ETV Bharat / state

CM ਭਗਵੰਤ ਮਾਨ ਨੇ ਹੈਦਰਾਬਾਦ ਵਿੱਚ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ, ਪੰਜਾਬ ’ਚ ਨਿਵੇਸ਼ ਦਾ ਦਿੱਤਾ ਸੱਦਾ - ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਮੰਗਲਵਾਰ ਹੈਦਰਾਬਾਦ ਪਹੁੰਚੇ ਜਿੱਥੇ ਉਨ੍ਹਾਂ ਵੱਡੇ ਉਦੋਗਪਤੀਆਂ ਨਾਲ ਮੁਲਾਕਾਤ (Punjab CM Mann met entrepreneurs in Hyderabad) ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ (invited entrepreneurs to invest in Punjab) ਕਰਨ ਦਾ ਸੱਦਾ ਦਿੱਤਾ।

CM ਮਾਨ ਨੇ ਹੈਦਰਾਬਾਦ ਵਿੱਚ ਉਦਯੋਗਪਤੀਆਂ ਅਤੇ ਤੇਲੰਗਾਨਾ ਦੇ CM ਨਾਲ ਕੀਤੀ ਮੁਲਾਕਾਤ

author img

By

Published : Dec 20, 2022, 7:55 PM IST

Updated : Dec 21, 2022, 12:05 PM IST

ਹੈਦਰਾਬਾਦ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann in Hyderabad) ਨੇ ਅੱਜ ਪੰਜਾਬ ਵਿੱਚ ਵੱਡੇ ਕਾਰੋਬਾਰੀਆਂ ਨੂੰ ਨਿਵੇਸ਼ ਕਰਨ ਦਾ ਸੱਦਾ (Invitation to big businessmen to invest in Punjab) ਦਿੰਦਿਆਂ ਉਦਯੋਗ ਜਗਤ ਦੇ ਕਪਤਾਨਾਂ ਨੂੰ ਬਿਹਤਰੀਨ ਸੂਬੇ ਨਾਲ ਅੱਗੇ ਵਧਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਅਥਾਹ ਮੌਕਿਆਂ ਦੀ ਧਰਤੀ ਹੈ ਅਤੇ ਨਿਵੇਸ਼ ਅਤੇ ਕਾਰੋਬਾਰ ਦੇ ਵਿਸਤਾਰ ਲਈ ਇਹ ਸਭ ਤੋਂ ਅਨੁਕੂਲ ਸੂਬਾ ਹੈ।

ਇਹ ਖਾਸ ਕਾਰੋਬਾਰੀਆਂ ਨਾਲ ਮੁਲਾਕਾਤ: ਮੁੱਖ ਮੰਤਰੀ (Bhagwant Mann's meeting with big businessmen in Hyderabad) ਨੇ ਆਪਣੀ ਦੌਰੇ ਮੌਕੇ ਹਾਰਟੈਕਸ ਰਬੜ ਦੇ ਐਮ.ਡੀ. ਵਰੁਣ ਸੁਰੇਖਾ (Hartex Rubber MD Varuna Surekha), ਅਮਰੀਕਾ ਦੇ ਕੈਂਸਰ ਸੈਂਟਰਾਂ ਦੀ ਸੀ.ਈ.ਓ. ਭਾਰਤ ਸਮਿਤਾ ਰਾਜੂ ਤੇ ਕਾਰਜਕਾਰੀ ਡਾਇਰੈਕਟਰ ਰਾਜੇਸ਼ ਮੰਥੇਨਾ, ਨਰਾਇਣ ਗਰੁੱਪ ਆਫ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (Narayan Group of Educational Institutions) ਦੇ ਕਾਰਜਕਾਰੀ ਡਾਇਰੈਕਟਰ ਪੁਨੀਤ ਕੋਥੱਪਾ, ਜੀ.ਐਮ.ਆਰ. ਗਰੁੱਪ ਦੇ ਕਾਰਜਕਾਰੀ ਡਾਇਰੈਕਟਰ ਸਾਊਥ ਐਸ.ਜੀ.ਕੇ.ਕਿਸ਼ੋਰ, ਅੰਨਪੂਰਨਾ ਸਟੂਡੀਓਜ਼ ਦੀ ਕਾਰਜਕਾਰੀ ਡਾਇਰੈਕਟਰ ਸੁਪ੍ਰੀਆ ਵਾਈ (Annapurna Studios Executive Director Supriya Y), ਵੈਂਡਰਲਾ ਦੇ ਪ੍ਰੈਜੀਡੈਂਟ ਐਮ. ਸ਼ਿਵਦਾਸ, ਸੀ.ਓ.ਓ. ਬਾਇਓਲਾਜੀਕਲ ਈ. ਲਕਸ਼ਮੀਨਾਰਾਇਣ ਨੇਤੀ, ਲਾਰਸ ਲੈਬਜ਼ ਦੇ ਕਾਰਜਕਾਰੀ ਡਾਇਰੈਕਟਰ ਅਤੇ ਸੀ.ਐਫ.ਓ. ਵੀ.ਵੀ. ਰਵੀ ਕੁਮਾਰ, ਡੀ.ਈ.ਐਫ.ਟੀਮ ਦੇ ਸੀ.ਈ.ਓ. ਗੁਰਪ੍ਰੀਤ ਸਿੰਘ ਅਤੇ ਹੋਰਨਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

