ਚੰਡੀਗੜ੍ਹ: ਪੰਜਾਬ ਭਵਨ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਵੀ ਮੁੱਖ ਮੰਤਰੀ ਮਾਨ ਨਾਲ ਗੱਲਬਾਤ ਹੋਈ।
ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੂੰ ਦਿੱਤਾ ਮੰਗ ਪੱਤਰ: ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਜਿਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਮੁਲਾਕਾਤ ਦਾ ਸਮਾਂ ਦਿੱਤਾ ਗਿਆ। ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਐਮਐਸਪੀ ਮੁੱਖ ਮੁੱਦਾ ਹੈ। ਇਸ ਤੋਂ ਇਲਾਵਾ ਇਸ ਮੰਗ ਪੱਤਰ ਵਿੱਚ ਲਟਕਦੀਆਂ ਮੰਗਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਕਿਸਾਨਾਂ ਨੇ ਹੜ੍ਹਾਂ ਦੌਰਾਨ ਨੁਕਸਾਨੀਆਂ ਫ਼ਸਲਾਂ ਸਬੰਧੀ ਵੀ ਮੰਗਾਂ ਰੱਖੀਆਂ ਹਨ। ਇਸ ਤੋਂ ਇਲਾਵਾ ਰਾਜ ਮਾਰਗਾਂ ਲਈ ਜ਼ਮੀਨ ਐਕੁਆਇਰ ਕਰਨ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਦਾ ਮੁੱਦਾ ਵੀ ਉਠਾਇਆ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੇ ਪੰਜਾਬ ਵਿੱਚ ਧਰਨੇ ਦੌਰਾਨ ਕਿਸਾਨਾਂ ਖ਼ਿਲਾਫ਼ ਕੀਤੇ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਹੈ।
-
ਕਿਸਾਨ ਆਗੂਆਂ ਨਾਲ਼ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਗੁਰਮੀਤ ਸਿੰਘ ਖੁੱਡੀਆਂ ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ | Live https://t.co/rJnZE4FHYO
— AAP Punjab (@AAPPunjab) December 19, 2023 " class="align-text-top noRightClick twitterSection" data="
">ਕਿਸਾਨ ਆਗੂਆਂ ਨਾਲ਼ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਗੁਰਮੀਤ ਸਿੰਘ ਖੁੱਡੀਆਂ ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ | Live https://t.co/rJnZE4FHYO
— AAP Punjab (@AAPPunjab) December 19, 2023ਕਿਸਾਨ ਆਗੂਆਂ ਨਾਲ਼ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਗੁਰਮੀਤ ਸਿੰਘ ਖੁੱਡੀਆਂ ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ | Live https://t.co/rJnZE4FHYO
— AAP Punjab (@AAPPunjab) December 19, 2023
