ਐਸ.ਏ.ਐਸ.ਨਗਰ/ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅੱਤਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਐਸ.ਏ.ਐਸ.ਨਗਰ ਅਤੇ ਸਮਾਣਾ ਵਿਖੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਬਹਾਦਰ ਸੈਨਿਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ।(Anantnag martyred financial assistance)
-
ਖਰੜ ਹਲਕੇ ਦੇ ਫੌਜੀ ਜਵਾਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਤੇ ਸਮਾਣਾ ਹਲਕੇ ਦੇ ਸ਼ਹੀਦ ਪ੍ਰਦੀਪ ਸਿੰਘ (ਜੋ ਪਿਛਲੇ ਦਿਨੀਂ ਅਨੰਤਨਾਗ ‘ਚ ਸ਼ਹੀਦ ਹੋਏ)… ਅੱਜ ਸ਼ਹੀਦ ਜਵਾਨਾਂ ਦੇ ਘਰ ਪਰਿਵਾਰਾਂ ਨਾਲ ਮੁਲਾਕਾਤ ਕੀਤੀ…ਤੇ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇ ਸਹਾਇਤਾ ਵਜੋਂ ਚੈੱਕ ਭੇਂਟ ਕੀਤੇ …ਭਵਿੱਖ ‘ਚ ਵੀ ਹਰ ਸੰਭਵ ਮਦਦ ਤੇ ਸਹਿਯੋਗ… pic.twitter.com/m6mRM0AsKZ
— Bhagwant Mann (@BhagwantMann) September 21, 2023 " class="align-text-top noRightClick twitterSection" data="
">ਖਰੜ ਹਲਕੇ ਦੇ ਫੌਜੀ ਜਵਾਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਤੇ ਸਮਾਣਾ ਹਲਕੇ ਦੇ ਸ਼ਹੀਦ ਪ੍ਰਦੀਪ ਸਿੰਘ (ਜੋ ਪਿਛਲੇ ਦਿਨੀਂ ਅਨੰਤਨਾਗ ‘ਚ ਸ਼ਹੀਦ ਹੋਏ)… ਅੱਜ ਸ਼ਹੀਦ ਜਵਾਨਾਂ ਦੇ ਘਰ ਪਰਿਵਾਰਾਂ ਨਾਲ ਮੁਲਾਕਾਤ ਕੀਤੀ…ਤੇ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇ ਸਹਾਇਤਾ ਵਜੋਂ ਚੈੱਕ ਭੇਂਟ ਕੀਤੇ …ਭਵਿੱਖ ‘ਚ ਵੀ ਹਰ ਸੰਭਵ ਮਦਦ ਤੇ ਸਹਿਯੋਗ… pic.twitter.com/m6mRM0AsKZ
— Bhagwant Mann (@BhagwantMann) September 21, 2023ਖਰੜ ਹਲਕੇ ਦੇ ਫੌਜੀ ਜਵਾਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਤੇ ਸਮਾਣਾ ਹਲਕੇ ਦੇ ਸ਼ਹੀਦ ਪ੍ਰਦੀਪ ਸਿੰਘ (ਜੋ ਪਿਛਲੇ ਦਿਨੀਂ ਅਨੰਤਨਾਗ ‘ਚ ਸ਼ਹੀਦ ਹੋਏ)… ਅੱਜ ਸ਼ਹੀਦ ਜਵਾਨਾਂ ਦੇ ਘਰ ਪਰਿਵਾਰਾਂ ਨਾਲ ਮੁਲਾਕਾਤ ਕੀਤੀ…ਤੇ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇ ਸਹਾਇਤਾ ਵਜੋਂ ਚੈੱਕ ਭੇਂਟ ਕੀਤੇ …ਭਵਿੱਖ ‘ਚ ਵੀ ਹਰ ਸੰਭਵ ਮਦਦ ਤੇ ਸਹਿਯੋਗ… pic.twitter.com/m6mRM0AsKZ
— Bhagwant Mann (@BhagwantMann) September 21, 2023
ਸ਼ਹੀਦਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ: ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਪੰਜਾਬ ਦੇ ਦੋ ਬਹਾਦਰ ਜਵਾਨਾਂ ਕਰਨਲ ਮਨਪ੍ਰੀਤ ਸਿੰਘ ਵਾਸੀ ਮੁਹਾਲੀ ਅਤੇ ਪਰਦੀਪ ਸਿੰਘ ਵਾਸੀ ਸਮਾਣਾ, ਪਟਿਆਲਾ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਵਿਸ਼ੇਸ਼ ਕਰਕੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਦੇ ਚੈੱਕ: ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਮਾਨ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਦੇਸ਼ ਲਈ ਇਨ੍ਹਾਂ ਸੂਰਬੀਰਾਂ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।
ਸੂਬਾ ਸਰਕਾਰ ਦਾ ਨਿਮਾਣਾ ਜਿਹਾ ਉਪਰਾਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਜਵਾਨਾਂ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ। ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ।
- CM Maan Letter To Governor On RDF Issue : CM Bhagwant Maan ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ 'ਤੇ ਰਾਜਪਾਲ ਨੂੰ ਲਿਖੀ ਚਿੱਠੀ, PM ਕੋਲ਼ ਮੁੱਦਾ ਚੁੱਕਣ ਦੀ ਅਪੀਲ
- Sukha Duneke Murder Update: ਕੌਣ ਸੀ ਗੈਂਗਸਟਰ ਸੁੱਖਾ ਦੁਨੇਕੇ, ਜਿਸ ਦਾ ਕੈਨੇਡਾ 'ਚ ਹੋਇਆ ਕਤਲ ਤੇ ਲਾਰੈਂਸ ਨੇ ਲਈ ਜ਼ਿੰਮੇਵਾਰੀ
- Paperless Punjab Vidhan Sabha: ਪੇਪਰ ਲੈਸ ਹੋਈ ਪੰਜਾਬ ਦੀ ਵਿਧਾਨਸਭਾ, ਮੁੱਖ ਮੰਤਰੀ ਬੋਲੇ- ਸਮੇਂ ਦੇ ਨਾਲ ਚੱਲਣਾ ਜ਼ਰੂਰੀ
ਸ਼ਹੀਦ ਪਰਿਵਾਰਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ: ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਇਹ ਵਿੱਤੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ ਗਈ ਇਹ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। (ਪ੍ਰੈਸ ਨੋਟ)