ਚੰਡੀਗੜ੍ਹ ਡੈਸਕ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਸ਼ਿਆਂ 'ਤੇ ਸਬੰਧਤ ਮੰਤਰੀਆਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮੁੱਖ ਮੰਤਰੀ ਦੀ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਣ ਜਾ ਰਹੀ ਹੈ ਅਤੇ ਇਹ ਮੀਟਿੰਗ ਦੁਪਹਿਰ 2 ਵਜੇ ਤੱਕ ਚੱਲੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੀਟਿੰਗ ਦਾ ਮੁੱਖ ਮੁੱਦਾ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਮੁਹੱਈਆ ਕਰਵਾਉਣਾ ਹੈ।
ਮੀਟਿੰਗ ਵਿੱਚ ਬ੍ਰਿਟਿਸ਼ ਕੌਂਸਲ ਦੀ ਵਫ਼ਦ ਵੀ ਹੋਵੇਗਾ ਸ਼ਾਮਲ : ਮੁੱਖ ਮੰਤਰੀ ਮਾਨ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਬੱਸ ਸੇਵਾ ਦੀ ਰੂਪ-ਰੇਖਾ ਬਾਰੇ ਸਬੰਧਤ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਨਗੇ। ਇਸ ਤੋਂ ਇਲਾਵਾ ਮੀਟਿੰਗ ਵਿੱਚ ਅੱਜ ਪੀਯੂ ਵਿੱਚ ਹੋਸਟਲ ਬਣਾਉਣ ਦਾ ਮੁੱਦਾ ਵੀ ਵਿਚਾਰਿਆ ਗਿਆ। ਸੂਤਰਾਂ ਅਨੁਸਾਰ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਕਰਨ ਲਈ ਬ੍ਰਿਟਿਸ਼ ਕੌਂਸਲ ਦਾ ਵਫ਼ਦ ਵੀ ਪਹੁੰਚਿਆ। ਇਸ ਤੋਂ ਬਾਅਦ, ਵਫ਼ਦ ਦੁਆਰਾ ਇੱਕ ਸਮਝੌਤੇ 'ਤੇ ਦਸਤਖਤ ਕੀਤੇ ਗਏ ਹਨ। ਇਸ ਸਮਝੌਤੇ ਅਨੁਸਾਰ ਪੰਜਾਬ ਦੀਆਂ ਉੱਚ ਸਿੱਖਿਆ ਵਾਲੀਆਂ ਵਿੱਦਿਅਕ ਸੰਸਥਾਵਾਂ ਵਿੱਚ ਅਧਿਆਪਕਾਂ ਨੂੰ ਅੰਗਰੇਜ਼ੀ ਭਾਸ਼ਾ ਦੀ ਬਿਹਤਰ ਸਿਖਲਾਈ ਦਿੱਤੀ ਜਾਣੀ ਹੈ, ਤਾਂ ਜੋ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦਾ ਬਿਹਤਰ ਗਿਆਨ ਦੇ ਸਕਣ। ਇਸ ਤਹਿਤ ਹੁਣ ਸਰਕਾਰ ਦਾ ਨੌਜਵਾਨਾਂ ਲਈ ਵੱਡਾ ਉਪਰਾਲਾ, ਇੰਗਲਿਸ਼ ਫਾਰ ਵਰਕ ਪ੍ਰੋਗਰਾਮ ਤਹਿਤ 5000 ਵਿਦਿਆਰਥੀਆਂ ਦਾ ਬੈਚ ਲਵੇਗਾ ਟ੍ਰੇਨਿੰਗ
- ਖੰਨਾ 'ਚ ਹਾਈਵੇਅ 'ਤੇ ਤੜਫ਼ਦੇ ਨੌਜਵਾਨ ਦੀ ਨਵਜੋਤ ਸਿੱਧੂ ਨੇ ਬਚਾਈ ਜਾਨ, ਆਪਣੀ ਜਿਪਸੀ 'ਚ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ
- ਮੀਂਹ ਤੋਂ ਬਾਅਦ ਬਿਆਸ ਦਰਿਆ ਵਿੱਚ ਵਧਿਆ ਪਾਣੀ ਦਾ ਪੱਧਰ, ਕਿਸਾਨਾਂ ਦੀਆਂ ਫਸਲਾਂ ਪ੍ਰਭਾਵਿਤ ਹੋਣ ਦਾ ਖਦਸ਼ਾ
- ਪਠਾਨਕੋਟ ਏਅਰਫੋਰਸ ਸਟੇਸ਼ਨ 'ਤੇ ਤਾਇਨਾਤ ਮਹਿਲਾ ਸਕੁਐਡਰਨ ਲੀਡਰ ਅਰਸ਼ਿਤਾ ਜੈਸਵਾਲ ਦੀ ਮੌਤ, ਮੈਸ ਵਾਲੇ ਲੜਕੇ ਨੇ ਚੋਰੀ ਦੀ ਨੀਅਤ ਨਾਲ ਕੀਤਾ ਸੀ ਹਮਲਾ
ਜ਼ਿਕਰਯੋਗ ਹੈ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਆਈਏਐਸ/ਆਈਪੀਐਸ/ਆਈਆਰਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਰਾਜ ਵਿੱਚ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਸਥਾਪਤ ਕਰਨ ਬਾਰੇ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ।
ਯੂਪੀਐਸਸੀ ਦੀਆਂ ਪ੍ਰੀਖਿਆਵਾਂ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ : ਮੁੱਖ ਮੰਤਰੀ ਨੇ ਬੀਤੇ ਦਿਨੀਂ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਸੀ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂਪੀਐਸਸੀ ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮੁਫ਼ਤ ਮਿਆਰੀ ਸਿਖਲਾਈ ਦੇਣਗੇ ਅਤੇ ਸੂਬਾ ਤੇ ਕੇਂਦਰ ਸਰਕਾਰ ਦੋਵਾਂ ਵਿੱਚ ਉੱਚ ਅਹੁਦਿਆਂ 'ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਅਜਿਹੇ ਨੌਕਰਸ਼ਾਹ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ, ਜਿਨ੍ਹਾਂ ਨੇ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾ ਕੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਅਮੀਰ ਪਰੰਪਰਾ ਨੂੰ ਭਵਿੱਖ ਵਿੱਚ ਵੀ ਬਰਕਰਾਰ ਰੱਖਣਾ ਹੋਵੇਗਾ, ਜਿਸ ਲਈ ਇਹ ਕੇਂਦਰ ਅਹਿਮ ਭੂਮਿਕਾ ਨਿਭਾਉਣਗੇ।