ETV Bharat / state

Navjot Sidhu Complaint: ਨਵਜੋਤ ਸਿੰਘ ਸਿੱਧੂ ਖਿਲਾਫ ਕਾਂਗਰਸੀ ਆਗੂ ਨੇ ਖੋਲ੍ਹਿਆ ਮੋਰਚਾ, ਹਾਈਕਮਾਨ ਨੂੰ ਲਿਖੀ ਚਿੱਠੀ, ਲਾਏ ਗੰਭੀਰ ਇਲਜ਼ਾਮ - ਹਾਈਕਮਾਨ ਨੂੰ ਲਿਖੀ ਚਿੱਠੀ

Navjot Singh Sidhu news: ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਐਡਵੋਕੇਟ ਗਗਨ ਭਾਟੀਆ ਨੇ ਸਿੱਧੂ ਖਿਲਾਫ ਹਾਈਕਮਾਨ ਨੂੰ ਪੱਤਰ ਲਿਖਿਆ ਹੈ। ਭਾਟੀਆ ਨੇ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਨਵਜੋਤ ਸਿੱਧੂ ਨੇ ਪਾਰਟੀ ਦਾ ਪ੍ਰਚਾਰ ਕਰਨ ਦੀ ਬਜਾਏ ਸਿਰਫ਼ ਆਪਣਾ ਹੀ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਿੱਧੂ ਪਾਰਟੀ ਵਿੱਚ ਸ਼ਾਮਲ ਹੋਏ ਹਨ, ਕਾਂਗਰਸ ਵਿੱਚ ਧੜੇਬੰਦੀ ਵਧ ਗਈ ਹੈ।

Congress Leader Gagan Bhatia Writes To High Command Against Navjot Singh Sidhu
ਨਵਜੋਤ ਸਿੰਘ ਸਿੱਧੂ ਖਿਲਾਫ ਕਾਂਗਰਸੀ ਆਗੂ ਨੇ ਖੋਲ੍ਹਿਆ ਮੋਰਚਾ
author img

By ETV Bharat Punjabi Team

Published : Nov 6, 2023, 8:23 AM IST

ਚੰਡੀਗੜ੍ਹ: ਕਾਂਗਰਸ ਆਗੂ ਨੇ ਆਪਣੀ ਹੀ ਪਾਰਟੀ ਦੇ ਆਗੂ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਐਡਵੋਕੇਟ ਗਗਨ ਭਾਟੀਆ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਨੀਤੀਆਂ ਖ਼ਿਲਾਫ਼ ਕਾਂਗਰਸ ਹਾਈਕਮਾਂਡ ਨੂੰ ਪੱਤਰ ਲਿਖਿਆ ਹੈ ਤੇ ਨਵਜੋਤ ਸਿੱਧੂ ਦਾ ਸ਼ਿਕਾਇਤ ਕੀਤੀ ਹੈ।

ਹਾਈਕਮਾਨ ਨੂੰ ਕੀਤੀ ਸ਼ਿਕਾਇਤ: ਹਾਈਕਮਾਂਡ ਨੂੰ ਲਿਖੇ ਪੱਤਰ ਵਿੱਚ ਗਗਨ ਭਾਟੀਆ ਨੇ ਲਿਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦਾ ਪ੍ਰਚਾਰ ਕਰਨ ਦੀ ਬਜਾਏ ਸਿਰਫ ਆਪਣਾ ਹੀ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਸੇਵਾ ਕਰਨ ਦੀ ਸਹੁੰ ਚੁੱਕਣ ਵਾਲੇ ਆਗੂ ਨੇ ਵੀ ਕਿਹਾ ਕਿ ਉਹ ਅੰਮ੍ਰਿਤਸਰ ਨਹੀਂ ਛੱਡਣਗੇ। ਉਸ ਨੇ ਅੰਮ੍ਰਿਤਸਰ ਸਥਿਤ ਆਪਣੀ ਰਿਹਾਇਸ਼ ਵੀ ਵੇਚ ਦਿੱਤੀ ਅਤੇ ਪੱਕੇ ਤੌਰ 'ਤੇ ਪਟਿਆਲਾ ਆ ਗਏ।

ਸਿੱਧੂ ਕਾਰਨ ਪਾਰਟੀ ਵਿੱਚ ਹੋਈ ਧੜੇਬੰਦੀ: ਭਾਟੀਆ ਨੇ ਲਿਖਿਆ ਕਿ ਸਿੱਧੂ ਦੇ ਕਹਿਣ ’ਤੇ ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਕਿਸੇ ਵੀ ਵਿਅਕਤੀ ਨੂੰ ਟਿਕਟ ਨਾ ਦਿੱਤੀ ਜਾਵੇ। ਹੁਣ ਤੱਕ ਪਿਛਲੀਆਂ ਨਗਰ ਨਿਗਮ ਚੋਣਾਂ ਵਿੱਚ ਜਿਨ੍ਹਾਂ ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ, ਉਹ ਜਿੱਤ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਜਦੋਂ ਤੋਂ ਸਿੱਧੂ ਪਾਰਟੀ ਵਿੱਚ ਸ਼ਾਮਲ ਹੋਏ ਹਨ, ਕਾਂਗਰਸ ਵਿੱਚ ਧੜੇਬੰਦੀ ਵਧ ਗਈ ਹੈ।

ਪ੍ਰੈੱਸ ਕਾਨਫਰੰਸ ਹੋਈ ਮੁਲਤਵੀ: ਐਡਵੋਕੇਟ ਭਾਟੀਆ ਨੇ ਅੰਮ੍ਰਿਤਸਰ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਨ ਲੱਗੇ ਤਾਂ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਟੀਆ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਵੱਖ-ਵੱਖ ਪਾਰਟੀ ਆਗੂਆਂ ਦੇ ਫੋਨ ਆਉਣੇ ਸ਼ੁਰੂ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਮੁਲਤਵੀ ਕਰ ਦਿੱਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.