ਚੰਡੀਗੜ੍ਹ ਡੈਸਕ : ਗੈਂਗਸਟਰ ਮੁਖਤਿਆਰ ਅੰਸਾਰੀ ਦੇ ਮਾਮਲੇ 'ਚ ਸਰਕਾਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਚਿਤਾਵਨੀ ਦਿੱਤੀ ਹੈ। ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ 'ਚ ਰੱਖਣ ਅਤੇ ਅਦਾਲਤ 'ਚ ਆਪਣਾ ਕੇਸ ਲੜਨ ਲਈ ਸਰਕਾਰੀ ਦੇ ਖਜ਼ਾਨੇ 'ਚੋਂ 55 ਲੱਖ ਰੁਪਏ ਦੀ ਫੀਸ ਦੇਣ ਦੇ ਮਾਮਲੇ 'ਚ ਮਾਨਯੋਗ ਸਰਕਾਰ ਨੇ ਸਖਤ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਸਬੰਧੀ ਟਵੀਟ ਜਾਰੀ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਸਰਕਾਰੀ ਖਜ਼ਾਨੇ 'ਚੋਂ ਖਰਚੇ ਗਏ ਪੈਸੇ ਦੀ ਵਸੂਲੀ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭੁਗਤਾਨ ਨਾ ਕਰਨ ਦੀ ਸੂਰਤ ਵਿੱਚ ਦੋਵਾਂ ਆਗੂਆਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕਰ ਦਿੱਤੀਆਂ ਜਾਣਗੀਆਂ।
"UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ ਵਿੱਚ ਉਹਨਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ.."। - ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
-
UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ…
— Bhagwant Mann (@BhagwantMann) July 2, 2023 " class="align-text-top noRightClick twitterSection" data="
">UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ…
— Bhagwant Mann (@BhagwantMann) July 2, 2023UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ…
— Bhagwant Mann (@BhagwantMann) July 2, 2023
- ਸਰਕਾਰ 'ਤੇ ਵਰ੍ਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਕਿਹਾ- "ਜੇਕਰ ਆਟਾ ਦਾਲ ਸਕੀਮ ਗ਼ਰੀਬਾਂ ਨੂੰ ਨ੍ਹੀਂ ਦੇਣੀ, ਤਾਂ ਫਿਰ ਦੇਣੀ ਕਿਸਨੂੰ ਐ"
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸੁਲਤਾਨਪੁਰ ਤੋਂ ਬਟਾਲਾ ਲਈ ਰਵਾਨਾ ਹੋਵੇਗਾ ਨਗਰ ਕੀਰਤਨ
- ਤਰਨਤਾਰਨ: ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, ਪਰਿਵਾਰ ਦੀ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਕੀਤੀ ਇਹ ਮੰਗ
ਭਾਜਪਾ ਆਗੂ ਦਾ ਬਿਆਨ, ਸਰਕਾਰ ਸਿਰਫ ਗੱਲਾਂ ਕਰਦੀ ਐ : ਮੁਖਤਾਰ ਅੰਸਾਰੀ ਦੇ ਮਾਮਲੇ ਉਤੇ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਬਿਆਨ ਉਤੇ ਬੋਲਦਿਆਂ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਰਕਾਰ ਸਿਰਫ ਗੱਲਾਂ ਕਰਦੀ ਹੈ। ਵੇਰਕਾ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਸਰਕਾਰੀ ਪੈਸੇ ਦੀ ਬਰਬਾਦੀ ਹੋਈ ਹੈ ਤਾਂ ਜ਼ਿੰਮੇਵਾਰ ਵਿਅਕਤੀ ਤੋਂ ਪੈਸੇ ਦੀ ਵਸੂਲੀ ਹੋਣੀ ਚਾਹੀਦੀ ਹੈ, ਪਰ ਵੇਰਕਾ ਨੇ ਸਰਕਾਰ ਦੀ ਵਚਨਬੱਧਤਾ ਨੂੰ ਉਭਾਰਦਿਆਂ ਕਿਹਾ ਕਿ ਸਰਕਾਰ ਨੇ ਪਹਿਲਾਂ ਵੀ ਕਈ ਵੱਡੇ ਕੰਮ ਕੀਤੇ ਹਨ, ਪਰ ਉਨ੍ਹਾਂ ਦਾ ਕੀ ਬਣਿਆ? ਉਨ੍ਹਾਂ ਕਿਹਾ ਕਿ ਲੋਕ ‘ਆਪ’ ਸਰਕਾਰ ਨੂੰ ਕੋਈ ਸਵਾਲ ਨਾ ਪੁੱਛਣ ਕਿ ਪੰਜਾਬ ਸਰਕਾਰ ਖੁਦ ਪੈਸੇ ਦੀ ਬਰਬਾਦੀ ਕਰ ਰਹੀ ਹੈ, ਇਸੇ ਲਈ ਇਹ ਸਾਰਾ ਡਰਾਮਾ ਕਰ ਰਹੀ ਹੈ।
ਜਨਵਰੀ, 2019 ਵਿੱਚ ਲਿਆਂਦੀ ਗਿਆ ਸੀ ਪੰਜਾਬ : ਦੱਸ ਦੇਈਏ ਕਿ ਗੈਂਗਸਟਰ ਮੁਖਤਾਰ ਅੰਸਾਰੀ ਜਨਵਰੀ 2019 ਤੋਂ ਅਪ੍ਰੈਲ 2021 ਦਰਮਿਆਨ ਪੰਜਾਬ ਦੀ ਰੂਪਨਗਰ ਜੇਲ੍ਹ ਵਿੱਚ ਬੰਦ ਸੀ। ਇਸ ਦੌਰਾਨ ਉੱਤਰ ਪ੍ਰਦੇਸ਼ ਪੁਲੀਸ ਉਸ ਨੂੰ ਯੂਪੀ ਜੇਲ੍ਹ ਲਿਜਾਣਾ ਚਾਹੁੰਦੀ ਸੀ, ਜਿਸ ਲਈ ਉੱਤਰ ਪ੍ਰਦੇਸ਼ ਪੁਲੀਸ ਵੱਲੋਂ ਪੰਜਾਬ ਸਰਕਾਰ ਨੂੰ 25 ਰਿਮਾਈਂਡਰ ਵੀ ਭੇਜੇ ਗਏ ਸਨ ਪਰ ਪੰਜਾਬ ਸਰਕਾਰ ਵੱਲੋਂ ਅੰਸਾਰੀ ਨੂੰ ਉੱਤਰ ਪ੍ਰਦੇਸ਼ ਪੁਲੀਸ ਦੇ ਹਵਾਲੇ ਨਹੀਂ ਕੀਤਾ ਗਿਆ। ਇਸ 'ਤੇ ਉੱਤਰ ਪ੍ਰਦੇਸ਼ ਪੁਲਿਸ ਸੁਪਰੀਮ ਕੋਰਟ ਪਹੁੰਚੀ।