ਚੰਡੀਗੜ੍ਹ: ਕੇਂਦਰ ਤੋਂ ਪੰਜਾਬ ਨੂੰ ਵੱਡੀ ਸੌਗਾਤ ਮਿਲੀ ਹੈ। ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਟਵੀਟ ਕਰਦਿਆਂ ਖੁਲਾਸਾ ਕੀਤਾ ਹੈ ਕਿ ਉੜੀਸਾ ਤੋਂ ਕੋਲਾ ਸਮੁੰਦਰ ਰਾਹੀਂ ਪੰਜਾਬ ਲਿਆਉਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਇਸ ਫੈਸਲੇ ਦਾ ਮਾਨ ਨੇ ਸਵਾਗਤ ਕੀਤਾ ਹੈ ਅਤੇ ਬਿਜਲੀ ਮੰਤਰੀ ਦਾ ਧੰਨਵਾਦ ਵੀ ਕੀਤਾ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ਤੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ 'ਤੇ ਵੀ ਚਰਚਾ ਕੀਤੀ ਗਈ ਹੈ। ਦਰਅਸਲ ਪੰਜਾਬ ਦੇ ਬਹੁਤੇ ਥਰਮਲ ਪਲਾਂਟ ਕੋਲੇ ਦੀ ਘਾਟ ਕਾਰਨ ਆਪਣੀ ਮਸਰੱਥਾ ਅਨੁਸਾਰ ਬਿਜਲੀ ਪੈਦਾ ਨਹੀਂ ਕਰ ਰਹੇ, ਜਿਸਦਾ ਖਾਮਿਆਜਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਮਾਨ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਗਰਮੀਆਂ 'ਚ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
-
ਕੇਂਦਰੀ ਬਿਜਲੀ ਮੰਤਰੀ @OfficeOfRKSingh ਜੀ ਨਾਲ ਮੁਲਾਕਾਤ ਕਰ ਉੜੀਸਾ ਤੋਂ ਕੋਲਾ ਸਮੁੰਦਰ ਰਾਹੀਂ ਪੰਜਾਬ ਲਿਆਉਣ ਦੀ ਸ਼ਰਤ ਹਟਾਉਣ 'ਤੇ ਧੰਨਵਾਦ ਕੀਤਾ ਤੇ ਗਰਮੀ 'ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ਤੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ 'ਤੇ ਚਰਚਾ ਕੀਤੀ...
— Bhagwant Mann (@BhagwantMann) February 27, 2023 " class="align-text-top noRightClick twitterSection" data="
ਇਸ ਵਾਰ ਵੀ ਗਰਮੀਆਂ 'ਚ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ... pic.twitter.com/p117ca3TBt
">ਕੇਂਦਰੀ ਬਿਜਲੀ ਮੰਤਰੀ @OfficeOfRKSingh ਜੀ ਨਾਲ ਮੁਲਾਕਾਤ ਕਰ ਉੜੀਸਾ ਤੋਂ ਕੋਲਾ ਸਮੁੰਦਰ ਰਾਹੀਂ ਪੰਜਾਬ ਲਿਆਉਣ ਦੀ ਸ਼ਰਤ ਹਟਾਉਣ 'ਤੇ ਧੰਨਵਾਦ ਕੀਤਾ ਤੇ ਗਰਮੀ 'ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ਤੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ 'ਤੇ ਚਰਚਾ ਕੀਤੀ...
— Bhagwant Mann (@BhagwantMann) February 27, 2023
ਇਸ ਵਾਰ ਵੀ ਗਰਮੀਆਂ 'ਚ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ... pic.twitter.com/p117ca3TBtਕੇਂਦਰੀ ਬਿਜਲੀ ਮੰਤਰੀ @OfficeOfRKSingh ਜੀ ਨਾਲ ਮੁਲਾਕਾਤ ਕਰ ਉੜੀਸਾ ਤੋਂ ਕੋਲਾ ਸਮੁੰਦਰ ਰਾਹੀਂ ਪੰਜਾਬ ਲਿਆਉਣ ਦੀ ਸ਼ਰਤ ਹਟਾਉਣ 'ਤੇ ਧੰਨਵਾਦ ਕੀਤਾ ਤੇ ਗਰਮੀ 'ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ਤੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ 'ਤੇ ਚਰਚਾ ਕੀਤੀ...
