ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ‘ਦਿ ਸਿੱਖ ਗੁਰਦੁਆਰਾ ਐਕਟ-1925’ ਵਿਚ ਪ੍ਰਸਤਾਵਿਤ ਸੋਧ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਇਸ ਐਕਟ ਦੇ ਮਨਜ਼ੂਰ ਹੋਣ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਵਨ ਗੁਰਬਾਣੀ ਦੇ ਪ੍ਰਸਾਰਣ ਉਤੇ ਬਾਦਲ ਪਰਿਵਾਰ ਦੀ ਇਜਾਰੇਦਾਰੀ ਖਤਮ ਕੀਤੀ ਜਾ ਸਕੇਗੀ।
-
ਪਵਿੱਤਰ ਗੁਰਬਾਣੀ ਦੇ ਟੈਲੀਕਾਸਟ ਨੂੰ ਦੁਬਾਰਾ ਫਿਰ ਬਾਦਲ ਪਰਿਵਾਰ ਦੀ ਕੰਪਨੀ ਦੇ ਖਾਸ ਬੰਦਿਆਂ ਦੇ ਹੱਥਾਂ ਚ ਨਹੀਂ ਜਾਣ ਦਿੱਤਾ ਜਾਵੇਗਾ.. pic.twitter.com/JiuhkzMOzJ
— Bhagwant Mann (@BhagwantMann) July 15, 2023 " class="align-text-top noRightClick twitterSection" data="
">ਪਵਿੱਤਰ ਗੁਰਬਾਣੀ ਦੇ ਟੈਲੀਕਾਸਟ ਨੂੰ ਦੁਬਾਰਾ ਫਿਰ ਬਾਦਲ ਪਰਿਵਾਰ ਦੀ ਕੰਪਨੀ ਦੇ ਖਾਸ ਬੰਦਿਆਂ ਦੇ ਹੱਥਾਂ ਚ ਨਹੀਂ ਜਾਣ ਦਿੱਤਾ ਜਾਵੇਗਾ.. pic.twitter.com/JiuhkzMOzJ
— Bhagwant Mann (@BhagwantMann) July 15, 2023ਪਵਿੱਤਰ ਗੁਰਬਾਣੀ ਦੇ ਟੈਲੀਕਾਸਟ ਨੂੰ ਦੁਬਾਰਾ ਫਿਰ ਬਾਦਲ ਪਰਿਵਾਰ ਦੀ ਕੰਪਨੀ ਦੇ ਖਾਸ ਬੰਦਿਆਂ ਦੇ ਹੱਥਾਂ ਚ ਨਹੀਂ ਜਾਣ ਦਿੱਤਾ ਜਾਵੇਗਾ.. pic.twitter.com/JiuhkzMOzJ
— Bhagwant Mann (@BhagwantMann) July 15, 2023
ਵਿਧਾਨ ਸਭਾ ਵਿੱਚ ਬਹੁਮਤ ਨਾਲ ਪਾਸ ਹੋਇਆ ਗੁਰਦੁਆਰਾ ਸੋਧ ਐਕਟ : ਰਾਜਪਾਲ ਨੂੰ ਲਿਖੇ ਪੱਤਰ ਵਿਚ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਨ ਉਤੇ ਇਕ ਸਿਆਸੀ ਪਰਿਵਾਰ ਦੀ ਮਾਲਕੀ ਵਾਲੇ ਇਕ ਵਿਸ਼ੇਸ਼ ਚੈਨਲ ਨੇ ਏਕਾਧਿਕਾਰ ਕਾਇਮ ਕੀਤਾ ਹੋਇਆ ਹੈ ਅਤੇ ਇਸ ਤੋਂ ਮੁਨਾਫਾ ਕਮਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆ ਦੇ ਪਾਸਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦਾ ਪ੍ਰਸਾਰਨ ਸਾਰਿਆਂ ਲਈ ਮੁਫ਼ਤ ਯਕੀਨੀ ਬਣਾਉਣ ਲਈ ਪੰਜਾਬ ਵਿਧਾਨ ਸਭਾ ਵਿਚ ‘ਦਿ ਸਿੱਖ ਗੁਰਦੁਆਰਾਜ਼ (ਸੋਧ) ਬਿੱਲ-2023’ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ‘ਦਿ ਸਿੱਖ ਗੁਰਦੁਆਰਾ ਐਕਟ-1925’ ਵਿਚ ਧਾਰਾ 125-ਏ ਦਰਜ ਕੀਤੀ ਗਈ ਸੀ ਅਤੇ ਵਿਧਾਨ ਸਭਾ ਨੇ ਇਸ ਨੂੰ ਵੱਡੇ ਬਹੁਮਤ ਨਾਲ ਪਾਸ ਕਰ ਦਿੱਤਾ ਸੀ।
- Ferozepur News: ਇਨਸਾਨੀਅਤ ਸ਼ਰਮਸਾਰ ! ਪਾਣੀ ਵਿੱਚ ਰੁੜ੍ਹਦੇ ਵਿਅਕਤੀ ਨੂੰ ਬਚਾਉਣ ਦੀ ਬਜਾਏ ਵੀਡੀਓ ਬਣਾਉਂਦੇ ਰਹੇ ਲੋਕ
- ਹੜ੍ਹਾਂ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤੀ ਪ੍ਰਾਈਵੇਟ ਟਰਾਂਸਪੋਰਟ, ਝੱਲਣਾ ਪੈ ਰਿਹਾ ਲੱਖਾਂ ਦਾ ਨੁਕਸਾਨ, ਪੜ੍ਹੋ ਖਾਸ ਰਿਪੋਰਟ...
- Floods in Punjab: ਹੜ੍ਹਾਂ ਦੀ ਮਾਰ ਕਾਰਨ ਬਿਜਲੀ ਸਪਲਾਈ ਠੱਪ, ਪਾਵਰਕੌਮ ਦੇ ਦਰਜਣਾਂ ਗਰਿੱਡ ਖਰਾਬ, ਘਾਟੇ 'ਚ ਗਿਆ ਪਾਵਰਕੌਮ
ਬਿੱਲ ਸਾਈਨ ਕਰਨ ਲਈ 26 ਜੂਨ ਨੂੰ ਰਾਜਪਾਲ ਭੇਜੀ ਗਈ ਸੀ ਚਿੱਠੀ : ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਬਿੱਲ ਰਾਜਪਾਲ ਦੇ ਦਸਤਖਤਾਂ ਲਈ 26 ਜੂਨ, 2023 ਨੂੰ ਭੇਜ ਦਿੱਤਾ ਸੀ, ਪਰ ਇਸ ਉਪਰ ਅਜੇ ਵੀ ਦਸਤਖਤ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਵਿਚ ਦੇਰੀ ਕਰਨ ਨਾਲ ਪੰਜਾਬ ਦੇ ਲੋਕਾਂ ਦੀ ਜਮਹੂਰੀ ਹੱਕ ਨੂੰ ਦਬਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਰਾਜਪਾਲ ਨੂੰ ਦੱਸਿਆ ਕਿ ਉਕਤ ਚੈਨਲ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਮਝੌਤਾ 23 ਜੁਲਾਈ, 2023 ਨੂੰ ਖਤਮ ਹੋ ਜਾਵੇਗਾ।
ਬੱਲ ਉਤੇ ਫੌਰੀ ਹਸਤਾਖਰ ਕਰਨ ਦੀ ਅਪੀਲ : ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਰਾਜਪਾਲ ਇਸ ਬਿੱਲ ਨੂੰ ਤੁਰੰਤ ਪ੍ਰਵਾਨਗੀ ਨਹੀਂ ਦਿੰਦੇ ਤਾਂ ਇਸ ਨਾਲ ਦੁਨੀਆ ਭਰ ਵਿਚ ਲੱਖਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਦੇਖਣ ਤੋਂ ਵਾਂਝੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਵਿਸ਼ਵ ਭਰ ਵਿਚ ਵਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੇਗੀ। ਭਗਵੰਤ ਮਾਨ ਨੇ ਰਾਜਪਾਲ ਨੂੰ ਇਸ ਬਿੱਲ ਉਤੇ ਛੇਤੀ ਤੋਂ ਛੇਤੀ ਹਸਤਾਖਰ ਕਰਨ ਲਈ ਆਖਿਆ ਤਾਂ ਕਿ ਵੱਖ-ਵੱਖ ਚੈਨਲਾਂ ਅਤੇ ਹੋਰ ਮਾਧਿਆਮਾਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕੀਤਾ ਜਾ ਸਕੇ।