ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੋਹਲੇਧਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਨੂੰ ਆਦੇਸ਼ ਦਿੱਤੇ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨ ਕਿ ਜਿਨ੍ਹਾਂ ਇਲਾਕਿਆਂ ਵਿੱਚ ਮੀਂਹ ਕਾਰਨ ਫ਼ਸਲ ਦਾ ਨੁਕਸਾਨ ਹੋਇਆ, ਉਨ੍ਹਾਂ ਵਿੱਚ ਨੁਕਸਾਨ ਦਾ ਤਰਜੀਹੀ ਆਧਾਰ ਉਤੇ ਅੰਦਾਜ਼ਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਦੇ ਮਾਪਦੰਡਾਂ ਮੁਤਾਬਕ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ।
-
ਪਿਛਲੇ 3 ਦਿਨਾਂ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ 'ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ...ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ...
— Bhagwant Mann (@BhagwantMann) March 21, 2023 " class="align-text-top noRightClick twitterSection" data="
ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ...
">ਪਿਛਲੇ 3 ਦਿਨਾਂ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ 'ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ...ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ...
— Bhagwant Mann (@BhagwantMann) March 21, 2023
ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ...ਪਿਛਲੇ 3 ਦਿਨਾਂ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ 'ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ...ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ...
— Bhagwant Mann (@BhagwantMann) March 21, 2023
ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ...
ਸੀਐੱਮ ਮਾਨ ਦਾ ਟਵੀਟ: ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਕੇ ਕਿਹਾ ਕਿ ਪਿਛਲੇ 3 ਦਿਨਾਂ 'ਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ 'ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ,ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ। ਸੀਐੱਮ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੁਸ਼ਕਿਲ ਸਮੇਂ ਵਿੱਚ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਉਹ ਕਿਸਾਨਾਂ ਦੀ ਹਰ ਸੰਭਵ ਮਦਦ ਲਈ ਤਿਆਰ ਹੈ। ਸੀਐੱਮ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੀ ਇਸ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੀਂਹ ਕਾਰਨ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਹਰੇਕ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਲੋਕਾਂ ਦੀ ਫਸਲ ਹੋਈ ਤਬਾਹ: ਦੱਸ ਦਈਏ ਬੀਤੇ ਦਿਨ ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਕਈ ਘੰਟੇ ਪਏ ਲਗਾਤਾਰ ਤੇਜ਼ ਮੀਂਹ ਅਤੇ ਗੜ੍ਹੇਮਾਰੀ ਨੇ ਤਿਆਰ ਕਣਕ ਦੀ ਫਸਲ ਨੂੰ ਤਬਾਹ ਕਰ ਦਿੱਤਾ ਹੈ। ਇਸ ਤੋਂ ਬਾਅਦ ਪੂਰੇ ਪੰਜਾਬ ਦੇ ਕਿਸਾਨਾਂ ਨੇ ਮੀਂਹ ਤੋਂ ਬਾਅਦ ਹੋਈਆਂ ਬਰਬਾਦੀ ਦੀਆਂ ਤਸਵੀਰਾਂ ਨੂੰ ਖੁੱਦ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਕੇ ਪੰਜਾਬ ਸਰਕਾਰ ਅੱਗੇ ਮਦਦ ਲਈ ਗੁਹਾਰ ਲਗਾਈ ਸੀ। ਕਿਸਾਨਾਂ ਨੇ ਲਿਖਿਆ ਸੀ ਕਿ ਪੱਕੀ ਫਸਲ ਉੱਤੇ ਪਏ ਮੀਂਹ ਨੇ ਝਾੜ ਨੂੰ ਅਤੇ ਫਸਲ ਤੋਂ ਕਿਸਾਨਾਂ ਦੀ ਆਸ ਨੂੰ ਖਤਮ ਕਰ ਦਿੱਤਾ ਹੈ। ਇਸ ਤੋਂ ਇਲਾਵਾ ਮੀਂਹ ਪੈਣ ਤੋਂ ਬਾਅਦ ਪੰਜਾਬ ਅੰਦਰ ਕਈ ਥਾਵਾਂ ਉੱਤੇ ਪ੍ਰਸ਼ਾਸ਼ਨ ਦੇ ਦਾਅਵਿਆਂ ਦੀ ਪੋਲ੍ਹ ਵੀ ਖੁੱਲਦੀ ਨਜ਼ਰ ਆਈ ਸੀ ਜਦੋਂ ਮੀਂਹ ਦਾ ਪਾਣੀ ਜਮ੍ਹਾਂ ਹੋਣ ਨਾਲ ਸੀਵਰੇਜ ਬੰਦ ਹੋ ਗਏ ਅਤੇ ਗੰਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖਿਲ ਹੋ ਗਿਆ। ਇਸ ਤੋਂ ਬਾਅਦ ਬਰਨਾਲਾ ਵਿੱਚ ਲੋਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਸੀ।
ਇਹ ਵੀ ਪੜ੍ਹੋ: Traffic Police In Action: ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਵੱਲੋਂ ਕੀਤੇ ਗਏ ਭਾਰੀ ਮਾਤਰਾ 'ਚ ਚਲਾਨ