ETV Bharat / state

Guru Tegh Bahadar Museum: ਸੀਐਮ ਮਾਨ ਨੇ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕੀਤਾ ਉਦਘਾਟਨ, ਅਕਾਲੀਆਂ 'ਤੇ ਪੰਥ ਨੂੰ ਲੁੱਟਣ ਦੇ ਲਾਏ ਇਲਜ਼ਾਮ - ਸੈਲਾਨੀ ਅਤੇ ਸੈਰ ਸਪਾਟਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਅਕਾਲੀ ਦਲ ਅਤੇ ਕਾਂਗਰਸ ਉੱਤੇ ਨਿਸ਼ਾਨੇ ਲਾਏ ਹਨ।

CM Mann inaugurated Guru Tegh Bahadar Museum

author img

By

Published : Apr 11, 2023, 4:33 PM IST

Updated : Apr 11, 2023, 5:05 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਹਿੰਦ ਕੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਸੀਐੱਮ ਮਾਨ ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਹੰਚੇ ਅਤੇ ਉਨ੍ਹਾਂ ਵਲੋਂ ਸ੍ਰੀ ਭੌਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਤੇਗ ਬਹਾਦਰ ਅਜਾਇਬ ਘਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਸੀਐੱਮ ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਰੋਪੜ ਚਮਕੌਰ ਸਾਹਿਬ ਤੋਂ ਸ਼੍ਰੀ ਆਨੰਦਪੁਰ ਸਾਹਿਬ ਤੱਕ ਦੇ ਖੇਤਰ ਨੂੰ ਸੈਲਾਨੀਆਂ ਦੇ ਲਿਹਾਜ ਨਾਲ ਸੈਰ-ਸਪਾਟੇ ਲਈ ਵਿਕਸਤ ਕੀਤਾ ਜਾਵੇਗਾ।

  • ਤਿਆਗ ਵੈਰਾਗ ਤੇ ਧਰਮ ਹਿੱਤ ਬਲੀਦਾਨ ਦੀ ਅਨੋਖੀ ਮਿਸਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਸਮਰਪਿਤ ਅਜਾਇਬ ਘਰ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਦਘਾਟਨ ਕਰਨ ਦਾ ਮਾਣ ਮਹਿਸੂਸ ਹੋਇਆ…ਗੁਰੂ ਸਾਹਿਬ ਦਾ ਬਹੁਤ ਧੰਨਵਾਦ ਇਹ ਸੇਵਾ ਮੇਰੇ ਹਿੱਸੇ ਆਈ…

    ਇਹ ਅਜਾਇਬ ਘਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਡਮੁੱਲਾ ਖ਼ਜ਼ਾਨਾ ਹੋਵੇਗਾ… pic.twitter.com/qIglAuGLCc

    — Bhagwant Mann (@BhagwantMann) April 11, 2023 " class="align-text-top noRightClick twitterSection" data=" ">

ਇਸ ਮੌਕੇ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਇੱਥੇ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਕਈ ਹੋਰ ਯੋਜਨਾਵਾਂ ਵੀ ਤਿਆਰ ਕੀਤੀਆਂ ਜਾ ਰਹੀਆ ਹਨ। ਸੀਐੱਮ ਨੇ ਪਹਿਲੀਆਂ ਸਰਕਾਰਾਂ ਉੱਤੇ ਇਲ਼ਜਾਮ ਲਾਏ ਕਿ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਸੈਰ ਸਪਾਟੇ ਲਈ ਇਸ ਇਲਾਕੇ ਲਈ ਕੋਈ ਹੰਭਲਾ ਨਹੀਂ ਮਾਰਿਆ ਹੈ।

  • ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਹਨਾਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਭੋਰਾ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ

    ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਮੱਥਾ ਟੇਕਿਆ ਤੇ ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ pic.twitter.com/v2sptPl2U0

ਇਹੀ ਨਹੀਂ ਅਕਾਲੀ ਦਲ ਨੇ ਪੰਥ ਦੇ ਨਾਂ 'ਤੇ ਕਮਾਈ ਲੁੱਟੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉੱਤੇ ਵੀ ਤੰਜ ਕੱਸੇ ਹਨ। ਸੁਖਬੀਰ ਬਾਦਲ ਨੂੰ ਪਤਿਤ ਵੀ ਕਿਹਾ ਗਿਆ। ਉਨ੍ਹਾਂ ਕਿਹਾ ਕਿ ਜੋ ਕਦੇ ਪੰਜਾਬ ਵਿੱਚ ਨਹੀਂ ਰਿਹਾ, ਉਸ ਨੂੰ ਪੰਜਾਬ ਅਤੇ ਪੰਜਾਬੀਅਤ ਬਾਰੇ ਕੀ ਜਾਣਕਾਰੀ ਹੋਵੇਗੀ।

  • ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਪਿਆਰਾ ਪਾਰਕ ਦੇ ਕੰਮਾਂ ਦਾ ਜਾਇਜ਼ਾ ਲਿਆ... Live https://t.co/l5aghN1gH8

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਕਿਹੜੇ ਸਾਥੀ ਨੇ ਡਿਬਰੂਗੜ੍ਹ ਜੇਲ੍ਹ 'ਚ, ਕਿਹੜੇ ਮਾਮਲਿਆਂ ਤਹਿਤ ਭੇਜੇ ਗਏ ਆਸਾਮ, ਪੜ੍ਹੋ ਖ਼ਾਸ ਰਿਪੋਰਟ ਰਾਹੀਂ

ਕੰਮ ਦੀ ਕੀਤੀ ਸਮੀਖਿਆ : ਇੱਥੇ ਪੰਜ ਪਿਆਰਾ ਪਾਰਕ ਵਿੱਚ ਚੱਲ ਰਹੇ ਕੰਮ ਦੀ ਸਮੀਖਿਆ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਵੱਲੋਂ ਵਰੋਸਾਇਆ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਸਮਾਜਿਕ ਬਰਾਬਰੀ ਤੇ ਧਰਮ ਨਿਰਪੱਖਤਾ ਦਾ ਧੁਰਾ ਹੈ ਕਿਉਂਕਿ ਨੌਵੇਂ ਪਾਤਸ਼ਾਹ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਿਖਾਏ ਆਤਮ ਬਲੀਦਾਨ ਦੇ ਰਾਹ ਨੂੰ ਜ਼ਿੰਦਗੀ ਵਿੱਚ ਅਪਨਾਉਣ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਮਨੁੱਖਤਾ ਤੇ ਧਾਰਮਿਕ ਨਿਰਪੱਖਤਾ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਵਿੱਚ ਸਾਰੇ ਮਨੁੱਖਾਂ ਦੇ ਇਕੋ ਜੋਤ ਵਿੱਚੋਂ ਉਪਜਣ, ਭਾਈਚਾਰਕ ਸਾਂਝ, ਸੱਚ ਦੇ ਰਾਹ ਉਤੇ ਚੱਲਣ, ਬਹਾਦਰੀ ਤੇ ਦਿਆ ਦਾ ਮਾਰਗ ਦਿਖਾਇਆ ਗਿਆ ਹੈ, ਜਿਸ ਉਤੇ ਸਾਰਿਆਂ ਨੂੰ ਚੱਲਣ ਦੀ ਲੋੜ ਹੈ।

  • ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਜਾਇਬ ਘਰ ਦੇ ਉਦਘਾਟਨ ਸਮਾਗਮ ਮੌਕੇ ਖ਼ਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੋਂ Live... https://t.co/fJyb4CfLVT

ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਹ ਮਿਊਜ਼ੀਅਮ ਅਤਿ-ਆਧੁਨਿਕ ਤਕਨਾਲੋਜੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਨਾਲ ਲੈਸ ਹੋਣ ਮਗਰੋਂ ਲੋਕਾਂ ਨੂੰ ਮੁੜ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਿਊਜ਼ੀਅਮ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਕੰਧਾਂ ਉਤੇ ਲੱਗੀਆਂ ਪੇਂਟਿੰਗਾਂ ਰਾਹੀਂ ਹੀ ਦਰਸਾਇਆ ਜਾਂਦਾ ਸੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਤੇ ਰੋਸ਼ਨੀਆਂ ਦਾ ਕੋਈ ਪ੍ਰਬੰਧ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਿਊਜ਼ੀਅਮ ਦੇ ਨਵੀਨੀਕਰਨ ਦਾ ਕੰਮ ਪਿਛਲੇ ਇਕ ਸਾਲ ਦੌਰਾਨ ਬਹੁਤ ਤੇਜ਼ ਗਤੀ ਨਾਲ ਚੱਲਿਆ ਅਤੇ ਇਸ ਉਤੇ ਤਕਰੀਬਨ 2 ਕਰੋੜ ਰੁਪਏ ਦੀ ਲਾਗਤ ਆਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਧਰਮ ਦੀ ਰਾਖੀ ਲਈ ਦਿੱਤੇ ਬਲੀਦਾਨ ਬਾਰੇ ਵਿਸ਼ਾ-ਵਸਤੂ ਅਤੇ ਸਿੱਖਿਆਵਾਂ ਨੂੰ 2ਡੀ ਵਰਗੀ ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਐਨੀਮੇਸ਼ਨ ਵੀਡੀਓਜ਼, ਰੋਸ਼ਨੀਆਂ ਤੇ ਮੌਖਿਕ ਜਾਣਕਾਰੀ ਰਾਹੀਂ ਦਰਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਮੋਬਾਈਲ ਐਪਲੀਕੇਸ਼ਨ ਵੀ ਵਿਕਸਤ ਕੀਤੀ ਗਈ ਹੈ, ਜਿਸ ਦੀ ਆਪਣੇ ਮੋਬਾਈਲ ਫੋਨ ਰਾਹੀਂ ਵਰਤੋਂ ਨਾਲ ਕੋਈ ਵੀ ਵਿਅਕਤੀ ਇੱਥੇ ਸਾਰੀ ਜਾਣਕਾਰੀ ਹਾਸਲ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਨਵੀਨੀਕ੍ਰਿਤ ਅਤਿ-ਆਧੁਨਿਕ ਮਿਊਜ਼ੀਅਮ, ਜਿਹੜਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ, ਸ਼ਰਧਾਲੂਆਂ ਤੇ ਹੋਰ ਆਉਣ ਵਾਲਿਆਂ ਨੂੰ ਇਤਿਹਾਸਕ ਤੱਥਾਂ ਬਾਰੇ ਜਾਣੂੰ ਕਰਵਾਏਗਾ ਅਤੇ ਨੌਜਵਾਨਾਂ ਨੂੰ ਵਿਰਸੇ ਵਿੱਚ ਮਿਲੇ ਬਲੀਦਾਨ ਦੇ ਜਜ਼ਬੇ ਨਾਲ ਰੂ-ਬਰੂ ਕਰਵਾਏਗਾ।

ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਵੱਧ ਆਪਣੇ ਸਵਾਰਥਾਂ ਨੂੰ ਅਹਿਮੀਅਤ ਦਿੱਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਭਰ ਵਿਚ 500 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਵਿਸ਼ਵ ਪੱਧਰੀ ਇਲਾਜ ਸੇਵਾਵਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ ਅਤੇ ਹੁਣ ਤੱਕ 21.21 ਲੱਖ ਮਰੀਜ਼ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੱਖਾਂ ਮਰੀਜ਼ਾਂ ਨੇ ਮਹਿਜ਼ ਕੁਝ ਮਹੀਨਿਆਂ ਵਿਚ ਮੁਫਤ ਟੈਸਟ ਕਰਵਾਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਿਚ 25 ਫੀਸਦੀ ਦਾ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਸਲ ਦਾ 75 ਫੀਸਦੀ ਤੋਂ ਵੱਧ ਨੁਕਸਾਨ ਹੋਣ ਦੀ ਸੂਰਤ ਵਿਚ ਕਿਸਾਨਾਂ ਨੂੰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਇਕਮਾਤਰ ਉਦੇਸ਼ ਕਿਸਾਨਾਂ ਨੂੰ ਭਲਾਈ ਨੂੰ ਹਰ ਕੀਮਤ ਉਤੇ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਵੰਡ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ 23 ਜ਼ਿਲ੍ਹਿਆਂ ਵਿਚ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਹਨ।ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਤੇ ਮੁਕਾਬਲੇ ਦੇ ਕੋਰਸਾਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਸੂਬੇ ਤੋਂ ਬਾਹਰਲੇ ਹਿੱਸਿਆਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਮੁਕਾਬਲੇ ਦੇ ਕਾਬਲ ਬਣਾਉਣਗੇ।

ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਭਲਕੇ ਬੁੱਧਵਾਰ ਨੂੰ ਸਮਾਣਾ ਵਿਖੇ ਇਕ ਹੋਰ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ ਤਾਂ ਕਿ ਲੋਕਾਂ ਦੀ ਲੁੱਟ ਬੰਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ੇ ਪਿਛਲੀਆਂ ਸਰਕਾਰ ਦੀ ਮਿਲੀਭੁਗਤ ਕਰਕੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਦੀ ਲੁੱਟ ਕਰਦੀਆਂ ਆ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਆਮ ਆਦਮੀ ਸੱਤਾ ਵਿਚ ਹੈ ਤਾਂ ਲੋਕਾਂ ਦੀ ਪੈਸੇ ਦੀ ਅੰਨ੍ਹੀ ਲੱਟ ਬੰਦ ਹੋ ਕੇ ਰਹੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀ ਸਰਕਾਰ ਨੂੰ ਪਾਵਰਕਾਮ ਦਾ 9020 ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿਚ ਦਿੱਤਾ ਸੀ ਅਤੇ ਹੁਣ ਉਨ੍ਹਾਂ ਦੀ ਸਰਕਾਰ 1804 ਕਰੋੜ ਰੁਪਏ ਦੀਆਂ ਪੰਜ ਕਿਸ਼ਤਾਂ ਵਿਚ ਇਹ ਕਰਜ਼ਾ ਮੋੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। (ਪ੍ਰੈੱਸ ਨੋਟ)

Last Updated : Apr 11, 2023, 5:05 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.