ਚੰਡੀਗੜ੍ਹ ਡੈਸਕ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਬੀਤੇ ਸਮੇਂ ਦੌਰਾਨ ਕਈ ਲੋਕਾਂ ਕੋਲੋਂ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਛੁਡਵਾਈਆਂ ਗਈਆਂ ਸਨ। ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬੀਤੇ ਸਮੇਂ ਵਿੱਚ ਪੰਜਾਬ ਦੇ ਕਈ ਪਿੰਡਾਂ ਤੇ ਸ਼ਹਿਰਾਂ ਵਿਚੋਂ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਛੁਡਵਾਈਆਂ ਗਈਆਂ ਹਨ। ਇਸੇ ਕੜੀ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਇਕ ਟਵੀਟ ਜਾਰੀ ਕਰਦਿਆਂ ਸਰਕਾਰੀ ਜ਼ਮੀਨਾਂ ਉਤੇ ਕਬਜ਼ਾ ਕਰ ਕੇ ਬੈਠੇ ਰਸੂਖਦਾਰ ਲੋਕਾਂ ਨੂੰ ਅਲਟੀਮੇਟਮ ਜ਼ਰੀਏ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 31 ਮਈ ਤਕ ਕਬਜ਼ਾ ਕਰ ਕੇ ਬੈਠੇ ਲੋਕ ਜ਼ਮੀਨਾਂ ਛੱਡ ਦੇਣ ਕਿਉਂਕਿ ਸਰਕਾਰ ਵੱਲੋਂ 1 ਜੂਨ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਵਿੱਢੀ ਜਾ ਰਹੀ ਹੈ।
-
ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ.
— Bhagwant Mann (@BhagwantMann) May 19, 2023 " class="align-text-top noRightClick twitterSection" data="
">ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ.
— Bhagwant Mann (@BhagwantMann) May 19, 2023ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ.
— Bhagwant Mann (@BhagwantMann) May 19, 2023
ਮੁੱਖ ਮੰਤਰੀ ਨੇ ਕੀਤਾ ਟਵੀਟ : ਸਰਕਾਰੀ ਜ਼ਮੀਨਾਂ ਛੁਡਵਾਉਣ ਸਬੰਧੀ ਮੁੱਖ ਮਤੰਰੀ ਨੇ ਟਵੀਟ ਜਾਰੀ ਕਰਦਿਆਂ ਲਿਖਿਆ ਹੈ ਕਿ "ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
- Raid News: 24 ਘੰਟਿਆਂ ਬਾਅਦ ਖਤਮ ਹੋਈ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਪਈ ਰੇਡ, ਸਹਿਯੋਗੀਆਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਜਾਰੀ
- Dharamsot Got Bail: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ ਤੋਂ ਰਿਹਾਅ, ਹਾਈ ਕੋਰਟ ਨੇ ਦਿੱਤੀ ਜ਼ਮਾਨਤ
- ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਸੂਚੀ ਜਾਰੀ, ਸੰਸਦ ਮੈਂਬਰ ਤੋਂ ਲੈ ਕੇ ਸਾਬਕਾ ਵਿਧਾਇਕ ਸ਼ਾਮਲ
5 ਹਜ਼ਾਰ ਏਕੜ ਜ਼ਮੀਨ ਖਾਲੀ ਕਰਨ ਦਾ ਟੀਚਾ : ਮੁੱਖ ਮੰਤਰੀ ਭਗਵੰਤ ਮਾਨ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਦਾ ਟੀਚਾ 31 ਮਈ ਤੱਕ ਪੰਜ ਹਜ਼ਾਰ ਏਕੜ ਜ਼ਮੀਨ ਖਾਲੀ ਕਰਵਾਉਣ ਦਾ ਹੈ। ਹੁਣ ਤੱਕ ਕਰੀਬ 287 ਏਕੜ ਜ਼ਮੀਨ ਖਾਲੀ ਕਰਵਾਈ ਜਾ ਚੁੱਕੀ ਹੈ। ਮਾਨ ਵੱਲੋਂ ਕੁਝ ਦਿਨ ਪਹਿਲਾਂ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਜ਼ਮੀਨ ’ਤੇ ਕਾਬਜ਼ ਵਿਅਕਤੀ ਆਪਣੀ ਮਰਜ਼ੀ ਨਾਲ ਜ਼ਮੀਨ ਖਾਲੀ ਨਹੀਂ ਕਰਦੇ ਤਾਂ ਅਜਿਹੇ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਦੀਆਂ ਪਿਛਲੀਆਂ ਦੇਣਦਾਰੀਆਂ ਵੀ ਵਸੂਲੀਆਂ ਜਾ ਸਕਦੀਆਂ ਹਨ।
ਪੰਜਾਬ ਵਿੱਚ ਵੀ ਚੱਲ ਸਕਦੇ ਨੇ ਬੁਲਡੋਜ਼ਰ : ਉੱਤਰ ਪ੍ਰਦੇਸ਼ ਅਤੇ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਕਾਰਵਾਈ ਹੋਣ ਜਾ ਰਹੀ ਹੈ। ਜਿਸ ਕਾਰਨ ਪੰਜਾਬ ਵਿੱਚ ਹਲਚਲ ਤੇਜ਼ ਹੋ ਗਈ ਹੈ। ਪੰਜਾਬ 'ਚ ਸਰਕਾਰੀ ਕਬਜ਼ੇ ਵਾਲੀਆਂ ਥਾਵਾਂ 'ਤੇ ਬੁਲਡੋਜ਼ਰਾਂ ਨਾਲ ਕਾਰਵਾਈ ਕੀਤੀ ਜਾ ਸਕਦੀ ਹੈ। ਸੀ.ਐਮ ਮਾਨ ਨੇ ਇਸ ਲਈ ਕਬਜ਼ਾ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ।