ETV Bharat / state

ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਦਿੱਲੀ ਤੋਂ ਆਉਣ ਵਾਲਿਆਂ ਦੀ ਸਖਤ ਜਾਂਚ ’ਤੇ ਜ਼ੋਰ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਹਰੋਂ ਆਉਣ ਵਾਲੇ ਲੋਕਾਂ ਤੋਂ ਸੂਬੇ ਵਿੱਚ ਕੋਵਿਡ ਦੇ ਫੈਲਾਅ ’ਤੇ ਗੰਭੀਰ ਚਿੰਤਾਵਾਂ ਜ਼ਾਹਰ ਕਰਦਿਆਂ ਬਾਹਰੀ ਸੂਬਿਆਂ ਖਾਸ ਕਰਕੇ ਦਿੱਲੀ ਤੋਂ ਸੂਬੇ ਵਿੱਚ ਦਾਖਲ ਹੋਣ ਵਾਲਿਆਂ ਦੀ ਸਖ਼ਤ ਜਾਂਚ ਕਰਨ ਲਈ ਆਖਿਆ ਕਿਉਂ ਜੋ ਦਿੱਲੀ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੈ।

author img

By

Published : Jun 13, 2020, 10:40 PM IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਹਰੋਂ ਆਉਣ ਵਾਲੇ ਲੋਕਾਂ ਤੋਂ ਸੂਬੇ ਵਿੱਚ ਕੋਵਿਡ ਦੇ ਫੈਲਾਅ ’ਤੇ ਗੰਭੀਰ ਚਿੰਤਾਵਾਂ ਜ਼ਾਹਰ ਕਰਦਿਆਂ ਬਾਹਰੀ ਸੂਬਿਆਂ ਖਾਸ ਕਰਕੇ ਦਿੱਲੀ ਤੋਂ ਸੂਬੇ ਵਿੱਚ ਦਾਖਲ ਹੋਣ ਵਾਲਿਆਂ ਦੀ ਸਖ਼ਤ ਜਾਂਚ ਕਰਨ ਲਈ ਆਖਿਆ ਕਿਉਂ ਜੋ ਦਿੱਲੀ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੈ।

  • CM @capt_amarinder Singh expresses concerns on spread of Covid in state from outsides. Calls for strict checking of entrants from other states, particularly Delhi. Says Punjabis from Delhi welcome to come for Covid treatment in Punjab, after getting their hospital beds reserved pic.twitter.com/3hKEGbMDxF

    — Government of Punjab (@PunjabGovtIndia) June 13, 2020 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਦਿੱਲੀ ਦੇ ਹਸਪਤਾਲ ਦੀ ਸਿਫਾਰਸ਼ ’ਤੇ ਇੱਥੇ ਬੈੱਡ ਰਾਖਵਾਂ ਕਰਵਾਉਣ ਉਪਰੰਤ ਪੰਜਾਬੀਆਂ ਦਾ ਕੋਵਿਡ ਦੇ ਇਲਾਜ ਲਈ ਦਿੱਲੀ ਤੋਂ ਪੰਜਾਬ ਆਉਣ ’ਤੇ ਸਵਾਗਤ ਹੈ। ਮੁੱਖ ਮੰਤਰੀ ਅੱਜ ‘ਕੈਪਟਨ ਨੂੰ ਸਵਾਲ’ ਦੀ ਅਗਲੀ ਲੜੀ ਤਹਿਤ ਫੇਸਬੁੱਕ ’ਤੇ ਲਾਈਵ ਹੁੰਦਿਆਂ ਇਕ ਸਵਾਲ ਦਾ ਜਵਾਬ ਦੇ ਰਹੇ ਸਨ।

ਦੂਜੇ ਸੂਬਿਆਂ ਨਾਲ ਲਗਦੀਆਂ ਪੰਜਾਬ ਦੀਆਂ ਸਰਹੱਦਾਂ ਨੂੰ ਸੀਲ ਕਰਨ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੇ ਪੰਜਾਬ ਨਾਲ ਲਗਦੇ ਆਪਣੇ ਬਾਰਡਰ ਸੀਲ ਕਰ ਦਿੱਤੇ ਹਨ ਪਰ ਹਰਿਆਣਾ ਅਤੇ ਦਿੱਲੀ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆ ਰਹੇ ਹਨ। ਇਕੱਲੇ ਸ਼ੁੱਕਰਵਾਰ ਹੀ ਦਿੱਲੀ ਤੇ ਹਰਿਆਣਾ ਤੋਂ 6500 ਵਾਹਨ ਪੰਜਾਬ ਵਿੱਚ ਦਾਖਲ ਹੋਏ ਹਨ। ਜਿਸ ਨਾਲ ਇਕ ਦਿਨ ਵਿੱਚ 20,000 ਨਵੇਂ ਲੋਕ ਪੰਜਾਬ ਆ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੌਜ਼ੀਟਿਵ ਕੇਸਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਦਾਖ਼ਲ ਹੋਣ ਦੇ ਨੇਮਾਂ ਨੂੰ ਹੋਰ ਸਖ਼ਤ ਕਰਨ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ 2986 ਕੇਸਾਂ ਵਿੱਚੋਂ 1471 ਕੇਸਾਂ ਵਿੱਚ ਬਾਹਰੀ ਲੋਕਾਂ ਅਤੇ ਉਨਾਂ ਦੇ ਸੰਪਰਕ ਨੂੰ ਲੱਭਿਆ ਜਾ ਸਕਦਾ ਹੈ।

ਸੂਬੇ ਵਿੱਚ ਇਕ ਦਿਨ ’ਚ 117 ਕੇਸ ਵਧਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਲੋਕਾਂ ਦੀ ਆਮਦ ’ਚ ਵੱਡਾ ਵਾਧਾ ਹੋਣ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਮਹਿਜ਼ ਇਕ ਮਹੀਨੇ ਵਿੱਚ ਲਗਪਗ 43000 ਲੋਕ ਸੂਬੇ ਵਿੱਚ ਆਏ ਹਨ। ਉਨਾਂ ਦੱਸਿਆ ਕਿ ਦੁਬਈ ਅਤੇ ਹੋਰਨਾਂ ਥਾਵਾਂ ਤੋਂ ਲੋਕਾਂ ਦੇ ਅੰਮ੍ਰਿਤਸਰ ਪਹੁੰਚਣ ਤੋਂ ਇਲਾਵਾ ਰੇਲ ਗੱਡੀਆਂ ਦਾ ਸਫਰ ਵੀ ਇਸ ਇਤਿਹਾਸਕ ਸ਼ਹਿਰ ਵਿੱਚ ਆ ਕੇ ਖਤਮ ਨਾਲ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਤਿੰਨ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਵੱਧ ਕੇਸ ਦੇਖੇ ਗਏ ਹਨ। ਉਨਾਂ ਕਿਹਾ ਕਿ ਪਠਾਨਕੋਟ, ਪਟਿਆਲਾ ਅਤੇ ਗੁਰਦਾਸਪੁਰ ਵਰਗੇ ਬਾਕੀ ਜ਼ਿਲਿਆਂ ਵਿੱਚ ਵੀ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਬੰਦਿਸ਼ਾਂ ਲਾਉਣੀਆਂ ਜ਼ਰੂਰੀ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਪਠਾਨਕੋਟ ਤੇ ਗੁਰਦਾਸਪੁਰ ਵਿਖੇ ਟੈਸਟਾਂ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਇਨਾਂ ਸ਼ਹਿਰਾਂ ਦੇ ਲੋਕਾਂ ਨੂੰ ਟੈਸਟ ਕਰਵਾਉਣ ਲਈ ਅੰਮ੍ਰਿਤਸਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਮਹਾਂਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਹੋਰ ਮੈਡੀਕਲ ਸਟਾਫ਼ ਦੀ ਸਿਖਲਾਈ ਪੂਰੀ ਕਰਵਾਉਣ ਦੀ ਤਿਆਰੀ ਵਿੱਚ ਹੈ।

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਅਜਿਹੀ ਸਥਿਤੀ ਪੈਦਾ ਨਹੀਂ ਹੋਵੇਗੀ ਜਿੱਥੇ ਸੂਬੇ ਦੇ ਸਿਹਤ ਢਾਂਚਾ ਉਤੇ ਬੋਝ ਪਵੇ। ਉਨਾਂ ਕਿਹਾ ਕਿ ਪਹਿਲਾਂ ਹੀ ਸੂਬਾ ਸਰਕਾਰ ਨੇ ਸਾਹ ਦੀ ਤਕਲੀਫ ਵਾਲੇ ਮਰੀਜ਼ਾਂ ਅਤੇ ਘੱਟ ਲੱਛਣਾਂ ਵਾਲੇ ਮਰੀਜ਼ਾਂ ਨੂੰ ਘਰੇਲੂ ਏਕਾਂਤਵਾਸ ਵਿੱਚ ਰੱਖਣ ਦਾ ਫੈਸਲਾ ਕੀਤਾ ਗਿਆ ਤਾਂ ਜੋ ਸਿਹਤ ਸਿਸਟਮ ਉਤੇ ਵੱਡਾ ਬੋਝ ਨਾ ਪਵੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੀਆਂ ਮੀਟ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਵੇਚਣ ਲੱਗੇ ਸਾਰੇ ਪ੍ਰੋਟੋਕੋਲਾਂ ਦੀ ਪਾਲਣਾ ਕਰ ਰਹੇ ਹਨ।ਮੁੱਖ ਮੰਤਰੀ ਨੇ ਅੱਗੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਫਿਲਮਾਂ ਦੀ ਸ਼ੂਟਿੰਗ ਕਰਨ ਦੀ ਇਜਾਜ਼ਤ ਹੈ ਜਿਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਉਸ ਬਜ਼ੁਰਗ ਔਰਤ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਜੋ ਆਪਣੇ ਪੁੱਤਰ ਦੀ ਮੌਤ ਤੋਂ ਬਾਅਦ 11 ਸਾਲਾਂ ਦੇ ਪੋਤੇ ਨਾਲ ਕਿਰਾਏ ਦੀ ਘਰ ਵਿੱਚ ਰਹਿ ਰਹੀ ਹੈ। ਉਨ੍ਹਾਂ ਕਿਹਾ ਕਿ ਉਸ ਔਰਤ ਦਾ ਅਗਲੇ ਸਾਲ ਤੱਕ ਸਾਰੇ ਕਿਰਾਏ ਦਾ ਭੁਗਤਾਨ ਕੀਤਾ ਜਾਵੇ ਅਤੇ ਟੀ.ਬੀ. ਦੇ ਇਲਾਜ ਦਾ ਪੂਰਾ ਖਰਚਾ ਉਠਾਇਆ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.