ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਵਧਾਈ ਦਿੱਤੀ ਹੈ। ਗੁਰਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਅੱਜ ਕਈ ਸੂਬਿਆਂ ਚੋਂ ਰਾਜਨੀਤਕ ਹਸਤੀਆਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣਗੇ। ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਇਸ ਪਵਿੱਤਰ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।
![cm captain amarinder singh greets on 550th birth anniversary of guru nanak dev ji](https://etvbharatimages.akamaized.net/etvbharat/prod-images/5034893_gurunanak.jpg)
ਉਨ੍ਹਾਂ ਲਿਖਿਆ ਕਿ, "ਜਿਵੇਂ ਕਿ ਅਸੀਂ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਮਨਾ ਰਹੇ ਹਾਂ, ਮੈਂ ਇਸ ਮਹਾਨ ਗੁਰੂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ ਮਨੁੱਖਤਾ, ਸ਼ਾਂਤੀ, ਖੁਸ਼ਹਾਲੀ ਅਤੇ ਚੰਗਿਆਈ ਦੇ ਸੰਦੇਸ਼ ਨੂੰ ਚਾਰੇ ਪਾਸੇ ਫੈਲਾਇਆ। ਮੈਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਇਸ ਸ਼ੁਭ ਮੌਕੇ 'ਤੇ ਸ਼ੁਭ ਕਾਮਨਾਵਾਂ ਦਿੰਦਾ ਹਾਂ।"
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਹੁਣ ਤੋਂ 3-4 ਮਹੀਨਿਆਂ ਪਹਿਲਾਂ ਕੌਮਾਂਤਰੀ ਨਗਰ ਕੀਰਤਨ ਜੋ ਕਿ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਅਟਾਰੀ-ਵਾਹਗਾ ਬਾਰਡਰ ਰਾਹੀਂ ਕੱਢਿਆ ਗਿਆ ਸੀ। ਇਹ ਕੌਮਾਂਤਰੀ ਨਗਰ ਕੀਰਤਨ ਭਾਰਤ ਦੇ ਕੋਨੇ-ਕੋਨੇ ਤੋਂ ਹੋ ਕੇ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਤੋਂ ਬਾਅਦ ਉੱਥੇ ਲਗਾਤਾਰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।
ਦੱਸ ਦਈਏ ਕਿ ਇਸ ਸ਼ੁਭ ਮੌਕੇ ਬੀਤੀ 9 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਕਰਤਾਰਪੁਰ ਲਾਂਘਾ ਵੀ ਦੋਹਾਂ ਸਰਕਾਰਾਂ ਦੀ ਸਮਝੌਤੇ ਤੋਂ ਬਾਅਦ ਖੋਲ੍ਹ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਵਿਸ਼ਵ ਸੰਗਤ ਨੂੰ ਲੱਖ-ਲੱਖ ਵਧਾਈ
ਜਿੱਥੇ, ਇਸ ਮੌਕੇ ਪੰਜਾਬ (ਚੜ੍ਹਦੇ ਪੰਜਾਬ) ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ, ਉੱਥੇ ਹੀ ਲਹਿੰਦੇ ਪੰਜਾਬ, ਪਾਕਿਸਤਾਨ ਵਿਖੇ ਉੱਥੋ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਉਸ ਪਾਸਿਉ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ। ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜ਼ਿੰਦਗੀ ਦੇ ਕਈ ਸਾਲਲ ਗੁਜ਼ਾਰੇ ਸਨ। ਉੱਥੇ ਜਾਣ ਵਾਲੇ ਪਹਿਲੇ ਜੱਥੇ ਵਿੱਚ ਕਈ ਨੇਤਾ ਸ਼ਾਮਲ ਹੋਏ।