ETV Bharat / state

ਕੇਂਦਰ ਦੀ ਹਮਾਇਤ ਕਰਨ 'ਤੇ ਕਾਂਗਰਸੀ ਮੰਤਰੀਆਂ ਨੇ ਸੁਖਬੀਰ ਬਾਦਲ ਨੂੰ ਘੇਰਿਆ - ਪੰਜਾਬ ਕਾਂਗਰਸ ਸਰਕਾਰ

ਕਾਂਗਰਸੀ ਮੰਤਰੀਆਂ ਨੇ ਕਿਹਾ ਕਿ ਕੇਂਦਰ ਦੇ ਕਿਸਾਨਾਂ ਸਬੰਧੀ ਆਰਡੀਨੈਂਸਾਂ ਦੀ ਹਮਾਇਤ ਕਰਕੇ ਸੁਖਬੀਰ ਬਾਦਲ ਨੇ ਸਿੱਧ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਹਰਸਿਮਰਤ ਬਾਦਲ ਦੀ ਕੇਂਦਰੀ ਵਜ਼ੀਰੀ ਪਿੱਛੇ ਆਪਣੀ ਵਿਚਾਰਧਾਰਾ ਨੂੰ ਹੀ ਭਾਜਪਾ ਕੋਲ ਗਿਰਵੀ ਰੱਖ ਦਿੱਤਾ ਹੈ।

ਪੰਜਾਬ ਕਾਂਗਰਸ ਸਰਕਾਰ
ਪੰਜਾਬ ਕਾਂਗਰਸ ਸਰਕਾਰ
author img

By

Published : Jun 17, 2020, 9:45 PM IST

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਖੇਤੀ ਸੈਕਟਰ ਸਬੰਧੀ ਲਿਆਂਦੇ ਤਿੰਨ ਨਵੇਂ ਆਰਡੀਨੈਂਸ ਦੀ ਅਕਾਲੀ ਦਲ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ। ਇਸ ਹਮਾਇਤ ਦਾ ਵਿਰੋਧ ਕਰਦਿਆ ਕਾਂਗਰਸੀ ਆਗੂਆਂ ਅਤੇ ਕੈਬਿਨੇਟ ਮੰਤਰੀਆਂ ਨੇ ਕਿਹਾ ਕਿ ਭਾਜਪਾ ਵੱਲੋਂ ਸੰਘੀ ਢਾਂਚੇ ਦਾ ਸੰਘ ਘੁੱਟਣ ਲਈ ਅਕਾਲੀ ਦਲ ਬਰਾਬਰ ਦਾ ਭਾਈਵਾਲ ਹੈ।

ਕੈਬਿਨੇਟ ਮੰਤਰੀਆਂ ਰਾਜਿੰਦਰ ਬਾਜਵਾ, ਸੁਖਜਿੰਦਰ ਰੰਧਾਵਾ, ਗੁਰਪ੍ਰੀਤ ਕਾਂਗੜ, ਸੁਖਬਿੰਦਰ ਸੁੱਖ ਸਰਕਾਰੀਆ ਤੇ ਬਲਬੀਰ ਸਿੱਧੂ ਨੇ ਕਿਹਾ ਕਿ ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਹਮਾਇਤ ਕਰਕੇ ਸੁਖਬੀਰ ਬਾਦਲ ਨੇ ਸਿੱਧ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਹਰਸਿਮਰਤ ਬਾਦਲ ਦੀ ਕੇਂਦਰੀ ਵਜ਼ੀਰੀ ਪਿੱਛੇ ਆਪਣੀ ਵਿਚਾਰਧਾਰਾ ਨੂੰ ਹੀ ਭਾਜਪਾ ਕੋਲ ਗਿਰਵੀ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਆਰਡੀਨੈਂਸ ਪੂਰਨ ਤੌਰ ’ਤੇ ਕਿਸਾਨ ਵਿਰੋਧੀ ਹੈ, ਜਿਸ ਦਾ ਸਭ ਤੋਂ ਵੱਧ ਨੁਕਸਾਨ ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਅੱਜ ਕਿਹੜੇ ਮੂੰਹ ਨਾਲ ਅਕਾਲੀ ਦਲ ਦੇ ਪ੍ਰਧਾਨ ਦੀ ਹੈਸੀਅਤ ਵਜੋਂ ਪੰਜਾਬ ਦੇ ਕਿਸਾਨਾਂ ਵਿਰੋਧੀ ਆਰਡੀਨੈਂਸਾਂ ਦੀ ਹਮਾਇਤ ਕਰ ਰਿਹਾ ਹੈ।

