ਚੰਡੀਗੜ੍ਹ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਗਈ ਹੈ। ਪੰਜਾਬ ਵਿੱਚ ਜ਼ਿਮਨੀ ਚੋਣਾਂ ਵਿਧਾਨ ਸਭਾ ਹਲਕਾ ਫਗਵਾੜਾ, ਮੁਕੇਰੀਆਂ, ਦਾਖਾਂ ਅਤੇ ਜਲਾਲਾਬਾਦ ਵਿੱਚ ਹੋਣੀਆਂ ਹਨ। ਇਨ੍ਹਾਂ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾ ਲਈ ਨਾਮਜ਼ਦਗੀ ਪੱਤਰ ਸਬ-ਡਵੀਜਨਲ ਮੈਜਿਸਟ੍ਰੇਟ ਫਗਵਾੜਾ, ਮੁਕੇਰੀਆਂ, ਦਾਖਾੰ ਤੇ ਜਲਾਲਾਬਾਦ ਦੇ ਕੋਲ ਦਾਖ਼ਲ ਕੀਤੇ ਜਾਣਗੇ।
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 30 ਸਤੰਬਰ ਅਤੇ ਨਾਮ ਵਾਪਸ ਲੈਣ ਦੀ 3 ਅਕਤੂਬਰ ਨਿਰਧਾਰਿਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਇਸ ਵਾਰ ਚੋਣਾਂ ਵਿੱਚ ਪਲਾਸਟਿਕ ਦੀ ਵਰਤੋਂ ਅਤੇ ਟ੍ਰੈਫਿਕ ਨਿਯਮਾਂ ਦਾ ਵੀ ਖਾਸ ਤੌਰ 'ਤੇ ਧਿਆਨ ਰੱਖਿਆ ਜਾਵੇਗਾ ਜਿਸ ਲਈ ਪੰਜਾਬ ਪੁਲਿਸ ਨੂੰ ਵੀ ਬੇਨਤੀ ਕੀਤੀ ਗਈ ਹੈ।
ਮੁੱਖ ਚੋਣ ਅਫ਼ਸਰ ਐੱਸ ਕਰੁਣਾ ਰਾਜੂ ਦਾ ਕਹਿਣਾ ਹੈ ਕਿ 27 ਅਕਤੂਬਰ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ ਅਤੇ ਚਾਰ ਹਲਕਿਆਂ ਦੇ ਉੱਪਰ ਖ਼ਾਸ ਤੌਰ 'ਤੇ ਨਜ਼ਰ ਰੱਖੀ ਜਾਵੇਗੀ।
ਇਹ ਵੀ ਪੜੋ: ਸੋਨੀਆ ਗਾਂਧੀ ਅਤੇ ਮਨਮੋਹਨ ਸਿੰਘ ਨੇ ਤਿਹਾੜ ਜੇਲ੍ਹ 'ਚ ਕੀਤੀ ਚਿਦੰਬਰਮ ਨਾਲ ਮੁਲਾਕਾਤ
ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕੇਂਦਰ ਨੂੰ ਵੀ ਉਨ੍ਹਾਂ ਵੱਲੋਂ ਮੁੱਖ ਚੋਣ ਕਮਿਸ਼ਨ ਨੂੰ ਖ਼ਤ ਲਿਖਿਆ ਗਿਆ ਹੈ ਜਿਸ ਅੰਦਰ 24 ਸਰੁੱਖਿਆਂ ਬਲਾਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਸੀ-ਵਿਜਲ ਐਪ ਜ਼ਰੀਏ ਲੋਕ ਆਪਣੀ ਸ਼ਿਕਾਇਤ ਕਰ ਸਕਦੇ ਹਨ। ਉੱਥੇ ਹੀ ਸ਼ਿਕਾਇਤ ਅਤੇ ਜਾਣਕਾਰੀ ਦੇਣ ਲਈ 1950 ਨੰਬਰ ਵੀ ਜਾਰੀ ਕੀਤਾ ਗਿਆ ਹੈ।