ਚੰਡੀਗੜ੍ਹ: ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਉੱਤੇ ਕਬਜ਼ੇ ਨੂੰ ਲੈਕੇ ਨਿਹੰਗ ਸਿੰਘਾਂ ਦੇ ਦੋ ਧੜਿਆਂ 'ਚ ਹੋਏ ਵਿਵਾਦ ਤੋਂ ਬਾਅਦ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਗੋਲੀਆਂ ਚੱਲੀਆਂ। ਇਸ 'ਚ ਇੱਕ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਦੀ ਜਾਨ ਚਲੀ ਗਈ।
ਹੋਮਗਾਰਡ ਦੇ ਜਵਾਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ: ਜਿਸ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦੀ ਡਿਊਟੀ ਨਿਭਾਉਂਦੇ ਸਮੇਂ ਜਾਨ ਚਲੀ ਗਈ। ਮੁੱਖ ਮੰਤਰੀ ਮਾਨ ਨੇ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।
-
ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ… pic.twitter.com/OXAqQEYP2y
— Bhagwant Mann (@BhagwantMann) November 23, 2023 " class="align-text-top noRightClick twitterSection" data="
">ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ… pic.twitter.com/OXAqQEYP2y
— Bhagwant Mann (@BhagwantMann) November 23, 2023ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ… pic.twitter.com/OXAqQEYP2y
— Bhagwant Mann (@BhagwantMann) November 23, 2023
ਪਰਿਵਾਰ ਨੂੰ ਸਰਕਾਰ ਦੇਵੇਗੀ ਵਿੱਤੀ ਸਹਾਇਤਾ: ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਆਪਣੀ ਡਿਊਟੀ ਨਿਭਾਉਂਦੇ ਸਮੇਂ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਦੋ ਕਰੋੜ ਦੀ ਰਾਸ਼ੀ ਵਿੱਚੋਂ ਸੂਬਾ ਸਰਕਾਰ ਵੱਲੋਂ ਇਕ ਕਰੋੜ ਰਪਏ ਐਕਸ-ਗ੍ਰੇਸ਼ੀਆ ਵਜੋਂ ਜਦਕਿ ਇਕ ਕਰੋੜ ਰੁਪਏ ਐਚ.ਡੀ.ਐਫ.ਸੀ. ਵੱਲੋਂ ਬੀਮਾ ਰਾਸ਼ੀ ਵਜੋਂ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਿੱਚ ਹੈ।
-
Our brave police officer Jaspal Singh of district #Kapurthala has laid down his life in the line of duty. @PunjabPoliceInd stands with its martyrs and their families. Hon’ble Chief Minister has announced Rs 2 crore grant.
— DGP Punjab Police (@DGPPunjabPolice) November 23, 2023 " class="align-text-top noRightClick twitterSection" data="
The martyr will be accorded full police honours. (1/2) pic.twitter.com/X9cIY3JrlH
">Our brave police officer Jaspal Singh of district #Kapurthala has laid down his life in the line of duty. @PunjabPoliceInd stands with its martyrs and their families. Hon’ble Chief Minister has announced Rs 2 crore grant.
— DGP Punjab Police (@DGPPunjabPolice) November 23, 2023
The martyr will be accorded full police honours. (1/2) pic.twitter.com/X9cIY3JrlHOur brave police officer Jaspal Singh of district #Kapurthala has laid down his life in the line of duty. @PunjabPoliceInd stands with its martyrs and their families. Hon’ble Chief Minister has announced Rs 2 crore grant.
— DGP Punjab Police (@DGPPunjabPolice) November 23, 2023
The martyr will be accorded full police honours. (1/2) pic.twitter.com/X9cIY3JrlH
- police arrested 3 accused: ਧਾਰਮਿਕ ਆਗੂ ਨੂੰ ਨਿਸ਼ਾਨਾ ਬਣਾਉਣ ਦੀ ਤਾਕ 'ਚ ਘੁੰਮਦੇ ਤਿੰਨ ਮੁਲਜ਼ਮ ਅਸਲੇ ਸਮੇਤ ਗ੍ਰਿਫ਼ਤਾਰ, ਕਾਉਂਟਰ ਇੰਟੈਲੀਜੈਂਸ ਨੇ ਕੀਤੀ ਕਾਰਵਾਈ
- ਕਿਸਾਨਾਂ ਵੱਲੋਂ ਜਲੰਧਰ ਲੁਧਿਆਣਾ ਰੇਲ ਮਾਰਗ ਪੂਰੀ ਤਰ੍ਹਾਂ ਬੰਦ, ਕਈ ਟ੍ਰੇਨਾਂ ਹੋਈਆਂ ਰੱਦ ਤਾਂ ਕਈਆਂ ਦੇ ਬਦਲੇ ਰੂਟ, ਖੱਜਲ ਹੋ ਰਹੇ ਆਮ ਲੋਕ
- ਗੁਰੂ ਘਰ 'ਤੇ ਕਬਜ਼ੇ ਨੂੰ ਲੈਕੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਦੌਰਾਨ ਚੱਲੀ ਗੋਲ਼ੀ, ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਤਿੰਨ ਮੁਲਾਜ਼ਮ ਗੰਭੀਰ ਜ਼ਖ਼ਮੀ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀ ਦਿੱਤੀ ਸੀ ਜਾਣਕਾਰੀ: ਜਦਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਵੀ ਇਹ ਜਾਣਕਾਰੀ ਦਿੱਤੀ ਗਈ ਸੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਥਿਆਰਬੰਦ ਸੈਨਾਵਾਂ, ਨੀਮ ਫੌਜੀ ਬਲਾਂ ਅਤੇ ਪੁਲਿਸ ਦੀ ਭਲਾਈ ਲਈ ਵਚਨਬੱਧ ਹੈ ਜਿਸ ਦੇ ਤਹਿਤ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਸੀਐਮ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕੇਗਾ।