ETV Bharat / state

ਪੰਨੂੰ ਪੰਜਾਬ ਆ ਕੇ ਵਿਖਾਵੇ, ਸਬਕ ਸਿਖਾ ਦੇਵਾਂਗਾ : ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਦੇ ਪ੍ਰਬੰਧਕੀ ਕੰਪਲੈਕਸ 'ਚ ਖਾਲਿਸਤਾਨੀ ਝੰਡਾ ਲਹਿਰਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਨਾਲ ਹੀ ਉਨ੍ਹਾਂ ਐਸ.ਐਫ.ਜੇ. ਦੇ ਮੁਖੀ ਨੂੰ ਚੁਨੌਤੀ ਦਿੱਤੀ ਹੈ ਕਿ ਜੇਕਰ ਉਸ ਵਿੱਚ ਹਿੰਮਤ ਹੈ ਤਾਂ ਉਹ ਪੰਜਾਬ ਆ ਕੇ ਵਿਖਾਵੇ।

ਪਨੂੰ ਪੰਜਾਬ ਆ ਕੇ ਵਿਖਾਵੇ, ਸਬਕ ਸਿਖਾ ਦੇਵਾਂਗਾ : ਕੈਪਟਨ

author img

By

Published : Aug 14, 2020, 10:52 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਵਿੱਚ ‘ਖਾਲਿਸਤਾਨ’ ਦਾ ਝੰਡਾ ਲਹਿਰਾਉਣ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਨਾਲ ਹੀ ਨੌਜਵਾਨਾਂ ਨੂੰ ਵੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਅਤੇ ਉਸ ਦੀ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਵਰਗੇ ਭਾਰਤ ਵਿਰੋਧ ਅਨਸਰਾਂ ਦੇ ਕੂੜ ਪ੍ਰਚਾਰ ਦੇ ਬਹਿਕਾਵੇ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਪੰਨੂੰ ਨੂੰ ਵੰਗਾਰਦਿਆਂ ਕਿਹਾ,‘‘ਤੂੰ ਪੰਜਾਬ ਤਾਂ ਆ ਕੇ ਵੇਖ, ਮੈਂ ਤੈਨੂੰ ਸਬਕ ਸਿਖਾਵਾਂਗਾ।’’ ਉਨਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਕਰੜੇ ਹੱਥੀ ਨਿਪਟਿਆ ਜਾਵੇਗਾ।

  • #AskCaptain -2; You try to come to Punjab & I’ll teach you a lesson, Chief Minister @capt_amarinder Singh dares SFJ’S Pannu. Asks police to deal with Moga miscreants with iron hand, appeals to youth not to get swayed by vicious propaganda.https://t.co/q954qW8rA9

    — Government of Punjab (@PunjabGovtIndia) August 14, 2020 " class="align-text-top noRightClick twitterSection" data=" ">

ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਹੁਕਮ ਦਿੱਤੇ ਕਿ ਮੋਗਾ ਵਿੱਚ ਵਾਪਰੀ ਘਟਨਾ ਵਿੱਚ ਪਛਾਣੇ ਗਏ ਦੋ ਸ਼ਰਾਰਤੀ ਤੱਤਾਂ ਨੂੰ ਛੇਤੀ ਤੋਂ ਛੇਤੀ ਗਿ੍ਫਤਾਰ ਕੀਤਾ ਜਾਵੇ ਤਾਂ ਕਿ ਇਨ੍ਹਾਂਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾ ਸਕੇ। ਪੁਲਿਸ ਨੇ ਦੋਵਾਂ ਲਈ 50,000 ਹਜ਼ਾਰ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ ਜਿਨਾਂ ਦੀ ਸੀ.ਸੀ.ਟੀ.ਵੀ. ਵੀ ਜਾਰੀ ਕੀਤੀ ਗਈ ਹੈ।

ਪੰਨੂੰ ਵੱਲੋਂ ਭਾਰਤ ਦੇ ਆਜ਼ਾਦੀ ਦਿਵਸ ਮੌਕੇ ਕਾਲੇ ਝੰਡੇ ਲਹਿਰਾਉਣ ਦੇ ਸੱਦੇ ’ਤੇ ਪਲਟਵਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ,‘‘ਪੰਜਾਬ ਦੇ ਲੋਕ ਇਹ ਕਿਉਂ ਕਰਨ, ਜੇਕਰ ਤੁਸੀਂ ਲੋਕ ਜੁਅੱਰਤ ਰੱਖਦੇ ਹੋ ਤਾਂ ਇੱਥੇ ਆ ਕੇ ਕਰਕੇ ਦਿਖਾਓ?’’ ਉਨ੍ਹਾਂ ਕਿਹਾ ਕਿ ਜੇਕਰ ਐਸ.ਐਫ.ਜੇ. ਦਾ ਲੀਡਰ ਚਾਹੁੰਦਾ ਹੈ ਤਾਂ ਉਹ ਉਸ ਜਗਾ ’ਤੇ ਖਾਲਿਸਤਾਨ ਬਣਾ ਸਕਦਾ, ਜਿੱਥੇ ਉਹ ਲੁਕਿਆ ਹੋਇਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.