ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਤਾ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਰਜੀਤ ਧੀਮਾਨ ਨੇ ਕਿਹਾ ਕਿ ਉਨ੍ਹਾਂ ਨੇ 50 ਕਰੋੜ ਦਾ ਬਜਟ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ ਗਿਆ ਸੀ। ਇਸ ਵਿੱਚ 35 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਬਾਈਪਾਸ ਤੇ 9 ਕਰੋੜ ਦੀ ਲਾਗਤ ਨਾਲ ਸੀਵਰੇਜ ਦੇ ਕੰਮ ਦੀ ਜਾਣਕਾਰੀ ਦਿੱਤੀ ਗਈ ਹੈ।
ਸੁਰਜੀਤ ਧੀਮਾਨ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਈਪਾਸ ਦਾ ਟੈਂਡਰ ਅਲਾਟ ਹੋ ਗਿਆ ਹੈ, ਤੇ ਅਗਲੇ ਹਫ਼ਤੇ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਹਟਾਉਣ ਦੀ ਚੱਲ ਰਹੀ ਮੰਗ ਕਰਦਿਆਂ ਸੁਰਜੀਤ ਧੀਮਾਨ ਨੇ ਕਿਹਾ ਕਿ ਜਿਸ ਦੀ ਕੋਈ ਪ੍ਰੋਗਰੈਸ ਹੀ ਨਹੀਂ ਉਸ ਨੂੰ ਅਹੁਦੇ 'ਤੇ ਬਰਕਰਾਰ ਕਿਉਂ ਰੱਖਣਾ।