ਨਿਵੇਸ਼ ਕਰਨ ਲਈ ਪੰਜਾਬ ਸਭ ਤੋਂ ਵਧਿਆ ਸੂਬਾ: ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਿਆ ਅਤੇ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਆਖਦਿਆਂ ਕਿਹਾ ਕਿ ਸੂਬਾ ਸਰਕਾਰ ਉਦਯੋਗਿਕ ਸਮੂਹਾਂ ਨੂੰ ਪੰਜਾਬ ਵਿੱਚ ਆਪਣੇ ਕੰਮਕਾਜ ਸਥਾਪਤ ਕਰਨ ਲਈ ਪੂਰਣ ਸਹਿਯੋਗ ਦੇਣ ਲਈ ਵਚਨਬੱਧ ਹੈ। ਪੰਜਾਬ ਨੂੰ ਕਾਰੋਬਾਰ ਲਈ ਸਭ ਤੋਂ ਬਿਹਤਰੀਨ ਥਾਂ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ ਕਰਨ ਨਾਲ ਕੰਪਨੀਆਂ ਨੂੰ ਬਹੁਤ ਫ਼ਾਇਦਾ ਹੋਵੇਗਾ।

ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ: ਮੁੱਖ ਮੰਤਰੀ ਨੇ ਜ਼ੋਰ ਨਾਲ ਕਿਹਾ ਕਿ ਸੂਬੇ ਵਿੱਚ ਆਪਸੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ। ਜਿਸ ਸਦਕਾ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਹੋਈ ਹੈ। ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਕਾਰੋਬਾਰੀ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਉੱਤਮ ਉਦਯੋਗਿਕ ਅਤੇ ਕੰਮ ਸੱਭਿਆਚਾਰ ਅਤੇ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਕਾਰੋਬਾਰ ਨੂੰ ਵਧਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਵਿਹਾਰਕ ਨੀਤੀਆਂ ਸਣੇ ਉਦਯੋਗਿਕ ਸ਼ਾਂਤੀ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚਾ ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦਾ ਹੈ।

