ETV Bharat / state

Punjab budget 2023: ਪਲੇਠੇ ਬਜਟ ਤੋਂ ਪਹਿਲਾਂ ਸੀਐੱਮ ਮਾਨ ਦਾ ਟਵੀਟ, ਕਿਹਾ- ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਹੋਵੇਗਾ ਲੋਕ ਪੱਖੀ

ਪੰਜਾਬ ਸਰਕਾਰ ਅੱਜ ਆਪਣਾ ਪਲੇਠਾ ਬਜਟ ਪੇਸ਼ ਕਰਨ ਜਾ ਰਹੀ ਹੈ। ਮੁੱਖ ਮੰਤਰੀ ਪੰਜਾਬ ਨੇ ਬਜਟ ਸਬੰਧੀ ਟਵੀਟ ਕਰਦਿਆਂ ਲਿਖਿਆ ਕਿ ਅੱਜ ਦੇ ਦਿਨ ਹੀ ਲੋਕਾਂ ਨੇ ਉਨ੍ਹਾਂ ਦੇ ਹੱਕ ਵਿੱਚ ਫਤਵਾ ਦਿੱਤਾ ਜੀ ਅਤੇ ਅੱਜ ਹੀ ਉਹ ਲੋਕ ਪੱਖੀ ਬਜਟ ਪੇਸ਼ ਕਰਨ ਜਾ ਰਹੇ ਨੇ।

CM Mann's tweet about the first budget of the Punjab government
Punjab budget 2023: ਪਲੇਠੇ ਬਜਟ ਤੋਂ ਪਹਿਲਾਂ ਸੀਐੱਮ ਮਾਨ ਦਾ ਟਵੀਟ, ਕਿਹਾ- ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਹੋਵੇਗਾ ਲੋਕ ਪੱਖੀ
author img

By

Published : Mar 10, 2023, 10:20 AM IST

ਚੰਡੀਗੜ੍ਹ: ਅੱਜ ਤੋਂ ਇੱਕ ਸਾਲ ਪਹਿਲਾਂ ਪੰਜਾਬੀਆਂ ਨੇ ਬਦਲਾਅ ਦੀ ਹਨੇਰੀ ਉੱਤੇ ਮੋਹਰ ਲਗਾਉਂਦਿਆਂ ਰਿਵਾਇਤੀ ਪਾਰਟੀਆਂ ਨੂੰ ਝਟਕਾ ਦੇਕੇ ਉੱਭਰ ਰਹੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕਾਂ ਨੇ ਫਤਵਾ ਦਿੱਤਾ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਦਾਬ ਵਿੱਚ 92 ਸੀਟਾਂ ਵਾਲੀ ਬਹੁਮਤ ਦੀ ਸਰਕਾਰ ਬਣਾਈ ਅਤੇ ਅੱਜ ਇੱਕ ਸਾਲ ਮਗਰੋਂ ਪੰਜਾਬੀਆਂ ਦੇ ਫਤਵੇ ਦਾ ਮੁੱਖ ਪੰਜਾਬ ਸਰਕਾਰ ਮੋੜਨ ਜਾ ਰਹੀ ਆਪਣਾ ਪਲੇਠਾ ਬਜਟ ਪੇਸ਼ ਕਰਕੇ।

  • ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ...ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ 'ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ...
    ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ...ਤੇ 'ਰੰਗਲੇ ਪੰਜਾਬ' ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ...

    — Bhagwant Mann (@BhagwantMann) March 10, 2023 " class="align-text-top noRightClick twitterSection" data=" ">

ਬਜਟ ਤੋਂ ਪਹਿਲਾਂ ਸੀਐੱਮ ਦਾ ਟਵੀਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦੇ ਪਲੇਠੇ ਬਜਟ ਤੋਂ ਪਹਿਲਾਂ ਟਵੀਟ ਕਰਦਿਆਂ ਲਿਖਿਆ ਹੈ ਕਿ,' ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ,ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ 'ਚ ਸਾਨੂੰ ਮਿਲਿਆ ਸੀ ਅਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ, ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ ਤੇ 'ਰੰਗਲੇ ਪੰਜਾਬ' ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ,'। ਦੱਸ ਦਈਏ ਪੰਜਾਬ ਸਰਕਾਰ ਦੇ ਪਲੇਠੇ ਬਜਟ ਤੋਂ ਆਮ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ ਅਤੇ ਵੱਖ-ਵੱਖ ਖੇਤਰਾਂ ਦੇ ਲੋਕ ਪੰਜਾਬ ਸਰਕਾਰ ਤੋਂ ਆਸਾਂ ਲਾਈ ਬੈਟੇ ਹਨ।

