ਚੰਡੀਗੜ੍ਹ: ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪਰਨੀਤ ਕੌਰ ਨੂੰ ਬਿਨ੍ਹਾਂ ਦੇਰੀ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਰਨੀਤ ਕੌਰ ਦੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਹਾਈਕਮਾਂਡ ਨੂੰ ਬਕਾਇਦਾ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਗਈ ਸੀ। ਇਸ ਤੋਂ ਬਾਅਦ ਪਾਰਟੀ ਨੇ ਕਾਰਵਾਈ ਕੀਤੀ ਹੈ। ਦੂਜੇ ਪਾਸੇ ਪਰਨਤੀ ਕੌਰ ਉੱਤੇ ਇਹ ਵੀ ਇਲਜ਼ਾਮ ਲੱਗੇ ਹਨ ਕਿ ਉਹ ਅੰਦਰਖਾਤੇ ਭਾਜਪਾ ਦੀ ਮਦਦ ਕਰ ਰਹੇ ਹਨ। ਕਾਂਗਰਸ ਹਾਈਕਮਾਂਡ ਨੇ ਪਰਨੀਤ ਕੌਰ ਨੂੰ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਵਿੱਚ ਇਸਦਾ ਜਵਾਬ ਦੇਣ ਦੀ ਗੱਲ ਆਖੀ ਹੈ।
-
Congress MP (Lok Sabha) from Patiala Preneet Kaur has been suspended from the Party with immediate effect. pic.twitter.com/z8mBZYEicl
— ANI (@ANI) February 3, 2023 " class="align-text-top noRightClick twitterSection" data="
">Congress MP (Lok Sabha) from Patiala Preneet Kaur has been suspended from the Party with immediate effect. pic.twitter.com/z8mBZYEicl
— ANI (@ANI) February 3, 2023Congress MP (Lok Sabha) from Patiala Preneet Kaur has been suspended from the Party with immediate effect. pic.twitter.com/z8mBZYEicl
— ANI (@ANI) February 3, 2023
ਕੀ ਲਿਖਿਆ ਹੈ ਪੱਤਰ ਵਿੱਚ: ਕਾਂਗਰਸ ਹਾਈਕਮਾਂਡ ਵਲੋਂ ਕੀਤੀ ਗਈ ਕਾਰਵਾਈ ਦੇ ਪੱਤਰ ਅਨੁਸਾਰ ਉਸ ਵਿੱਚ ਜ਼ਿਕਰ ਹੈ ਕਿ ਕਾਂਗਰਸ ਹਾਈਕਮਾਂਡ ਨੂੰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਇਕ ਪਰਨੀਤ ਕੌਰ ਖਿਲਾਫ ਪਾਰਟੀ ਦੇ ਖਿਲਾਫ ਜਾ ਕੇ ਗਤੀਵਿਧੀਆਂ ਕਰਨ ਤੇ ਬੀਜੇਪੀ ਦੀ ਮਦਦ ਕਰਨ ਦੇ ਇਲਜ਼ਾਮਾਂ ਵਾਲਾ ਪੱਤਰ ਮਿਲਿਆ ਸੀ। ਇਹੋ ਜਿਹੇ ਇਲਜ਼ਾਮ ਪਾਰਟੀ ਦੇ ਹੋਰ ਲੀਡਰਾਂ ਨੇ ਵੀ ਲਗਾਏ ਹਨ। ਪੱਤਰ ਵਿੱਚ ਪਰਨੀਤ ਕੌਰ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸਦਾ ਨੋਟਿਸ ਲੈਂਦਿਆਂ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪਰਨੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਬਾਹਰ ਕੀਤਾ ਜਾਵੇ। ਇਸ ਤੋਂ ਇਲਾਵਾ ਲੱਗੇ ਇਲਜ਼ਾਮਾਂ ਦਾ ਤਿੰਨ ਦਿਨਾਂ ਵਿੱਚ ਜਵਾਬ ਵੀ ਦੇਣ।
ਪਰਨੀਤ ਦਾ ਪਰਿਵਾਰ ਭਾਜਪਾ ਵਿੱਚ ਹੋ ਚੁੱਕਾ ਹੈ ਸ਼ਾਮਿਲ: ਇਹ ਵੀ ਯਾਦ ਰਹੇ ਕਿ ਪਿਛਲੇ ਸਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਅਤੇ ਪੋਤਾ ਨਿਰਵਾਣ ਸਿੰਘ ਭਾਜਪਾ 'ਚ ਸ਼ਾਮਲ ਹੋ ਚੁੱਕੇ ਹਨ। ਉਦੋਂ ਤੋਂ ਹੀ ਪਰਨੀਤ ਕੌਰ ਕਾਂਗਰਸ ਪਾਰਟੀ ਦੇ ਨਿਸ਼ਾਨੇ 'ਤੇ ਸੀ। ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਇਸ ਉੱਤੇ ਤਿੱਖੀ ਟਿੱਪਣੀ ਕੀਤੀ ਹੈ।
ਪ੍ਰਤਾਪ ਸਿੰਘ ਬਾਜਵਾ ਦੀ ਟਿੱਪਣੀ: ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਕਿਹਾ ਹੈ ਕਿ ਪਰਨੀਤ ਕੌਰ ਨਾ ਤਾਂ ਹੁਣ ਕਾਂਗਰਸ ਦਾ ਹਿੱਸਾ ਹੈ ਅਤੇ ਨਾ ਹੀ ਕਦੇ ਬਣ ਸਕਦੇ ਹਨ। ਕੁਝ ਤਕਨੀਕੀ ਕਾਰਨਾਂ ਅਤੇ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਦੇ ਡਰ ਕਾਰਨ ਉਹ ਪਾਰਟੀ ਨਹੀਂ ਛੱਡ ਰਹੇ। ਪਰ ਲੋਕਾਂ ਨੂੰ ਕਿਸੇ ਭੁਲੇਖੇ ਵਿੱਚ ਨਹੀਂ ਰਹਿਣਾ ਚਾਹੀਦਾ ਕਿ ਪਰਨੀਤ ਕੌਰ ਕਾਂਗਰਸ ਵਿੱਚ ਹਨ।
ਇਹ ਵੀ ਪੜ੍ਹੋ: Cabinet Meeting: ਮਾਨ ਸਰਕਾਰ ਦੀ ਕੈਬਨਿਟ ਨੇ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਦਿੱਤੀ ਮਨਜ਼ੂਰੀ