ETV Bharat / state

Investment Punjab Summit: ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਮੁੱਖ ਮੰਤਰੀ ਮਾਨ ਨੇ ਲਿਆ ਜਾਇਜ਼ਾ - Punjab Investment Summit on February 23 24

ਪੰਜਾਬ ਵਿੱਚ 23 ਤੇ 24 ਫਰਵਰੀ ਨੂੰ ਹੋਣ ਜਾ ਰਹੇ ਨਿਵੇਸ਼ ਪੰਜਾਬ ਸੰਮੇਲਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਤੇ ਤਿਆਰੀਆਂ ਦਾ ਜਾਇਜਾ ਲਿਆ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।

ਮੁੱਖ ਮੰਤਰੀ ਨੇ 23-24 ਫਰਵਰੀ ਨੂੰ ਕਰਵਾਏ ਜਾ ਰਹੇ ‘ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

author img

By

Published : Feb 15, 2023, 5:50 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ 23 ਤੇ 24 ਫਰਵਰੀ 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਕਰਵਾਏ ਜਾ ਰਹੇ ‘ਨਿਵੇਸ਼ ਪੰਜਾਬ ਸੰਮੇਲਨ’ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਡੇ ਸਮਾਗਮ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ, ਜਿਸ ਵਿਚ ਦੇਸ਼ ਦੇ ਨਾਲ-ਨਾਲ ਵਿਸ਼ਵ ਭਰ ਤੋਂ ਉਦਯੋਗਿਕ ਦਿੱਗਜ਼ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।

ਇਹ ਵੀ ਪੜੋ: Cyber Fraud in Ludhiana: ਜੇਕਰ ਤੁਹਾਡੇ ਨਾਲ ਵੀ ਹੋ ਜਾਵੇ ਸਾਇਬਰ ਠੱਗੀ ਤਾਂ ਪੜ੍ਹੋ ਇਸ ਤਰ੍ਹਾਂ ਵਾਪਿਸ ਆਉਣਗੇ ਤੁਹਾਡੇ ਪੈਸੇ

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਵੇਗਾ, ਜਿਸ ਨਾਲ ਸੂਬਾ ਤਰੱਕੀਆਂ ਦੀ ਬੁਲੰਦੀਆਂ ਛੂਹੇਗਾ। ਉਨ੍ਹਾਂ ਕਿਹਾ ਕਿ ਘਰੇਲੂ ਅਤੇ ਆਲਮੀ ਨਿਵੇਸ਼ਕਾਰਾਂ ਦਰਮਿਆਨ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਨਿਵੇਸ਼ ਪੰਜਾਬ ਇਸ ਮੌਕਾ ਦਾ ਭਰਪੂਰ ਲਾਭ ਉਠਾਏਗਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਖਿਆ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਡੈਲੀਗੇਟਾਂ ਨਾਲ ਸੂਬੇ ਦੇ ਮੋਹਰੀ ਉੱਦਮੀਆਂ ਦੀ ਸਿੱਧੀ ਗੱਲਬਾਤ ਕਰਨ ਦੀ ਵਿਵਸਥਾ ਵੀ ਕੀਤੀ ਜਾਵੇ।

ਮੁੱਖ ਮੰਤਰੀ ਨੇ ਇਸ ਨਾਲ ਵੱਖ-ਵੱਖ ਸੈਕਟਰਾਂ ਵਿੱਚ ਉਦਯੋਗਿਕ ਇਕਾਈਆਂ ਸਥਾਪਤ ਕਰਨ ਦੀ ਜਾਣਕਾਰੀ ਦੇ ਤਕਨੀਕੀ ਵਿਚਾਰ-ਵਟਾਂਦਰੇ ਦੇ ਨਾਲ-ਨਾਲ ਤਕਨੀਕੀ ਸਹਿਯੋਗ ਦੀਆਂ ਸੰਭਾਵਨਾਵਾਂ ਨੂੰ ਹੋਰ ਖੋਜਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਿਵੇਸ਼ ਪੰਜਾਬ ਸੰਮੇਲਨ ਵਿੱਚ ਹਿੱਸਾ ਲੈਣ ਲਈ ਸੂਬੇ ਵਿੱਚ ਆਉਣ ਵਾਲੀ ਆਲਮੀ ਇੰਡਸਟਰੀ ਤੋਂ ਪਹਿਲਾਂ ‘ਬ੍ਰਾਂਡ ਪੰਜਾਬ’ ਨੂੰ ਸਹੀ ਢੰਗ ਨਾਲ ਉਭਾਰਨਾ ਚਾਹੀਦਾ ਹੈ।

ਸੀਐਮ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਸੰਮੇਲਨ ਉਦਯੋਗਿਕ ਖੇਤਰ ਵਿੱਚ ਸੂਬੇ ਦੀ ਵਿਸ਼ਾਲ ਸਮਰੱਥਾ ਨੂੰ ਵਿਸ਼ਵ ਦੇ ਸਾਹਮਣੇ ਦਿਖਾਉਣ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਕਿ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।

ਇਹ ਵੀ ਪੜੋ: Gangster Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹੁਣ ਰਿੜਕੇਗੀ ਜੈਪੁਰ ਪੁਲਿਸ

ETV Bharat Logo

Copyright © 2025 Ushodaya Enterprises Pvt. Ltd., All Rights Reserved.