— Bhagwant Mann (@BhagwantMann) February 27, 2023
ਇਸ ਵਾਰ ਵੀ ਗਰਮੀਆਂ 'ਚ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ... pic.twitter.com/p117ca3TBt
ਕੋਲੇ ਦੀ ਘਾਟ ਨਾਲ ਲੜ ਰਹੇ ਥਰਮਲ ਪਲਾਂਟ : ਦਰਅਸਲ ਪਿਛਲੇ ਦਿਨੀਂ ਮੀਡੀਆ ਰਿਪੋਰਟਾਂ ਸਨ ਕਿ ਪੰਜਾਬ ਕੋਲ ਬਿਜਲੀ ਪੈਦਾ ਕਰਨ ਲਈ ਸਿਰਫ 9 ਦਿਨਾਂ ਲਈ ਹੀ ਕੋਲਾ ਬਚਿਆ ਹੈ। ਕਿਉਂ ਕਿ ਪਛਵਾੜਾ ਤੋਂ ਕੋਲਾ ਨਹੀਂ ਆ ਰਿਹਾ ਸੀ ਅਤੇ ਇਸ ਨਾਲ ਬਿਜਲੀ ਸਪਲਾਈ ਵੀ ਬੰਦ ਹੋ ਗਈ ਸੀ। ਪੰਜਾਬ ਸਰਕਾਰ ਲੋਕਾਂ ਨੂੰ ਆਪਣੇ ਵਾਅਦੇ ਮੁਤਾਬਿਕ ਮੁਫਤ ਬਿਜਲੀ ਦੇ ਰਹੀ ਹੈ ਇਸ ਕਰਕੇ ਬਿਜਲੀ ਦੀ ਮੰਗ 8 ਹਜ਼ਾਰ ਮੈਗਾਵਾਟ ਤੋਂ ਵੀ ਜਿਆਦਾ ਵਧ ਰਹੀ ਸੀ। ਕੋਲੇ ਦੀ ਸਪਲਾਈ ਵਿੱਚ ਬਦਲਾਅ ਹੋਣ ਨਾਲ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਰਿਹਾ ਹੈ। ਵਿਰੋਧੀਆਂ ਨੇ ਕਿਹਾ ਸੀ ਕਿ ਕੋਲੇ ਦੀ ਸਪਲਾਈ ਵਿੱਚ ਕਮੀ ਆਉਣ ਅਤੇ ਮੁਫਤ ਬਿਜਲੀ ਸਪਲਾਈ ਕਾਰਨ ਲੋਕਾਂ ਦੇ ਘਰਾਂ ਦੀ ਬਿਜਲੀ ਠੱਪ ਹੋ ਜਾਵੇਗੀ।
ਬਿਜਲੀ ਦੀ ਮੰਗ ਵਧਣ ਦੀ ਉਮੀਦ: ਜੇ ਪੋਸੋਕੋ ਯਾਨੀ ਕਿ ਗਰਿੱਡ ਇੰਡੀਆ ਦੀ ਰਿਪੋਰਟ ਵੇਖੀਏ ਤਾਂ ਬਿਜਲੀ ਦੀ ਮੰਗ ਵਧ ਰਹੀ ਹੈ। 2023-2024 ਵਿੱਤੀ ਸਾਲ ਦੀ ਪਹਿਲੀ ਛਿਮਾਹੀ ਤੱਕ ਇਹ ਮੰਗ ਇਸੇ ਤਰ੍ਹਾਂ ਬਰਕਰਾਰ ਰਹਿਣ ਦੀ ਉਮੀਦ ਹੈ। ਜਦੋਂ ਕਿ ਪੰਜਾਬ ਦੇ 4 ਥਰਮਲ ਪਲਾਂਟ ਵੀ ਕੋਲੇ ਦੇ ਸੰਕਟ ਨਾਲ ਲੜ ਰਹੇ ਹਨ। ਲਹਿਰਾ ਮੁਹੱਬਤ ਪਲਾਂਟ ਵਿੱਚ ਹਰ ਰੋਜ 12.6 ਮੀਟ੍ਰਿਕ ਟਨ ਕੋਲੇ ਦੀ ਵਰਤੋਂ ਚਾਹੀਦੀ ਹੈ। ਇਸ ਕੋਲ ਵੀ ਕੋਲਾ ਮੁਕੰਮਲ ਮਾਤਰਾ ਵਿਚ ਨਹੀਂ ਹੈ। ਰੋਪੜ ਪਲਾਂਟ ਵਿੱਚ ਰੋਜ਼ਾਨਾ 11.8 ਮੀਟ੍ਰਿਕ ਟਨ ਕੋਲੇ ਦੀ ਜ਼ਰੂਰਤ ਪੈਂਦੀ ਹੈ। ਇਥੇ 5 ਦਿਨ ਦੀ ਲੋੜ ਪੂਰੀ ਕਰਨ ਵਾਲਾ ਕੋਲਾ ਹੈ। ਇਹੀ ਹਾਲ ਜੀਵੀਕੇ ਪਲਾਂਟ, ਤਲਵੰਡੀ ਸਾਬੋ, ਰਾਜਪੁਰਾ ਸਥਿਤ ਨਾਭਾ ਪਾਵਰ ਪਲਾਂਟ ਦਾ ਹੈ।