ਚੰਡੀਗੜ੍ਹ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 14 ਜੂਨ ਤੋਂ ਦਿੱਲੀ ਦੌਰੇ 'ਤੇ ਹਨ। ਪਹਿਲੇ ਦਿਨ ਉਨ੍ਹਾਂ ਨੇ ਪੰਜਾਬ ਦੇ ਸੜਕੀ ਪ੍ਰਾਜੈਕਟ ਨੂੰ ਲੈ ਕੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਕੀਤੀ। ਅੱਜ ਦੂਜੇ ਦਿਨ ਉਹ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੀਟਿੰਗ ਕਰਨਗੇ। ਸੀਐਮ ਮਾਨ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੀਟਿੰਗ ਦੁਪਹਿਰ 2.30 ਵਜੇ ਹੋਵੇਗੀ।
ਸਮਾਰਟ ਸਿਟੀ ਪ੍ਰੋਜੈਕਟ ਨਾਲ ਜੋੜਨ ਦੀ ਮੰਗ : ਇਸ ਦੌਰਾਨ ਸੀਐਮ ਮਾਨ ਮੋਹਾਲੀ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਨਗੇ। ਇਸ ਦੇ ਨਾਲ ਹੀ ਉਹ ਸਮਾਰਟ ਸਿਟੀ ਪ੍ਰੋਜੈਕਟ ਬਾਰੇ ਵੀ ਚਰਚਾ ਕਰਨਗੇ। ਇਸ ਗੱਲਬਾਤ ਦੌਰਾਨ ਸੀਐਮ ਮਾਨ ਪੰਜਾਬ ਦੇ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਪ੍ਰੋਜੈਕਟ ਨਾਲ ਜੋੜਨ ਦੀ ਮੰਗ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨਾਲ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੀ ਮੌਜੂਦ ਸਨ। ਸੁਸ਼ੀਲ ਰਿੰਕੂ ਹਾਲ ਹੀ ਵਿੱਚ ਜਲੰਧਰ ਵਿਖੇ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਹੋਈਆਂ ਜ਼ਿਮਨੀ ਚੋਣਾਂ ਵਿੱਚ ਜਿੱਤ ਦਰਜ ਕਰ ਕੇ ਸੰਸਦ ਮੈਂਬਰ ਬਣੇ ਹਨ।
- ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਕਿਹਾ "ਪਾਗਲ ਜਿਹਾ", ਭਗਵੰਤ ਮਾਨ ਨੇ ਦਿੱਤਾ ਕਰਾਰਾ ਜਵਾਬ
- Avtar Singh Khanda died in UK: ਤਿਰੰਗੇ ਦਾ ਅਪਮਾਨ ਕਰਨ ਵਾਲੇ ਅਵਤਾਰ ਖੰਡਾ ਦੀ ਕੈਂਸਰ ਕਾਰਨ ਮੌਤ
- ਗ਼ੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਵਿੱਚ ਲੜਕੇ ਦੀ ਮੌਤ ਮਗਰੋਂ ਹਰਕਤ ਵਿੱਚ ਸਿਹਤ ਮਹਿਕਮਾ, ਸੈਂਟਰ 'ਚੋਂ ਛੁਡਵਾਏ 25 ਨੌਜਵਾਨ
ਲਗਾਤਾਰ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ : ਵਰਨਣਯੋਗ ਹੈ ਕਿ ਸੀਐਮ ਮਾਨ ਪੰਜਾਬ ਦੇ ਮਸਲਿਆਂ, ਲੋੜਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਸਮੇਂ-ਸਮੇਂ 'ਤੇ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਬਿਜਲੀ ਸੰਕਟ ਨਾਲ ਨਜਿੱਠਣ ਸਮੇਤ ਆਰਡੀਐਫ ਅਤੇ ਐਨਐਚਐਮ ਦੇ ਕਰੋੜਾਂ ਰੁਪਏ ਦੇ ਫੰਡ ਰੋਕੇ ਜਾਣ ਦੇ ਬਾਵਜੂਦ ਉਨ੍ਹਾਂ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖੇ ਗਏ ਹਨ ਪਰ ਸੀਐਮ ਮਾਨ ਵੱਲੋਂ ਕੁਝ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ, ਜਦਕਿ ਐਨਐਚਐਮ ਫੰਡਾਂ ਦੀ ਮੰਗ ਵਰਗੇ ਮਾਮਲਿਆਂ 'ਤੇ ਉਨ੍ਹਾਂ ਨੂੰ ਨਿਰਾਸ਼ ਹੋਣਾ ਪਿਆ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੀ ਮੌਜੂਦ ਸਨ। ਮਾਨ ਵੱਲੋਂ ਇਸ ਮੀਟਿੰਗ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਸਾਹਮਣੇ ਨਵੇਂ ਸੜਕੀ ਪ੍ਰੋਜੈਕਟ ਪੇਸ਼ਕਸ਼ ਦਿੱਤੀ ਗਈ। ਇਨ੍ਹਾਂ ਵਿੱਚ ਚੰਡੀਗੜ੍ਹ-ਪਠਾਨਕੋਟ ਸ਼ਿਵਾਲਿਕ ਹਾਈਵੇਅ ਬਣਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਜਲੰਧਰ-ਹੁਸ਼ਿਆਰਪੁਰ ਹਾਈਵੇਅ ਅਤੇ ਆਦਮਪੁਰ ਫਲਾਈਓਵਰ ਦੇ ਪੈਂਡਿੰਗ ਕੰਮ ਬਾਰੇ ਵੀ ਚਰਚਾ ਕੀਤੀ। ਇਸ ਦੇ ਨਾਲ ਹੀ ਸੀਆਰਆਈਐਫ ਦਾ ਫੰਡ ਵਧਾਉਣ ਦੀ ਮੰਗ ਵੀ ਕੀਤੀ ਗਈ।