ਕਾਰੋਬਾਰ ਲਈ ਸਭ ਤੋਂ ਆਸਾਨ ਪਹੁੰਚ ਪੰਜਾਬ: ਮੁੱਖ ਮੰਤਰੀ ਨੇ ਸਨਅਤਕਾਰਾਂ ਨੂੰ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਚੋਟੀ ਦੀ ਪ੍ਰਾਪਤੀ ਵਾਲੇ ਕਾਰੋਬਾਰ ਲਈ ਸਭ ਤੋਂ ਆਸਾਨ ਪਹੁੰਚ ਵਾਲੇ ਰਾਜ ਦੀ ਰੈਂਕਿੰਗ ਵਿੱਚ ਰੱਖਿਆ ਗਿਆ ਹੈ। ਇਸੇ ਤਰ੍ਹਾਂ ਇਨਵੈਸਟ ਪੰਜਾਬ (Invest Punjab) ਨੂੰ ਵੀ 100% ਸਕੋਰ ਨਾਲ ਸਭ ਤੋਂ ਵਧੀਆ ਪ੍ਰਦਰਸ਼ਨ ਵਾਲੀ ਨਿਵੇਸ਼ ਪ੍ਰਮੋਸ਼ਨ ਏਜੰਸੀ ਦਾ ਦਰਜਾ ਦਿੱਤਾ ਗਿਆ ਹੈ। ਸੂਬੇ ਦੀਆਂ ਹੋਰ ਪ੍ਰਾਪਤੀਆਂ ਗਿਣਾਉਂਦੀਆਂ ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੇ ਲੌਜਿਸਟਿਕਸ ਇੰਡੈਕਸ (Logistics Index) ਵਿੱਚ ਵੀ ਪੰਜਾਬ 90% ਤੋਂ ਵੱਧ ਸਕੋਰ ਨਾਲ ਇੱਕ ਅਚੀਵਰ ਸੂਬਾ ਹੈ, ਜੋ ਭਾਰਤ ਵਿੱਚ ਕਾਰਗੋ ਦੀ ਆਵਾਜਾਈ ਦੀ ਸੁਰੱਖਿਆ ਦੇ ਮਾਮਲੇ ਵਿੱਚ ਵੀ ਪਹਿਲੇ ਸਥਾਨ 'ਤੇ ਹੈ।

ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ: ਸਨਅਤਕਾਰਾਂ ਨੂੰ ਸੂਬੇ ਵਿੱਚ ਭਰਪੂਰ 'ਜੀ ਆਇਆਂ' ਨੂੰ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਖੋਜਾਂ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਆਸ ਜਤਾਈ ਕਿ ਇਸ ਦੌਰੇ ਨਾਲ ਸੂਬੇ ਵਿੱਚ ਉਦਯੋਗੀਕਰਨ ਦੀ ਪ੍ਰਕਿਰਿਆ ਨੂੰ ਵੱਡਾ ਹੁਲਾਰਾ ਮਿਲੇਗਾ। ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ।

ਕਾਰੋਬਾਰੀਆਂ ਨਾਲ ਮੁਲਾਕਾਤ ਵਿੱਚ ਸ਼ਾਮਿਲ ਰਹੇ ਇਹ ਲੋਕ: ਮੁੱਖ ਮੰਤਰੀ ਨੇ 23-24 ਫ਼ਰਵਰੀ, 2023 ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਵੀ ਵਿਸ਼ਵ ਦੇ ਉਦਯੋਗਪਤੀਆਂ ਨੂੰ ਨਿੱਘਾ ਸੱਦਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Cabinet Minister Anmol Gagan Mann), ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ (A Venu Prasad) ਏ ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਉਦਯੋਗ ਦਲੀਪ ਕੁਮਾਰ (Principal Secretary Industries Dilip Kumar), ਇਨਵੈਸਟ ਪੰਜਾਬ ਦੇ ਸੀ.ਈ.ਓ. ਕਮਲ ਕਿਸ਼ੋਰ ਯਾਦਵ (CEO of Invest Punjab Kamal Kishore Yadav), ਮੁੱਖ ਮੰਤਰੀ ਦੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ:- CM ਮਾਨ 'ਤੇ ਬਰਸੇ ਹਰਸਿਮਰਤ ਕੌਰ ਬਾਦਲ: ਕਿਹਾ- ਜਿਹੜਾ ਮੁੱਖ ਮੰਤਰੀ ਪਾਰਲੀਮੈਂਟ ਵਿੱਚ 11 ਵਜੇ ਨਸ਼ੇ ਦੀ ਹਾਲਤ 'ਚ ਆਉਂਦਾ ਸੀ, ਉਹ ਅੱਜ ਸੂਬਾ ਚਲਾ ਰਿਹਾ ਹੈ, ਬਿੱਟੂ ਨੂੰ ਵੀ ਲਿਆ ਲਪੇਟੇ 'ਚ

Last Updated : Dec 21, 2022, 12:05 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.