ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮਰਹੂਮ ਪਿਤਾ ਅਤੇ ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾ ਰਹੀਆਂ 'ਖੇਡਾਂ ਹਲਕਾ ਸੁਨਾਮ ਦੀਆਂ' ਦਾ ਪੋਸਟਰ ਰਿਲੀਜ਼ (CM Mann released the poster ) ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ 4 ਫਰਵਰੀ ਤੋਂ 2 ਦਿਨਾਂ ਟੂਰਨਾਮੈਂਟ (2 day tournament starts from) ਕੀਤਾ ਗਿਆ ਹੈ। ਇੱਥੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਪੋਸਟਰ ਰਿਲੀਜ਼ ਹੋਣ ਉਪਰੰਤ ਅਮਨ ਅਰੋੜਾ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸਪਾਂਸਰ (Sponsored by Memorial Foundation) ‘ਖੇਡਾਂ ਹਲਕਾ ਸੁਨਾਮ ਦੀਆਂ’ ਟੂਰਨਾਮੈਂਟ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ, ਲੌਂਗੋਵਾਲ ਵਿਖੇ 4 ਫਰਵਰੀ ਤੋਂ 5 ਫਰਵਰੀ, 2023 ਤੱਕ ਕਰਵਾਇਆ ਜਾਵੇਗਾ।
ਵਾਲੀਬਾਲ ਸ਼ੂਟਿੰਗ: ਜ਼ਿਕਰਯੋਗ ਹੈ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ (Sponsored by Memorial Foundation) ਪਿਛਲੇ ਇਕ ਦਹਾਕੇ ਤੋਂ ਹਲਕੇ ਵਿੱਚ ਮੈਡੀਕਲ ਕੈਂਪ ਲਗਾਉਣ ਦੇ ਨਾਲ ਨਾਲ ਲੋਕਾਂ ਦੀ ਭਲਾਈ ਲਈ ਸਮਾਜ ਸੇਵਾ ਦੇ ਹੋਰ ਕਾਰਜ ਵੀ ਕਰ ਰਹੀ ਹੈ। 'ਖੇਡਾਂ ਹਲਕਾ ਸੁਨਾਮ ਦੀਆਂ' ਬਾਰੇ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਖੇਡ ਪ੍ਰੇਮੀ ਹੋਣ ਦੇ ਨਾਲ ਨਾਲ ਵਾਲੀਬਾਲ ਸ਼ੂਟਿੰਗ ਦੇ ਖ਼ੁਦ ਵੀ ਚੰਗੇ ਖਿਡਾਰੀ ਹਨ, ਦੀ ਖੇਡਾਂ ਨੂੰ ਜ਼ਮੀਨੀ ਪੱਧਰ ਉੱਤੇ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਤਹਿਤ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਇਸ ਟੂਰਨਾਮੈਂਟ ਵਿੱਚ (Volleyball shooting in the tournament) ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ।
ਖੇਡਾਂ ਵਤਨ ਪੰਜਾਬ ਦੀਆਂ: ਦੱਸਣਯੋਗ ਹੈ ਕਿ ਮਾਨ ਸਰਕਾਰ ਵੱਲੋਂ ਹਾਲ ਹੀ ਵਿੱਚ "ਖੇਡਾਂ ਵਤਨ ਪੰਜਾਬ ਦੀਆਂ" (KHEDAN WATAN PUNJAB DIYAN ) ਕਰਵਾਈਆਂ ਗਈਆਂ ਸਨ, ਜੋ ਤਿੰਨ ਮਹੀਨੇ ਚੱਲੀਆਂ ਸਨ, ਤਾਂ ਜੋ ਨੌਜਵਾਨਾਂ ਵਿੱਚ ਛੁਪੇ ਖੇਡ ਹੁਨਰ ਨੂੰ ਪਛਾਣ ਅਤੇ ਤਰਾਸ਼ ਕੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪਹਿਲੇ ਤਿੰਨ ਸਥਾਨਾਂ ਉਤੇ ਆਉਣ ਵਾਲੀਆਂ ਟੀਮਾਂ ਨੂੰ ਨਕਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਨਸ਼ਾ ਤਸਕਰੀ ਦੀ ਸੂਚਨਾ ਦੇਣ 'ਤੇ ਗੁਰਦਾਸਪੁਰ ਵਾਸੀਆਂ ਨੂੰ ਮਿਲੇਗਾ ਇਨਾਮ, ਪ੍ਰਸ਼ਾਸਨ ਨੇ ਨਾਪਾਕ ਗਤੀਵਿਧੀਆਂ 'ਤੇ ਨੱਥ ਪਾਉਣ ਲਈ ਕੀਤੀ ਪਹਿਲ
ਅਮਨ ਅਰੋੜਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪਦਮ ਸ੍ਰੀ ਹੈਵੀਵੇਟ ਇੰਟਰਨੈਸ਼ਨਲ ਮੁੱਕੇਬਾਜ਼ ਕੌਰ ਸਿੰਘ ਅਤੇ ਪਦਮ ਸ੍ਰੀ ਅਥਲੀਟ ਸੁਨੀਤਾ ਰਾਣੀ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟੀਮਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਜਨਵਰੀ, 2023 ਹੈ।