ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਲਈ ਸਥਾਪਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਅਤੇ ਮੁੱਢਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਦੇ ਹੁਕਮ ਦਿੱਤੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਬੁਨਿਆਦੀ ਢਾਂਚਾ, ਯੋਜਨਾਬੰਦੀ ਅਤੇ ਸਹੂਲਤਾਂ ਨਾਲ ਸਬੰਧਤ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀ ਨੂੰ ਹਦਾਇਤ ਦਿੱਤੀ ਕਿ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਡੇਰਾ ਬਾਬਾ ਨਾਨਕ ਵਿਖੇ ਦੁਨੀਆ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਲਈ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੂੰ ਡੇਰਾ ਬਾਬਾ ਨਾਨਕ ਅਤੇ ਨਾਲ ਲਗਦੇ 12 ਪਿੰਡਾਂ ਲਈ 225 ਕਰੋੜ ਰੁਪਏ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਬਾਰੇ ਜਾਣੂ ਕਰਵਾਇਆ ਗਿਆ। ਇਸੇ ਤਰ੍ਹਾਂ ਬਾਕੀ ਅਹਿਮ ਪ੍ਰਾਜੈਕਟਾਂ ਲਈ ਹੋਰ ਵੱਖ-ਵੱਖ ਸਹੂਲਤਾਂ ਬਾਰੇ ਵਿਚਾਰ ਕੀਤੀ ਅਤੇ ਇਨ੍ਹਾਂ ਨੂੰ ਮਨਜ਼ੂਰੀ ਦਿੱਤੀ ਗਈ। ਸਮਾਗਮਾਂ ਦੌਰਾਨ ਠਹਿਰ ਕਰਨ ਵਾਲੀ ਸੰਗਤ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਹੰਗਾਮੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਸਮੇਤ ਡੇਰਾ ਬਾਬਾ ਨਾਨਕ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਵਧੀਆ ਸਿਹਤ ਸੰਭਾਲ ਯਕੀਨੀ ਬਣਾਈ ਜਾ ਸਕੇ।
ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 'ਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਲਈ ਸਥਾਪਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਅਤੇ ਮੁੱਢਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਦੇ ਹੁਕਮ ਦਿੱਤੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਬੁਨਿਆਦੀ ਢਾਂਚਾ, ਯੋਜਨਾਬੰਦੀ ਅਤੇ ਸਹੂਲਤਾਂ ਨਾਲ ਸਬੰਧਤ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀ ਨੂੰ ਹਦਾਇਤ ਦਿੱਤੀ ਕਿ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਡੇਰਾ ਬਾਬਾ ਨਾਨਕ ਵਿਖੇ ਦੁਨੀਆ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਲਈ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੂੰ ਡੇਰਾ ਬਾਬਾ ਨਾਨਕ ਅਤੇ ਨਾਲ ਲਗਦੇ 12 ਪਿੰਡਾਂ ਲਈ 225 ਕਰੋੜ ਰੁਪਏ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਬਾਰੇ ਜਾਣੂ ਕਰਵਾਇਆ ਗਿਆ। ਇਸੇ ਤਰ੍ਹਾਂ ਬਾਕੀ ਅਹਿਮ ਪ੍ਰਾਜੈਕਟਾਂ ਲਈ ਹੋਰ ਵੱਖ-ਵੱਖ ਸਹੂਲਤਾਂ ਬਾਰੇ ਵਿਚਾਰ ਕੀਤੀ ਅਤੇ ਇਨ੍ਹਾਂ ਨੂੰ ਮਨਜ਼ੂਰੀ ਦਿੱਤੀ ਗਈ। ਸਮਾਗਮਾਂ ਦੌਰਾਨ ਠਹਿਰ ਕਰਨ ਵਾਲੀ ਸੰਗਤ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਹੰਗਾਮੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਸਮੇਤ ਡੇਰਾ ਬਾਬਾ ਨਾਨਕ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਵਧੀਆ ਸਿਹਤ ਸੰਭਾਲ ਯਕੀਨੀ ਬਣਾਈ ਜਾ ਸਕੇ।
Captain
Conclusion: