਰੀ ਕਰਨ ਦੀ ਮੰਗ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਸ ਸਬੰਧੀ ਕੇਂਦਰੀ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ। ਇਸ ਦੇ ਬਾਵਜੂਦ ਪੰਜਾਬ ਨੂੰ ਕੇਂਦਰ ਸਰਕਾਰ ਦਾ ਸਹਿਯੋਗ ਨਹੀਂ ਮਿਲ ਰਿਹਾ।
- ਮਰਹਾਜਾ ਰਣਜੀਤ ਸਿੰਘ ਦੀ ਬਰਸੀ, 205 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ
- ਝੋਨੇ ਦੀ ਅਗੇਤੀ ਬਿਜਾਈ ਕਰ ਰਹੇ ਕਿਸਾਨਾਂ 'ਤੇ ਖੇਤੀਬਾੜੀ ਵਿਭਾਗ ਦਾ ਐਕਸ਼ਨ, ਅਧਿਕਾਰੀਆਂ ਨੇ ਕੀਤੀ ਇਹ ਸਖ਼ਤ ਕਾਰਵਾਈ
- ਭਾਰਤ ਅਤੇ ਪਾਕਿਸਤਾਨ ਦੇ ਰਾਜਦੂਤਾਂ ਨੇ ਅਫਗਾਨਿਸਤਾਨ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ, ਅਫਗਾਨ ਨੇਤਾਵਾਂ ਨੇ ਕੀਤਾ ਵਿਰੋਧ
ਸੁਪਰੀਮ ਅਪੀਲ ਤੋਂ ਪਹਿਲਾਂ ਪੀਐੱਮ ਨਾਲ ਮੁਲਾਕਾਤ: ਪਹਿਲਾਂ ਹੀ ਕਰਜ਼ੇ ਨਾਲ ਜੂਝ ਰਹੇ ਸੂਬੇ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਹੋਣ ਲਈ ਕੇਂਦਰੀ ਫੰਡਾਂ ਦੀ ਲੋੜ ਹੈ। ਕੇਂਦਰ ਸਰਕਾਰ ਵੱਲੋਂ ਇਹ ਫੰਡ ਜਾਰੀ ਨਾ ਹੋਣ ਕਾਰਨ ਪੰਜਾਬ ਸਰਕਾਰ ਦੇ ਸਾਹਮਣੇ ਆਰਥਿਕ ਚੁਣੌਤੀ ਬਣੀ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਜਾਣ ਦਾ ਮਨ ਬਣਾ ਲਿਆ ਹੈ, ਪਰ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਇਸ ਮੁੱਦੇ 'ਤੇ ਚਰਚਾ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦਈਏ ਦੇਸ਼ ਦੇ ਕੇਂਦਰੀ ਸਿਹਤ ਮੰਤਰੀ ਕਹਿ ਚੁੱਕੇ ਨੇ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਹੈਲਥ ਮਿਸ਼ਨ ਤਹਿਤ ਪੈਸੇ ਦਿੱਤੇ ਸਨ ਪਰ ਸੂਬਾ ਸਰਕਾਰ ਨੇ ਇਸ ਨੂੰ ਆਪਣੀਆਂ ਸਕੀਮਾਂ ਤਹਿਤ ਵਰਤਿਆ।