ਚੰਡੀਗੜ੍ਹ ਡੈਸਕ: ਉੱਤਰ-ਭਾਰਤ ਸਮੇਤ ਪੂਰਾ ਪੰਜਾਬ ਕਹਿਰ ਦੇ ਮੀਂਹ ਕਾਰਣ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧ ਵੀ ਨਾਕਾਫੀ ਵਿਖਾਈ ਦੇ ਰਹੇ ਨੇ। ਇਸ ਮਾਮਲੇ ਨੂੰ ਲੈਕੇ ਸਿਆਸਤ ਵੀ ਗਰਮਾਈ ਹੋਈ ਹੈ ਅਤੇ ਰਿਵਾਇਤੀ ਪਾਰਟੀਆਂ ਤੋਂ ਇਲਾਵਾ ਪੰਜਾਬ ਭਾਜਪਾ ਵੱਲੋਂ ਵੀ ਸੀਐੱਮ ਮਾਨ ਅਤੇ ਪੰਜਾਬ ਸਰਕਾਰ ਉੱਤੇ ਤਿੱਖੇ ਨਿਸ਼ਾਨੇ ਸਾਧੇ ਜਾ ਰਹੇ ਨੇ। ਦੱਸ ਦਈਏ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਗਾਤਾਰ ਸੋਸ਼ਲ ਮੀਡੀਆ 'ਤੇ ਵੀਡੀਓ ਅਤੇ ਤਸਵੀਰਾਂ ਪੋਸਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧ ਰਹੇ ਹਨ ਪਰ ਹੁਣ ਸੀਐੱਮ ਮਾਨ ਨੇ ਟਵੀਟ ਕਰਕੇ ਸਾਰਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ।
ਸੀਐੱਮ ਮਾਨ ਦਾ ਟਵੀਟ: ਸਾਰੇ ਵਿਰੋਧੀਆਂ ਨੂੰ ਟਵੀਟ ਰਾਹੀਂ ਲਪੇਟਦਿਆਂ ਸੀਐੱਮ ਮਾਨ ਨੇ ਜਵਾਬ ਦਿੰਦਿਆਂ ਲਿਖਿਆ ਹੈ ਕਿ,' ਪੰਜਾਬ ਕਾਂਗਰਸ ਦੀ “ਭਾਜਪਾ”ਇਕਾਈ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ, ਬਚੀ ਖੁਚੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਜੀ,ਸ੍ਰੋਮਣੀ ਖਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੀ, ਮੈਂ ਇਸ ਵਕਤ ਪੰਜਾਬ ਦੇ ਲੋਕਾਂ ਦੀ ਕੁਦਰਤੀ ਆਫ਼ਤ 'ਚ ਬਾਂਹ ਫੜ ਰਿਹਾ ਹਾਂ.. ਮੈਨੂੰ ਮੇਰੇ ਲੋਕਾਂ ਦੀ ਮਦਦ ਕਰ ਲੈਣ ਦਿਓ..ਬੱਸ ਆ ਕੇ ਥੋਡੇ ਨਾਲ ਰਾਜਨੀਤੀ ਦੀ ਗੱਲ ਕਰਾਂਗਾ..,'।
-
ਪੰਜਾਬ ਕਾਂਗਰਸ ਦੀ “ਭਾਜਪਾ”ਇਕਾਈ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ, ਬਚੀ ਖੁਚੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਜੀ.ਸ੍ਰੋਮਣੀ ਖਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੀ.. ਮੈਂ ਏਸ ਵਕਤ ਪੰਜਾਬ ਦੇ ਲੋਕਾਂ ਦੀ ਕੁਦਰਤੀ ਆਫ਼ਤ ਚ ਬਾਂਹ ਫੜ ਰਿਹਾ ਹਾਂ.. ਮੈਨੂੰ ਮੇਰੇ ਲੋਕਾਂ ਦੀ ਮਦਦ ਕਰ ਲੈਣ ਦਿਓ..ਬੱਸ ਆ ਕੇ ਥੋਡੇ ਨਾਲ ਰਾਜਨੀਤੀ ਦੀ ਗੱਲ ਕਰਾਂਗਾ..
— Bhagwant Mann (@BhagwantMann) July 13, 2023 " class="align-text-top noRightClick twitterSection" data="
">ਪੰਜਾਬ ਕਾਂਗਰਸ ਦੀ “ਭਾਜਪਾ”ਇਕਾਈ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ, ਬਚੀ ਖੁਚੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਜੀ.ਸ੍ਰੋਮਣੀ ਖਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੀ.. ਮੈਂ ਏਸ ਵਕਤ ਪੰਜਾਬ ਦੇ ਲੋਕਾਂ ਦੀ ਕੁਦਰਤੀ ਆਫ਼ਤ ਚ ਬਾਂਹ ਫੜ ਰਿਹਾ ਹਾਂ.. ਮੈਨੂੰ ਮੇਰੇ ਲੋਕਾਂ ਦੀ ਮਦਦ ਕਰ ਲੈਣ ਦਿਓ..ਬੱਸ ਆ ਕੇ ਥੋਡੇ ਨਾਲ ਰਾਜਨੀਤੀ ਦੀ ਗੱਲ ਕਰਾਂਗਾ..
