ਚੰਡੀਗੜ੍ਹ : ਕਣਕ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਜਲਦ ਹੀ ਢਿੱਲ ਦੇਣੀ ਚਾਹੀਦੀ ਹੈ।
- ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਕਣਕ ਦੀ ਖਰੀਦ ਦੇ ਨਿਯਮਾਂ ਵਿੱਚ ਤੁਰੰਤ ਢਿੱਲ ਦੇਣ ਦੀ ਬੇਨਤੀ ਕੀਤੀ
- ਸੀਐਮ ਭਗਵੰਤ ਮਾਨ ਨੇ ਕਿਸੇ ਵੀ ਤਰ੍ਹਾਂ ਦੀ ਕੀਮਤ ਨਾ ਘਟਾਉਣ ਦੀ ਅਪੀਲ ਕੀਤੀ ਹੈ
- ਕੇਂਦਰ ਦੀ ਟੀਮ ਪਿਛਲੇ ਹਫ਼ਤੇ ਦੌਰੇ 'ਤੇ ਆਈ ਸੀ।
- ਕੇਂਦਰ ਸਰਕਾਰ ਨੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ।
- 'ਆਪ' ਸਰਕਾਰ ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ: ਮੁੱਖ ਮੰਤਰੀ ਮਾਨ
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਮੰਤਰੀਆਂ ਤੇ ਅਧਿਕਾਰੀਆਂ ਨਾਲ ਦਿੱਲੀ ਵਿਖੇ 2 ਦਿਨਾਂ ਦੌਰੇ ਉੱਤੇ ਹਨ। ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਬਿਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿੱਲੀ ਵਿੱਚ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦੀ ਨਿਗਰਾਨੀ ਕਰਨਗੇ। ਸੱਤਾ ਸੰਭਾਲਣ ਤੋਂ ਪਹਿਲਾਂ, ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਸੁਧਾਰਨ ਲਈ ਵਚਨਬੱਧਤਾ ਪ੍ਰਗਟਾਈ।
ਇਹ ਵੀ ਪੜ੍ਹੋ : ਅੱਜ ਤੋਂ 2 ਦਿਨਾਂ ਦਿੱਲੀ ਦੌਰੇ 'ਤੇ CM ਮਾਨ, ਵੇਖਣਗੇ 'ਦਿੱਲੀ ਮਾਡਲ'