ETV Bharat / state

'ਪੰਜਾਬ 'ਚ ਬੰਦ ਹੋਣਗੇ ਹਥਿਆਰਾਂ ਵਾਲੇ ਗੀਤ'

author img

By

Published : May 13, 2022, 2:17 PM IST

Updated : May 13, 2022, 2:54 PM IST

ਮੁੱਖ ਮੰਤਰੀ (Chief Minister of Punjab Bhagwant) ਭਗਵੰਤ ਮਾਨ ਨੇ ਉਨ੍ਹਾਂ ਗਾਇਕਾਂ ਨੂੰ ਚਿਤਾਵਨੀ ਦਿੱਤੀ ਜੋ ਆਪਣੇ ਗੀਤਾਂ ਰਾਹੀਂ 'ਗੰਨ ਕਲਚਰ' ਨੂੰ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਅਜਿਹੇ ਸੱਭਿਆਚਾਰ ਨੂੰ ਨਾ-ਮਨਜ਼ੂਰ ਕਰਾਰ ਦਿੰਦਿਆਂ ਕਿਹਾ ਕਿ ਇਸ ਵਿੱਚ ਸ਼ਾਮਲ ਲੋਕਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਮਾਨ ਨੇ ਕੁਝ ਪੰਜਾਬੀ ਗਾਇਕਾਂ (Punjabi singers) ਵੱਲੋਂ ਬੰਦੂਕ ਸੱਭਿਆਚਾਰ ਅਤੇ ਗੈਂਗਵਾਰ ਨੂੰ ਉਤਸ਼ਾਹਿਤ ਕਰਨ ਦੀ ਪ੍ਰਥਾ ਦੀ ਨਿਖੇਧੀ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗੀਤਾਂ ਰਾਹੀਂ ਸਮਾਜ ਵਿੱਚ ਹਿੰਸਾ, ਨਫ਼ਰਤ ਅਤੇ ਬੁਰਾਈਆਂ ਫੈਲਾਉਣ ਤੋਂ ਗੁਰੇਜ਼ ਕਰਨ।

'ਪੰਜਾਬ 'ਚ ਬੰਦ ਹੋਣਗੇ ਹਥਿਆਰਾ ਵਾਲੇ ਗੀਤ'
'ਪੰਜਾਬ 'ਚ ਬੰਦ ਹੋਣਗੇ ਹਥਿਆਰਾ ਵਾਲੇ ਗੀਤ'

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ (Chief Minister of Punjab Bhagwant) ਭਗਵੰਤ ਮਾਨ ਨੇ ਉਨ੍ਹਾਂ ਗਾਇਕਾਂ ਨੂੰ ਚਿਤਾਵਨੀ ਦਿੱਤੀ ਜੋ ਆਪਣੇ ਗੀਤਾਂ ਰਾਹੀਂ 'ਗੰਨ ਕਲਚਰ' ਨੂੰ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਅਜਿਹੇ ਸੱਭਿਆਚਾਰ ਨੂੰ ਨਾ-ਮਨਜ਼ੂਰ ਕਰਾਰ ਦਿੰਦਿਆਂ ਕਿਹਾ ਕਿ ਇਸ ਵਿੱਚ ਸ਼ਾਮਲ ਲੋਕਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਮਾਨ ਨੇ ਕੁਝ ਪੰਜਾਬੀ ਗਾਇਕਾਂ (Punjabi singers) ਵੱਲੋਂ ਬੰਦੂਕ ਸੱਭਿਆਚਾਰ ਅਤੇ ਗੈਂਗਵਾਰ ਨੂੰ ਉਤਸ਼ਾਹਿਤ ਕਰਨ ਦੀ ਪ੍ਰਥਾ ਦੀ ਨਿਖੇਧੀ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗੀਤਾਂ ਰਾਹੀਂ ਸਮਾਜ ਵਿੱਚ ਹਿੰਸਾ, ਨਫ਼ਰਤ ਅਤੇ ਬੁਰਾਈਆਂ ਫੈਲਾਉਣ ਤੋਂ ਗੁਰੇਜ਼ ਕਰਨ।

