ETV Bharat / state

Appointment Letters: ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ: ਸੀਐਮ ਮਾਨ ਕੱਲ੍ਹ 596 ਮੁੰਡੇ-ਕੁੜੀਆਂ ਨੂੰ ਵੰਡਣਗੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ - Punjab Govt Job

Punjab Govt Job Appointment Letters News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ 10 ਨਵੰਬਰ ਨੂੰ 596 ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁਕੀਆਂ ਹਨ।

CM Mann On Distribute Appointment Letters on november 10 onwords
ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਦਾ ਕੀਤਾ ਐਲਾਨ
author img

By ETV Bharat Punjabi Team

Published : Nov 9, 2023, 4:16 PM IST

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਹੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਤੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕਰਦਿਆਂ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ‘‘ਕੱਲ੍ਹ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ..ਆਉਣ ਵਾਲੇ ਦਿਨਾਂ ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ਉਤੇ ਦਸਤਕ ਨੂੰ ਤਿਆਰ ਨੇ..ਉਹਨਾਂ ਕਿਹਾ ਆਕੀ ਆਉਣ ਵਾਲੇ ਦਿਨਾਂ ਵਿੱਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ’ਤੇ ਦਸਤਕ ਲਈ ਤਿਆਰ ਨੇ...ਅਹਿਸਾਨ ਨਹੀਂ ਫਰਜ਼ ਹੈ”।

  • ਕੱਲ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ..ਆਉਣ ਵਾਲੇ ਦਿਨਾਂ ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ਤੇ ਦਸਤਕ ਨੂੰ ਤਿਆਰ ਨੇ..ਅਹਿਸਾਨ ਨਹੀਂ ਫਰਜ਼ ਹੈ..

    — Bhagwant Mann (@BhagwantMann) November 9, 2023 " class="align-text-top noRightClick twitterSection" data=" ">

ਨੌਕਰੀਆਂ ਦੇਣ ਦੀ ਗਾਰੰਟੀ ਪੂਰੀ: ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18 ਮਹੀਨਿਆਂ ਵਿੱਚ 37100 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਹਨ ਸਨ। ਹੁਣ ਇੱਕ ਵਾਰ ਫਿਰ ਤੋਂ 10 ਨਵੰਬਰ ਦੇ ਦਿਨ 596 ਪਰਿਵਾਰਾਂ ਦੇ ਘਰ ਰੁਜ਼ਗਾਰ ਮੁਹਈਆ ਕਰਵਾਇਆ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਹਰ ਵਾਰ ਦੀ ਤਰ੍ਹਾਂ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਹੌਸਲਾ ਅਫ਼ਜ਼ਾਈ ਕਰਦਿਆਂ, ਜਿੱਥੇ ਉਹਨਾਂ ਦਾ ਸਵਾਗਤ ਕੀਤਾ। ਉਥੇ ਹੀ ਆਉਣ ਵਾਲੇ ਸਮੇਂ 'ਚ ਵੱਧ ਮਿਹਨਤ ਕਰਕੇ ਅੱਗੇ ਵਧਣ ਲਈ ਬਚਨ ਵੀ ਲਿਆ।

CM ਮਾਨ ਨੇ ਅਕਸਰ ਹੀ ਸੂਬੇ ਦੇ ਵਿਕਾਸ ਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਨੌਜਵਾਨਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ।

ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਨੌਜਵਾਨ: ਜ਼ਿਕਰਯੋਗ ਹੈ ਕਿ ਸੂਬੇ ਦੀ ਸਰਕਾਰ ਬਣਨ ਸਮੇਂ ਭਗਵੰਤ ਮਾਨ ਨੇ ਪੰਜਾਬ ਦੀ ਜਨਤਾ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕਰਨ ਦੀ ਹੁਣ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਦੂਜੇ ਪਾਸੇ ਅਜੇ ਵੀ ਪੰਜਾਬ ਦੇ ਅਜਿਹੇ ਲੱਖਾਂ ਨੌਜਵਾਨ ਹਨ ਜੋ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ 'ਤੇ ਹਨ। ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.