ਮੀਟਿੰਗ ਤੋਂ ਬਾਅਦ ਖੇਤੀ ਮੰਤਰੀ ਧਾਲੀਵਾਲ ਦਾ ਬਿਆਨ: ਮੁੱਖ ਮੰਤਰੀ ਮਾਨ ਨਾਲ ਕਿਸਾਨਾਂ ਦੀ ਹੋਈ ਮੀਟਿੰਗ ਤੋਂ ਬਾਅਦ ਮੰਤਰੀ ਕੁਲਦੀਪ ਧਾਲੀਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ। ਮੰਤਰੀ ਨੇ ਕਿਹਾ ਕਿ ਕਰੀਬ 2 ਘੰਟੇ ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਚਰਚਾ ਹੋਈ ਹੈ ਤੇ ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਹੈ ਕਿ ਉਹਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ।
28 ਦਸੰਬਰ ਨੂੰ ਪੰਜਾਬ ਦੀ ਪਾਣੀਆਂ ਸਬੰਧੀ ਮੀਟਿੰਗ: ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਵਾਇਆ ਹੈ ਕਿ 28 ਦਸੰਬਰ ਨੂੰ ਪੰਜਾਬ ਦੇ ਪਾਣੀਆਂ ਉੱਤੇ ਹੋਣ ਵਾਲੀ ਮੀਟਿੰਗ ਵਿੱਚ ਹੋਈ ਪੰਜਾਬ ਦੇ ਹੱਕ ਵਿੱਚ ਖੜ੍ਹੇ ਹੋਣਗੇ ਤੇ ਉਹ ਆਪਣਾ ਸਟੈਂਡ ਸਪੱਸ਼ਟ ਕਰਦੇ ਹੋਏ ਕਹਿੰਣਗੇ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਤੇ ਅਸੀਂ ਕੋਈ ਨਹਿਰ ਨਹੀਂ ਬਣਾਉਣੀ ਹੈ।
- ਅਯੋਧਿਆ 'ਚ ਬਣੇ ਰਾਮ ਮੰਦਰ ਦੇ ਉਦਘਾਟਨ ਸਮਾਗਮ ਨੂੰ ਲੈ ਕੇ ਪੰਜਾਬ ਦੇ ਗੁਰੂਘਰਾਂ ਤੇ ਮੰਦਰਾਂ ਵਿੱਚ ਪਹੁੰਚੇ ਸੱਦਾ ਪੱਤਰ
- Instructions For Massage Centers: ਲੁਧਿਆਣਾ 'ਚ ਸਪਾ ਅਤੇ ਮਸਾਜ ਸੈਂਟਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
- ਲੰਡਨ 'ਚ ਜਨਮਦਿਨ ਪਾਰਟੀ ਤੋਂ ਬਾਅਦ ਲਾਪਤਾ ਹੋਏ ਗੁਰਸ਼ਮਨ ਸਿੰਘ ਦੀ ਮਿਲੀ ਲਾਸ਼, ਇਲਾਕੇ ਵਿੱਚ ਸੋਗ
ਕੋਰਟ ਰਹਿਤ ਕੇਸਾਂ ਦਾ ਕਰਾਂਗੇ ਨਿਪਟਾਰਾ: ਮੀਟਿੰਗ ਵਿੱਚ ਕਿਸਾਨਾਂ ਨਾਲ ਸਰਕਾਰ ਦੀ ਸਹਿਮਤੀ ਹੋਈ ਹੈ ਕਿ 1 ਜਨਵਰੀ ਤੋਂ 13 ਅਪ੍ਰੈਲ ਤਕ ਪਿੰਡ-ਪਿੰਡ ਜਾ ਕੇ ਅਫ਼ਸਰ ਕੈਂਪ ਲਗਾਉਣਗੇ ਤੇ ਜਿਹੜੇ ਕਿਸਾਨਾਂ ਦੇ ਕੋਰਟ ਰਹਿਤ ਤਕਸੀਮ ਦੇ ਕੇਸ ਚੱਲ ਰਹੇ ਹਨ, ਉਹਨਾਂ ਦੀ ਸਹਿਮਤੀ ਨਾਲ ਉਹਨਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਕਿਸਾਨਾਂ ਦੇ ਖਾਤੇ ਕੀਤੇ ਜਾਣਗੇ ਬਹਾਲ: ਮੰਤਰੀ ਨੇ ਕਿਹਾ ਕਿ ਜੋ ਵੀ ਸੁਸਾਈਟੀਆਂ ਦੇ ਵਿੱਚ ਪੁਰਾਣੇ ਖਾਤੇ ਬੰਦ ਹੋ ਗਏ ਹਨ, ਉਹ ਸਾਰੇ ਅੱਜ ਤੋਂ ਹੀ ਬਹਾਲ ਕਰ ਦਿੱਤੇ ਜਾਣਗੇ। ਉਹਨਾਂ ਨੇ ਕਿਹਾ ਕਿ ਜਿਸ ਵੀ ਇਲਾਕੇ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲੀਆ ਹੈ ਉਹ ਵੀ ਜਲਦ ਤੋਂ ਜਲਦ ਪੜਤਾਲ ਕਰਨ ਉਪਰੰਤ ਦੇ ਦਿੱਤਾ ਜਾਵੇਗਾ।