ਮੁੱਖ ਮੰਤਰੀ (Chief Minister) ਨੇ ਅਜਿਹੇ ਗਾਇਕਾਂ ਨੂੰ ਗੀਤਾਂ ਰਾਹੀਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਬੜ੍ਹਾਵਾ ਦੇਣ ਦੀ ਬਜਾਏ ਪੰਜਾਬ ਦੇ ਸੱਭਿਆਚਾਰ (Culture of Punjab) ਅਤੇ ਪੰਜਾਬੀਅਤ ਦਾ ਸਤਿਕਾਰ ਕਰਨ ਅਤੇ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੇ ਬੰਧਨ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀ। ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਾਨ ਨੇ ਗਾਇਕਾਂ ਨੂੰ ਆਪਣੀ ਭੂਮਿਕਾ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਪੰਜਾਬ ਦੇ ਸੱਭਿਆਚਾਰਕ ਵਿਰਸੇ ਨੂੰ ਅੱਗੇ ਵਧਾਉਣ ਦਾ ਸੱਦਾ ਦਿੱਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗਨ ਕਲਚਰ ਤੇ ਗੈਂਗਸਟਰਾਂ (Gangsters) ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਗਾਇਕਾਂ ਨੂੰ ਲੈ ਕੇ ਭੜਕੇ ਹਨ। ਉਨ੍ਹਾਂ ਕਿਹਾ ਕਿ ਗਨ ਕਲਚਰ ਤੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਬੰਦ ਕਰੋ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਰਕਾਰ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਅਪੀਲ ਹੈ, ਪਰ ਜੇਕਰ ਭਵਿੱਖ 'ਚ ਅਜਿਹੇ ਗੀਤ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਨਹੀਂ ਬਖਸ਼ੇਗੀ।

ਵੀਰਵਾਰ ਨੂੰ ਹੋਈ ਮੀਟਿੰਗ ਵਿੱਚ ਸੀ.ਐੱਮ ਮਾਨ (CM Mann) ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐੱਸ.ਐੱਸ.ਪੀ, ਪੁਲਿਸ ਕਮਿਸ਼ਨਰ ਤੇ ਡਿਪਟੀ ਕਮਿਸ਼ਨਰਾਂ ਨੂੰ ਇਸ 'ਤੇ ਨਜ਼ਰ ਰੱਖਣ ਲਈ ਕਿਹਾ ਹੈ। ਸੀ.ਐੱਮ ਭਗਵੰਤ ਮਾਨ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੇ ਗੀਤਾਂ ਰਾਹੀ ਬੱਚੇ ਵਿਗੜ ਰਹੇ ਹਨ। ਗੀਤਾਂ ਵਿੱਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੋ।

ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਇਸ ਰੁਝਾਨ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ। ਸੀ.ਐੱਮ ਮਾਨ ਨੇ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਆਪਣੇ ਗੀਤਾਂ ਵਿੱਚ ਸਮਾਜ ਵਿਰੋਧੀਆਂ ਦੀ ਵਡਿਆਈ ਨਹੀਂ ਕਰਨੀ ਚਾਹੀਦੀ। ਇਸ ਨਾਲ ਸਮਾਜ ਵਿੱਚ ਹਿੰਸਾ, ਨਫ਼ਰਤ ਤੇ ਦੁਸ਼ਮਣੀ ਭੜਕ ਰਹੀ ਹੈ। ਇਸ ਦੀ ਬਜਾਏ ਗਾਇਕਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ 'ਤੇ ਚੱਲਦੇ ਹੋਏ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਾਲੇ ਗੀਤ ਗਾਉਣੇ ਚਾਹੀਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਲਈ ਪਾਲੀਵੁੱਡ ਇੰਡਸਟਰੀ ਕੋਈ ਨਵੀਂ ਗੱਲ ਨਹੀਂ ਹੈ। ਮਾਨ ਨੇ ਕਈ ਦਹਾਕਿਆਂ ਤੋਂ ਕਾਮੇਡੀ ਕੀਤੀ ਹੈ। ਉਸ ਦੇ ਕਈ ਟੀਵੀ ਸ਼ੋਅ, ਕੈਸੇਟਾਂ ਮਾਰਕੀਟ ਵਿੱਚ ਆ ਚੁੱਕੀਆਂ ਹਨ। ਉਸ ਨੇ ਮਸ਼ਹੂਰ ਟੀਵੀ ਸ਼ੋਅ ਲਾਫਟਰ ਚੈਲੇਂਜ ਵਿੱਚ ਵੀ ਹਿੱਸਾ ਲਿਆ।

ਇਹ ਵੀ ਪੜ੍ਹੋ:ਬਜਟ 'ਚ ਨਹੀਂ ਲੱਗੇਗਾ ਕੋਈ ਨਵਾਂ ਟੈਕਸ: ਵਿੱਤ ਮੰਤਰੀ

Last Updated : May 13, 2022, 2:54 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.