ਵੱਖ-ਵੱਖ ਖੇਤਰਾਂ ਨੂੰ ਉਮੀਦਾਂ: ਪੰਜਾਬ ਦੇ ਖੇਤੀਬਾੜੀ ਸੈਕਟਰ ਨਾਲ ਜੁੜੀਆਂ ਕਿਸਾਨਾਂ ਦੀਆਂ ਨਜ਼ਰਾਂ ਵੀ ਸਰਕਾਰ ਦੇ ਇਸ ਵਾਰ ਦੇ ਪਹਿਲੇ ਬਜਟ ਨਾਲ ਜੁੜੀਆਂ ਹੋਈਆਂ ਹਨ। ਬੀਜਾਂ ਦੇ ਭਾਅ, ਦਵਾਈਆਂ, ਸਪਰੇਹਾਂ ਨੂੰ ਲੈ ਕੇ ਕਿਸਾਨਾਂ ਵਲੋਂ ਸਰਕਾਰ ਅੱਗੇ ਕਈ ਵਾਰ ਇਸ ਖੇਤਰ ਨਾਲ ਜੁੜੀਆਂ ਮੰਗਾਂ ਰੱਖੀਆਂ ਗਈਆਂ ਹਨ। ਅੱਜ ਦੇ ਬਜਟ ਵਿੱਚ ਸਰਕਾਰ ਖੇਤੀ ਸੈਕਟਰ ਲਈ ਕੋਈ ਨਵਾਂ ਐਲਾਨ ਕਰ ਸਕਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਵੀ ਬੂਰ ਪੈ ਸਕਦਾ ਹੈ। ਰੁਜ਼ਗਾਰ ਦੇ ਮੌਕਿਆਂ ਵਿੱਚ ਉਦਯੋਗਿਕ ਖੇਤਰ ਵੱਡੀ ਭੂਮਿਕਾ ਨਿਭਾਉਂਦਾ ਹੈ। ਸਰਕਾਰ ਵਲੋਂ ਉਦਯੋਗਾਂ ਲਈ ਨਵੀਂ ਨੀਤੀ ਅਤੇ ਇਸ ਤਹਿਤ ਕੋਈ ਵੱਡਾ ਐਲਾਨ ਕਰਨ ਦੀ ਪੂਰੀ ਆਸ ਹੈ। ਉਦਯੋਗਾਂ ਅਤੇ ਸੱਨਅਤੀ ਖੇਤਰ ਨਾਲ ਜੁੜੇ ਲੋਕਾਂ ਦੀਆਂ ਮੰਗਾਂ ਵੀ ਸਰਕਾਰ ਦੇ ਧਿਆਨ ਵਿਚ ਹਨ। ਇਸ ਲਈ ਇਸ ਖੇਤਰ ਦੀ ਵੀ ਸਿੱਧੀ ਨਜਰ ਸਰਕਾਰ ਦੇ ਬਜਟ ਉੱਤੇ ਲੱਗੀ ਹੋਈ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਦੀ ਗੱਲ ਕਹੀ ਸੀ ਜੋ ਇੱਕ ਸਾਲ ਪੂਰਾ ਹੋਣ ਦੇ ਬਾਵਜੂਦ ਹੁਣ ਤੱਕ ਪੂਰੀ ਨਹੀਂ ਹੋਈ। ਇਸ ਬਜਟ ਉੱਤੇ ਮਹਿਲਾਵਾਂ ਦੀ ਵੀ ਨਜ਼ਰ ਰਹੇਗੀ ਕਿ ਕੀ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦੀ ਹੈ ਜਾਂ ਨਹੀਂ।

ਇਹ ਵੀ ਪੜ੍ਹੋ: What is The Budget ? ਜਾਣੋ ਕਿ ਹੁੰਦਾ ਹੈ ਬਜਟ, ਵਿਦਿਆਰਥੀਆਂ ਨੂੰ ਬਜਟ ਬਾਰੇ ਪਤਾ ਹੋਣੀਆਂ ਚਾਹੀਦੀਆਂ ਨੇ ਇਹ ਗੱਲਾਂ...

ETV Bharat Logo

Copyright © 2024 Ushodaya Enterprises Pvt. Ltd., All Rights Reserved.