ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ। ਟਾਈਟਲਰ ਨੂੰ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਵਿਧੀ ਗੁਪਤਾ ਆਨੰਦ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਟਾਈਟਲਰ ਦੇ ਵਕੀਲ ਮਨੂ ਸ਼ਰਮਾ ਨੇ ਚਾਰਜਸ਼ੀਟ ਨੂੰ ਪੜ੍ਹਨ ਅਤੇ ਘੋਖਣ ਲਈ ਅਦਾਲਤ ਤੋਂ ਦੋ ਹਫ਼ਤਿਆਂ ਦਾ ਸਮਾਂ ਮੰਗਿਆ। ਅਦਾਲਤ ਨੇ ਇਸ ਸਿਫਾਰਿਸ਼ 'ਤੇ ਇੱਕ ਹਫਤੇ ਦਾ ਸਮਾਂ ਦਿੱਤਾ ਹੈ।
21 ਅਗਸਤ ਨੂੰ ਅਗਲੀ ਸੁਣਵਾਈ : ਟਾਈਟਲਰ ਨੂੰ ਪੇਸ਼ ਹੋਣ ਲਈ ਅਦਾਲਤ ਤੋਂ ਇੱਕ ਹਫ਼ਤੇ ਦਾ ਸਮਾਂ ਮਿਲਿਆ ਹੈ। ਮਾਮਲੇ ਦੀ ਸੁਣਵਾਈ 21 ਅਗਸਤ ਨੂੰ ਦੁਪਹਿਰ 2 ਵਜੇ ਹੋਵੇਗੀ। ਇਸ ਤੋਂ ਪਹਿਲਾਂ 5 ਅਗਸਤ ਨੂੰ ਟਾਈਟਲਰ ਨਿੱਜੀ ਤੌਰ 'ਤੇ ਅਦਾਲਤ 'ਚ ਪੇਸ਼ ਹੋਇਆ ਸੀ। ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਮਿਲਣ ਕਾਰਨ ਟਾਈਟਲਰ ਦੀ ਤਰਫੋਂ ਏ.ਸੀ.ਐੱਮ.ਐੱਮ. ਦੀ ਅਦਾਲਤ 'ਚ ਇਕ ਲੱਖ ਰੁਪਏ ਦਾ ਜ਼ਮਾਨਤ ਬਾਂਡ ਪੇਸ਼ ਕੀਤਾ ਗਿਆ।
ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ: ਸੀਬੀਆਈ ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ 20 ਮਈ ਨੂੰ ਦਾਇਰ ਕੀਤੀ ਗਈ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਵੱਲੋਂ 26 ਜੁਲਾਈ ਨੂੰ ਟਾਈਟਲਰ ਨੂੰ ਤਲਬ ਕੀਤਾ ਗਿਆ ਸੀ। ਅਦਾਲਤ ਨੇ ਸੰਮਨ ਜਾਰੀ ਕਰਕੇ ਟਾਈਟਲਰ ਨੂੰ 5 ਅਗਸਤ ਨੂੰ ਅਦਾਲਤ 'ਚ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
- ਪੰਜਾਬ 'ਚ ਹੜ੍ਹਾਂ ਨਾਲ ਤਬਾਹੀ ਦੇ ਹੋਸ਼ ਉਡਾਉਣ ਵਾਲੇ ਅੰਕੜੇ ਆਏ ਸਾਹਮਣੇ ! ਮੁੱਖ ਸਕੱਤਰ ਨੇ ਕੇਂਦਰ ਤੋਂ ਮੁਆਵਜ਼ੇ ਦੇ ਨਿਯਮਾਂ 'ਚ ਤਬਦੀਲੀ ਦੀ ਕੀਤੀ ਮੰਗ
- Raghav Chadha Suspended : ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਰਾਘਵ ਚੱਢਾ ਰਾਜ ਸਭਾ ਤੋਂ ਮੁਅੱਤਲ
- ਪੰਜਾਬ ਵਜ਼ਾਰਤ ਦੀ ਮੀਟਿੰਗ 'ਚ ਅਹਿਮ ਫੈਸਲਿਆਂ ਉੱਤੇ ਮੋਹਰ, ਸੂਬੇ 'ਚ 'ਸੜਕ ਸੁਰੱਖਿਆ ਫੋਰਸ' ਨੂੰ ਹਰੀ ਝੰਡੀ, ਪੜ੍ਹੋ ਹੋਰ ਅਹਿਮ ਫੈਸਲੇ
DSGMC ਹਾਈਕੋਰਟ ਜਾਵੇਗੀ: ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਟਾਈਟਲਰ ਨੂੰ ਅਗਾਊਂ ਜ਼ਮਾਨਤ ਮਿਲਣ ਤੋਂ ਕਾਫੀ ਨਾਰਾਜ਼ ਹੈ। ਟਾਈਟਲਰ ਦੀ 5 ਅਗਸਤ ਨੂੰ ਪੇਸ਼ੀ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੈਨਰ ਹੇਠ ਪੀੜਤਾਂ ਨੇ ਅਦਾਲਤ ਦੇ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। DSGMC 1984 ਦੇ ਸਿੱਖ ਵਿਰੋਧੀ ਦੰਗਾ ਪੀੜਤਾਂ ਦਾ ਕੇਸ ਲੜ ਰਹੀ ਹੈ। ਧਰਨੇ ਦੌਰਾਨ ਕਮੇਟੀ ਦੇ ਮੈਂਬਰਾਂ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਇਸ ਖ਼ਿਲਾਫ਼ ਹਾਈ ਕੋਰਟ ਵਿੱਚ ਅਪੀਲ ਕਰਨਗੇ।