— Bhagwant Mann (@BhagwantMann) July 13, 2023ਪੰਜਾਬ ਕਾਂਗਰਸ ਦੀ “ਭਾਜਪਾ”ਇਕਾਈ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ, ਬਚੀ ਖੁਚੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਜੀ.ਸ੍ਰੋਮਣੀ ਖਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੀ.. ਮੈਂ ਏਸ ਵਕਤ ਪੰਜਾਬ ਦੇ ਲੋਕਾਂ ਦੀ ਕੁਦਰਤੀ ਆਫ਼ਤ ਚ ਬਾਂਹ ਫੜ ਰਿਹਾ ਹਾਂ.. ਮੈਨੂੰ ਮੇਰੇ ਲੋਕਾਂ ਦੀ ਮਦਦ ਕਰ ਲੈਣ ਦਿਓ..ਬੱਸ ਆ ਕੇ ਥੋਡੇ ਨਾਲ ਰਾਜਨੀਤੀ ਦੀ ਗੱਲ ਕਰਾਂਗਾ..
— Bhagwant Mann (@BhagwantMann) July 13, 2023
- ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਗੈਂਗਵਾਰ, ਚਾਰ ਕੈਦੀ ਜ਼ਖ਼ਮੀ ਇੱਕ ਦੀ ਹਾਲਤ ਗੰਭੀਰ
- ਕੇਂਦਰ ਨੇ ਪੰਜਾਬ ਲਈ ਜਾਰੀ ਕੀਤਾ ਰਾਹਤ ਪੈਕੇਜ, ਦੋ ਕਿਸ਼ਤਾਂ ਵਿੱਚ ਜਾਰੀ ਹੋਣਗੇ 218.40 ਕਰੋੜ ਰੁਪਏ
- ਤਾਮਿਲਨਾਡੂ 'ਚ ਚੇਨਈ-ਬੈਂਗਲੁਰੂ ਐਕਸਪ੍ਰੈਸ ਟਰੇਨ ਹੋਈ ਧੂੰਆਂ-ਧੂੰਆਂ, ਯਾਤਰੀਆਂ 'ਚ ਬਣਿਆ ਦਹਿਸ਼ਤ ਦਾ ਮਾਹੌਲ
ਵਿਰੋਧੀਆਂ ਨੇ ਕੱਸੇ ਸਨ ਤਿੱਖੇ ਤੰਜ: ਦੱਸ ਦਈਏ ਪੰਜਾਬ ਦੀ ਹੜ੍ਹ ਕਾਰਣ ਹੋਈ ਮਾੜੀ ਸਥਿਤੀ ਉੱਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਮੁੱਖ ਮੰਤਰੀ ਦੇ ਹਰਿਆਣਾ ਦੌਰੇ 'ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਪਾਣੀ ਵਿੱਚ ਡੁੱਬ ਰਿਹਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੋਟਾਂ ਲਈ ਹਰਿਆਣਾ ਵਿੱਚ ਘੁੰਮ ਰਹੇ ਹਨ। ਮੁੱਖ ਮੰਤਰੀ ਨੂੰ ਉਥੋਂ ਦੀ ਸਥਿਤੀ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਨੇੜਲੇ ਇਲਾਕਿਆਂ ਜਿਵੇਂ ਡੇਰਾਬੱਸੀ, ਮੋਹਾਲੀ ਅਤੇ ਰੋਪੜ ਦਾ ਦੌਰਾ ਕਰਨਾ ਚਾਹੀਦਾ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਸੀ ਕਿ ਪੰਜਾਬ ਦੀ ਸਥਿਤੀ ਤਰਸਯੋਗ ਬਣੀ ਹੋਈ ਹੈ। 250 ਦੇ ਕਰੀਬ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ, 5 ਲੱਖ ਏਕੜ ਤੋਂ ਵੱਧ ਫਸਲ ਤਬਾਹ ਹੋ ਚੁੱਕੀ ਹੈ, 30 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜੇਕਰ ਸਰਕਾਰੀ ਮਦਦ ਨਾ ਪਹੁੰਚੀ ਤਾਂ ਪਤਾ ਨਹੀਂ ਕਿੰਨੇ ਹੋਰ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬਾ ਸਰਕਾਰ ਨੂੰ ਬਿਨਾਂ ਤਜਰਬੇ ਵਾਲੀ ਸਰਕਾਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਰੀਕੇ ਹੈੱਡਵਰਕਸ ਦੇ ਸਾਰੇ ਗੇਟ ਨਹੀਂ ਖੋਲ੍ਹਣੇ ਚਾਹੀਦੇ ਸਨ। ਅਜਿਹਾ ਇਸ ਲਈ ਹੋਇਆ ਕਿਉਂਕਿ ‘ਆਪ’ ਸਰਕਾਰ ਕੋਲ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ। ਇਨ੍ਹਾਂ ਸਾਰੇ ਗੁੱਝੇ ਵਾਰਾਂ ਤੋ ਬਾਅਦ ਹੁਣ ਸੀਐੱਮ ਮਾਨ ਨੇ ਪਲਟਵਾਰ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਹਿਰਾਂ ਤੇ ਖਾਲਿਆਂ ਦੀ ਅਗਾਊਂ ਸਫ਼ਾਈ ਕਰਨ ਕਰਕੇ ਇਸ ਵਾਰ ਪਾਣੀ ਟੇਲਾਂ ਤੱਕ ਪਹੁੰਚ ਗਿਆ ਸੀ ਉਨ੍ਹਾਂ ਕਿਹਾ ਕਿ ਹੁਣ ਵੀ ਇਨ੍ਹਾਂ ਨਾਲਿਆਂ ਅਤੇ ਖਾਲਿਆਂ ਦੀ ਰਾਹੀਂ ਪਾਣੀ ਜਾ ਰਿਹਾ ਹੈ ਜਿਸ ਨਾਲ ਨੁਕਸਾਨ ਘੱਟ ਹੁੰਦਾ ਹੈ। ਉਂਜ, ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਗੁਆਂਢੀ ਪਹਾੜੀ ਸੂਬੇ ਵਿੱਚ ਲਗਾਤਾਰ ਮੀਂਹ ਨੇ ਪੰਜਾਬ ਵਿੱਚ ਤਬਾਹੀ ਮਚਾਈ ਹੋਈ ਹੈ ਪਰ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਯਕੀਨੀ ਬਣਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਵਿੱਚ ਮੀਂਹ ਘੱਟ ਪਿਆ ਹੈ ਪਰ ਪਹਾੜਾਂ ਤੋਂ ਬਹੁਤ ਸਾਰਾ ਪਾਣੀ ਹੇਠਾਂ ਵੱਲ ਆਇਆ ਹੈ ਅਤੇ ਪੰਜਾਬ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਭਗਵੰਤ ਮਾਨ ਨੇ ਕਿਹਾ, “ਪੰਜਾਬੀਆਂ ਨੂੰ ਹਰ ਔਕੜ ਵਿਚ ਚੜ੍ਹਦੀ ਕਲਾ ’ਚ ਰਹਿਣ ਦੀ ਬਖਸ਼ਿਸ਼ ਹਾਸਲ ਹੈ, ਜਿਸ ਕਰਕੇ ਉਹ ਸਦੀਆਂ ਤੋਂ ਕਾਇਮ ਹਨ। ਇਸ ਔਖੀ ਘੜੀ ਵਿਚ ਪੰਜਾਬੀਆਂ ਨੇ ਇਕ-ਦੂਜੇ ਦੀ ਮਦਦ ਕਰਕੇ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਨਿਵੇਕਲੀ ਮਿਸਾਲ ਦਾ ਪ੍ਰਗਟਾਵਾ ਕੀਤਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਰਗੇ ਸੂਬੇ ਹਮੇਸ਼ਾ ਹੀ ਪੰਜਾਬ ਤੋਂ ਪਾਣੀ ਅਤੇ ਸੈੱਸ ਦੀ ਮੰਗ ਕਰਦੇ ਹਨ ਜਦਕਿ ਹੁਣ ਉਹ ਵੱਧ ਪਾਣੀ ਆਪਣੇ ਕੋਲ ਰੱਖਣ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਸੂਬੇ ਆਪਣਾ ਵਾਧੂ ਪਾਣੀ ਸੂਬੇ ਵੱਲ ਵਹਾਅ ਰਹੇ ਹਨ, ਜਿਸ ਨਾਲ ਪੰਜਾਬ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਹੁਣ ਇਹ ਸੂਬੇ ਪੰਜਾਬ ਤੋਂ ਆਪਣੇ ਹਿੱਸੇ ਦੇ ਪਾਣੀਆਂ 'ਤੇ ਪੂਰੀ ਤਰ੍ਹਾਂ ਚੁੱਪ ਹਨ ਅਤੇ ਸੂਬੇ ਨੂੰ ਬਰਬਾਦ ਕਰਨ ਲਈ ਵਾਧੂ ਪਾਣੀ ਸਾਡੇ ਵੱਲ ਭੇਜ ਰਹੇ ਹਨ। (ਪ੍ਰੈੱਸ ਨੋਟ)