ਕਾਂਗਰਸੀ ਮੰਤਰੀਆਂ ਨੇ ਕਿਹਾ ਕਿ ਅਕਾਲੀ ਦਲ ਨੇ ਭਾਜਪਾ ਅੱਗੇ ਆਪਣੇ ਆਪ ਨੂੰ ਆਤਮ ਸਮਰਪਣ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਐਨ.ਡੀ.ਏ. ਸਰਕਾਰ ਨੇ ਘੱਟ ਗਿਣਤੀਆਂ ਵਿਰੋਧੀ ਕਾਨੂੰਨ ਸੀ.ਏ.ਏ. ਲਿਆਂਦਾ ਤਾਂ ਅਕਾਲੀਆਂ ਨੇ ਉਸ ਦੇ ਹੱਕ ਵਿੱਚ ਵੋਟ ਪਾਈ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਗੁਰਧਾਮਾਂ ਦੇ ਲੰਗਰ ਉਤੇ ਜੀ.ਐਸ.ਟੀ. ਲਾਉਣ ਵਾਲੇ ਅਕਾਲੀ ਦਲ ਭਾਜਪਾ ਦੀ ਤੱਕੜੀ ਵਿੱਚ ਤੁਲਿਆ। ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਖਤਮ ਕਰਨ ਵਾਲੇ ਭਾਜਪਾ ਆਗੂਆਂ ਦੇ ਬਿਆਨ ਉਤੇ ਵੀ ਅਕਾਲੀਆਂ ਨੇ ਮੂੰਹ ਬੰਦ ਹੋ ਗਏ। ਹੁਣ ਤਾਂ ਹੱਦ ਹੀ ਹੋ ਗਈ ਜਦੋਂ ਭਾਜਪਾ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸ ਲਿਆਂਦਾ ਤਾਂ ਅਕਾਲੀ ਦਲ ਇਸ ਦੀ ਹਮਾਇਤ ਉਤੇ ਉਤਰ ਆਇਆ।

ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਪਾਰਟੀ ਅਖਵਾਉਣ ਵਾਲੀ ਅਕਾਲੀ ਦਲ ਦਾ ਪ੍ਰਧਾਨ ਤਾਂ ਉਤਰ ਪ੍ਰਦੇਸ਼ ਵਿੱਚ ਭਾਜਪਾ ਸਰਕਾਰ ਵੱਲੋਂ ਸਿੱਖ ਕਿਸਾਨਾਂ ਨੂੰ ਉਜਾੜੇ ਜਾਣ ਦੀਆਂ ਰਿਪੋਰਟਾਂ ਉਤੇ ਵੀ ਚੁੱਪ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਗੁਜਰਾਤ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਵਿਰੁੱਧ ਲਏ ਫੈਸਲਿਆਂ ਵੇਲੇ ਅਕਾਲੀ ਦਲ ਮੂਕ ਦਰਸ਼ਕ ਬਣ ਕੇ ਰਹਿ ਗਿਆ ਸੀ।

ਕੋਵਿਡ-19 ਦੇ ਸੰਕਟ ਦੌਰਾਨ ਵੀ ਹਰਸਿਮਰਤ ਬਾਦਲ ਕੇਂਦਰ ਕੋਲੋਂ ਸੂਬੇ ਨੂੰ ਕੁਝ ਦਿਵਾਉਣ ਦੀ ਬਜਾਏ ਉਲਟਾ ਸੂਬਾ ਸਰਕਾਰ ਦੀ ਨਿਖੇਧੀ ਕਰਨ ਲੱਗ ਗਈ। ਉਨ੍ਹਾਂ ਅਕਾਲੀਆਂ ਨੂੰ ਡਾ.ਮਨਮੋਹਨ ਸਿੰਘ ਦੀ ਸਰਕਾਰ ਦਾ ਵੇਲਾ ਯਾਦ ਕਰਵਾਉਦਿਆਂ ਕਿਹਾ ਕਿ ਪ੍ਰਕਾਸ਼ ਬਾਦਲ ਜਦੋਂ ਵੀ ਦਿੱਲੀ ਜਾਂਦੇ ਸੀ ਤਾਂ ਕੋਈ ਨਾ ਕੋਈ ਵੱਡਾ ਪ੍ਰਾਜੈਕਟ ਜਾਂ ਫੰਡ ਲੈ ਕੇ ਆਉਦੇ ਸੀ। ਇਸ ਦੇ ਬਾਵਜੂਦ ਉਹ ਪੰਜਾਬ ਆ ਕੇ ਯੂ.ਪੀ.ਏ. ਸਰਕਾਰ ਵਿਰੁੱਧ ਬੋਲਦੇ ਸਨ ਪਰ ਹੁਣ ਐਨ.ਡੀ.ਏ. ਸਰਕਾਰ ਦੇ ਵਿਤਕਰਿਆਂ ਖਿਲਾਫ ਬਾਦਲ ਪਰਿਵਾਰ ਕਿਉ ਚੁੱਪ ਹੋ ਗਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.