ETV Bharat / state

ਮੁੱਖ ਮੰਤਰੀ ਨਾਲ ਰਾਤ ਦੇ ਖਾਣੇ ਦੇ ਬਹਾਨੇ ਵਿਧਾਇਕਾਂ ਤੇ ਮੰਤਰੀਆਂ ਨੂੰ ਪੜ੍ਹਾਇਆ ਜਾਵੇਗਾ ਕੇਂਦਰ ਦੇ ਆਰਡੀਨੈਂਸ ਖਿਲਾਫ ਪਾਠ, ਕੇਜਰੀਵਾਲ ਦੀ ਸ਼ਮੂਲੀਅਤ ਵੀ ਤੈਅ ਕਰੇਗੀ ਅਗਲੀ ਰਣਨੀਤੀ - ਪੰਜਾਬ ਦੀਆਂ ਖਬਰਾਂ ਪੰਜਾਬੀ ਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਵਿਧਾਇਕਾਂ ਨੂੰ ਆਪਣੀ ਸਰਕਾਰੀ ਰਿਹਾਇਸ਼ ਉੱਤੇ ਰਾਤ ਦੇ ਖਾਣੇ ਲਈ ਸੱਦਾ ਗਿਆ ਹੈ। ਸੂਤਰਾਂ ਮੁਤਾਬਿਕ ਇਸ ਮੌਕੇ ਅਰਵਿੰਦ ਕੇਜਰੀਵਾਲ ਦੇ ਪਹੁੰਚਣ ਦੀ ਵੀ ਉਮੀਦ ਹੈ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਖਾਣੇ ਦੌਰਾਨ ਕੇਂਦਰ ਦੇ ਆਰਡੀਨੈਂਸ ਖਿਲਾਫ ਅਗਲੀ ਰਣਨੀਤੀ ਵੀ ਘੜ੍ਹੀ ਜਾਵੇਗੀ।

CM Mann invited all MLAs Ministers to dinner Kejriwal will also join
ਰਾਤ ਦੇ ਖਾਣੇ 'ਤੇ ਇਕੱਠੇ ਹੋਣਗੇ ਭਗਵੰਤ ਮਾਨ ਸਰਕਾਰ ਦੇ ਸਾਰੇ ਵਿਧਾਇਕ ਅਤੇ ਕੈਬਨਿਟ ਮੰਤਰੀ, ਕੇਜਰੀਵਾਲ ਦੇ ਪਹੁੰਚਣ ਦੀ ਵੀ ਸੰਭਾਵਨਾ!
author img

By

Published : May 30, 2023, 6:21 PM IST

Updated : May 30, 2023, 9:12 PM IST

ਚੰਡੀਗੜ੍ਹ (ਡੈਸਕ) : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਕੱਲ੍ਹ ਸ਼ਾਮ ਨੂੰ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਡਿਨਰ ਯਾਨੀ ਕਿ ਰਾਤ ਦੇ ਖਾਣੇ ਦਾ ਸੱਦਾ ਦਿੱਤਾ ਗਿਆ ਹੈ। ਸੂਤਰਾਂ ਤੋਂ ਇਹ ਵੀ ਜਾਣਕਾਰੀ ਆ ਰਹੀ ਹੈ ਕਿ ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਆ ਸਕਦੇ ਹਨ। ਹਾਲਾਂਕਿ ਇਸਦੀ ਹਾਲੇ ਪੁਸ਼ਟੀ ਨਹੀਂ ਹੋਈ ਹੈ। ਖਾਣੇ ਦੌਰਾਨ ਵਿਧਾਇਕਾਂ ਅਤੇ ਮੰਤਰੀਆਂ ਨੂੰ ਆਰਡੀਨੈਂਸ ਬਾਰੇ ਦੱਸਿਆ ਜਾਵੇਗਾ। ਇਸਨੂੰ ਲੈ ਕੇ ਆਪ ਸਰਕਾਰ ਨੂੰ ਕਈ ਹੋਰ ਪਾਰਟੀਆਂ ਦਾ ਵੀ ਸਮਰਥਨ ਹਾਸਿਲ ਹੋ ਰਿਹਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਦਾ ਜਲੰਧਰ ਦੀ ਜਿੱਤ ਤੋਂ ਬਾਅਦ ਇਹ ਦੌਰਾ ਪਾਰਟੀ ਆਗੂਆਂ ਅਤੇ ਵਿਧਾਇਕਾਂ ਮੰਤਰੀਆਂ ਨੂੰ ਵਧਾਈ ਦੇਣ ਨਾਲ ਵੀ ਜੋੜਿਆ ਜਾ ਰਿਹਾ ਹੈ।

ਪਰਿਵਾਰਾਂ ਨਾਲ ਹਾਜਿਰ ਹੋਣਗੇ ਸਾਰੇ ਲੋਕ : ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਸੱਦਾ ਸਿਰਫ ਇਕੱਲੇ ਵਿਧਾਇਕਾਂ ਜਾਂ ਮੰਤਰੀਆਂ ਲ਼ਈ ਨਹੀਂ ਹੈ ਸਗੋਂ ਉਨ੍ਹਾਂ ਦੇ ਪਰਿਵਾਰਾਂ ਲਈ ਵੀ ਹੈ। ਇਸ ਰਾਤ ਦੇ ਖਾਣੇ ਦੇ ਟੇਬਲ ਉੱਤੇ ਉਨ੍ਹਾਂ ਦੇ ਪਰਿਵਾਰ ਵੀ ਹਾਜਿਰ ਹੋਣਗੇ। ਹਾਲਾਂਕਿ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਇਹ ਕੋਈ ਖੁਸ਼ਾਮਦ ਕਰਨ ਵਾਲਾ ਡਿਨਰ ਨਹੀਂ ਹੈ। ਇਸ ਡਿਨਰ ਰੂਪੀ ਇਕੱਠ ਉੱਤੇ ਭਾਰਤੀ ਜਨਤਾ ਪਾਰਟੀ ਵਲੋਂ ਲਿਆਂਦੇ ਜਾ ਰਹੇ ਆਰਡੀਨੈਂਸ ਦਾ ਵੀ ਖੁਲਾਸਾ ਕਰਨਾ ਹੈ।

ਇਹ ਵੀ ਜਿਕਰਯੋਗ ਹੈ ਕਿ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਵਲੋਂ ਵੀ ਭਾਜਪਾ ਦੇ ਆਰਡੀਨੈਂਸ ਦਾ ਵਿਰੋਧ ਕੀਤਾ ਗਿਆ ਹੈ ਅਤੇ ਇਸਦੇ ਨਾਲ ਹੀ ਆਪ ਸਰਕਾਰ ਨੂੰ ਸਮਰਥਨ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਵਲੋਂ ਬਕਾਇਦਾ ਯੇਚੁਰੀ ਨੂੰ ਮਿਲ ਕੇ ਸਮਰਥਨ ਮੰਗਿਆ ਗਿਆ ਹੈ।

Last Updated : May 30, 2023, 9:12 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.